ਕਾਹਨੂੰਵਾਨ: ਪੰਜਾਬ ਪ੍ਰਦੇਸ਼ ਕਾਂਗਰਸ ਵੱਲੋਂ ਨਵੇਂ ਅਹੁਦੇਦਾਰਾਂ ਦੀ ਸੂਚੀ ਜਾਰੀ ਕਰਦਿਆਂ ਕੁਲਵੰਤ ਸਿੰਘ ਭੈਣੀ ਖਾਦਰ ਨੂੰ ਬਲਾਕ ਕਾਹਨੂੰਵਾਨ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਸਬੰਧੀ ਕੁਲਵੰਤ ਸਿੰਘ ਨੇ ਦੱਸਿਆ ਕਿ ਉਹ ਪਹਿਲਾਂ ਵੀ 2008 ਤੋਂ 2015 ਤੱਕ ਬਲਾਕ ਪ੍ਰਧਾਨ ਦੀ ਜ਼ਿੰਮੇਵਾਰੀ ਨਿਭਾ ਚੁੱਕੇ ਹਨ। ਹੁਣ ਫਿਰ 8 ਸਾਲ ਬਾਅਦ ਪਾਰਟੀ ਨੇ ਉਨ੍ਹਾਂ ਉੱਤੇ ਦੁਬਾਰਾ ਭਰੋਸਾ ਜ਼ਾਹਿਰ ਕੀਤਾ ਹੈ। ਉਹ ਹੁਣ ਪੰਜਾਬ ਕਾਂਗਰਸ ਨੂੰ ਬਲਾਕ ਅੰਦਰ ਮਜ਼ਬੂਤ ਕਰਨ ਲਈ ਹੋਰ ਵੀ ਦ੍ਰਿੜ੍ਹਤਾ ਅਤੇ ਇਕਜੁਟਤਾ ਨਾਲ ਕੰਮ ਕਰਨਗੇ। ਇਸ ਨਿਯੁਕਤ ਲਈ ਉਨ੍ਹਾਂ ਨੇ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਧੰਨਵਾਦ ਕੀਤਾ। -ਪੱਤਰ ਪ੍ਰੇਰਕ