ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 9 ਅਗਸਤ
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਅੱਜ ਇਥੇ ਖੇਤੀ ਬਿੱਲਾਂ, ਬਿਜਲੀ ਸੋਧ ਬਿੱਲ ਅਤੇ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਵਿਚ ਵਾਧੇ ਵਿਰੁੱਧ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਵਾ ਕੀਤਾ ਹੈ। ਅੰਮ੍ਰਿਤਸਰ-ਤਰਨਤਾਰਨ ਰੋਡ ’ਤੇ ਚੱਬਾ ਨੇੜੇ ਕੀਤੇ ਗਏ ਵਿਖਾਵੇ ਦੌਰਾਨ ਕਿਸਾਨਾਂ ਨੇ ਆਵਾਜਾਈ ਰੋਕੀ ਅਤੇ ਸਰਕਾਰ ਦਾ ਪੁਤਲਾ ਸਾੜਿਆ। ਇਸ ਮੌਕੇ ਕਿਸਾਨ ਜਥੇਬੰਦੀ ਦੇ ਪ੍ਰਧਾਨ ਸਤਨਾਮ ਸਿੰਘ ਪਨੂੰ, ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਗੁਰਬਚਨ ਸਿੰਘ ਚੱਬਾ ਨੇ ਦੱਸਿਆ ਕਿ ਦੇਸ਼ ਭਰ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਸਰਕਾਰ ਖ਼ਿਲਾਫ਼ ਕੀਤੇ ਜਾ ਰਹੇ ਰੋਸ ਪ੍ਰਗਟਾਵੇ ਦੀ ਹਮਾਇਤ ਵਿੱਚ ਅੱਜ ਦਾ ਇਹ ਪ੍ਰਦਰਸ਼ਨ ਕੀਤਾ ਗਿਆ ਹੈ।