DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

kirti kisan Union: ਭਿੰਡਰ ਪ੍ਰਧਾਨ ਅਤੇ ਚਾਹਲ ਸਕੱਤਰ ਬਣੇ

ਕਿਰਤੀ ਕਿਸਾਨ ਯੂਨੀਅਨ ਦਾ ਜ਼ਿਲ੍ਹਾ ਪੱਧਰੀ ਇਜਲਾਸ

  • fb
  • twitter
  • whatsapp
  • whatsapp
featured-img featured-img
ਮੀਟਿੰਗ ਮਗਰੋਂ ਕਿਰਤੀ ਕਿਸਾਨ ਯੂਨੀਅਨ ਦੇ ਅਹੁਦੇਦਾਰ।
Advertisement

ਇੱਥੇ ਅੱਜ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਹੁਸ਼ਿਆਰਪੁਰ ਦਾ ਜ਼ਿਲ੍ਹਾ ਡੇਲੀਗੇਟ ਇਜਲਾਸ ਹੋਇਆ। ਸਕੱਤਰ ਕੁਲਵਿੰਦਰ ਚਾਹਲ ਨੇ ਜਥੇਬੰਦੀ ਦੀਆਂ ਸਰਗਰਮੀਆਂ ਦੀ ਰੀਵੀਊ ਰਿਪੋਰਟ ਪੇਸ਼ ਕੀਤੀ। ਇਸ ਮੌਕੇ ਸੂਬਾਈ ਆਗੂਆਂ ਭੁਪਿੰਦਰ ਸਿੰਘ ਵੜੈਚ ਅਤੇ ਸੂਬਾ ਵਿੱਤ ਸਕੱਤਰ ਹਰਮੇਸ਼ ਸਿੰਘ ਢੇਸੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇਸ਼ ਦੀ ਖੇਤਬਾੜੀ ਕਾਰਪੋਰੇਟ ਦੇ ਹਵਾਲੇ ਕਰਨ ਜਾ ਰਹੀ ਹੈ ਇਸ ਦੀ ਤਾਜ਼ਾ ਉਦਾਹਰਣ ਭਾਰਤ-ਅਮਰੀਕਾ ਵਪਾਰ ਸਮਝੌਤਾ ਹੈ। ਯੂਨੀਅਨ ਇਸ ਸਮਝੌਤੇ ਦੀ ਸਖ਼ਤ ਵਿਰੋਧੀ ਹੈ। ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵਿੱਚੋਂ ਪੰਜਾਬ ਦੀ ਮੈਂਬਰੀ ਖ਼ਤਮ ਕਰ ਦਿੱਤੀ ਗਈ ਹੈ। ਕਿਸਾਨ ਨੂੰ ਫ਼ਸਲਾਂ ਦਾ ਮੁੱਲ ਨਹੀਂ ਮਿਲ ਰਿਹਾ। ਸਰਕਾਰ ਲੋਕ ਘੋਲਾਂ ਨੂੰ ਜਬਰ ਨਾਲ ਦਬਾਉਣਾ ਚਾਹੁੰਦੀ ਹੈ । ਇਸ ਮੌਕੇ ਡੀ ਟੀ ਐੱਫ ਆਗੂ ਮੁਕੇਸ਼ ਕੁਮਾਰ ਅਤੇ ਪੈਨਸ਼ਨਰ ਆਗੂ ਹੰਸਰਾਜ ਗੜ੍ਹਸ਼ੰਕਰ, ਸੱਤਪਾਲ ਕਲੇਰ ਨੇ ਭਰਾਤਰੀ ਜਥੇਬੰਦੀਆਂ ਦੇ ਸੰਦੇਸ਼ ਦਿੱਤੇ। ਇਸ ਮੌਕੇ 11 ਮੈਂਬਰੀ ਜ਼ਿਲ੍ਹਾ ਕਮੇਟੀ ਚੁਣੀ ਗਈ। ਇਸ ਵਿੱਚ ਜਗਤਾਰ ਸਿੰਘ ਭਿੰਡਰ ਨੂੰ ਜ਼ਿਲ੍ਹਾ ਪ੍ਰਧਾਨ, ਕੁਲਵਿੰਦਰ ਚਾਹਲ ਨੂੰ ਜ਼ਿਲ੍ਹਾ ਸਕੱਤਰ, ਭੁਪਿੰਦਰ ਸਿੰਘ ਭੁੰਗਾ ਮੀਤ ਪ੍ਰਧਾਨ, ਸਤਨਾਮ ਸਿੰਘ ਮੁਖਲੀਆਣਾ ਖਜ਼ਾਨਚੀ, ਰਾਮ ਜੀਤ ਸਿੰਘ ਦੇਣੋਵਾਲ ਕਲਾਂ, ਕੁਲਵੰਤ ਸਿੰਘ ਗੋਲੇਵਾਲ, ਸੁਖਵਿੰਦਰ ਸਿੰਘ ਸੋਢੀ, ਦਰਸ਼ਨ ਸਿੰਘ, ਗੁਰਦੀਪ ਸਿੰਘ ਹਰਖੋਵਾਲ, ਮੇਜਰ ਸਿੰਘ ਅਤੇ ਹਰਮੇਸ਼ ਸਿੰਘ ਢੇਸੀ ਕਮੇਟੀ ਮੈਂਬਰ ਚੁਣੇ ਗਏ । ਇਸ ਮੌਕੇ ਭਾਰਤ-ਅਮਰੀਕਾ ਵਪਾਰ ਸਮਝੌਤਾ ਰੱਦ ਕਰਨ, ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵਿੱਚ ਪੰਜਾਬ ਦੀ ਸਥਾਈ ਮੈਂਬਰੀ ਬਹਾਲ ਕਰਨ, ਯੂ ਏ ਪੀ ਏ, ਐੱਨ ਐੱਸ ਏ, ਏਸਮਾ ਆਦਿ ਕਾਲੇ ਕਾਨੂੰਨ ਰੱਦ ਕਰਨ, ਕਿਸਾਨਾਂ ਦੇ ਸਮੁੱਚੇ ਕਰਜ਼ੇ ਮੁਆਫ ਕਰਨ ਤੇ ਪੰਜਾਬ ਵਿਧਾਨ ਸਭਾ ਵਿਚ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵਿੱਚ ਪੰਜਾਬ ਦੀ ਸਥਾਈ ਮੈਂਬਰੀ ਲਈ ਮਤਾ ਪਾਸ ਕਰਨ ਦੇ ਮਤੇ ਇਜਲਾਸ ਵਿੱਚ ਪਾਸ ਕੀਤੇ ਗਏ।

Advertisement
Advertisement
×