DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਜੀਠੀਆ ਨੂੰ ਜ਼ਮਾਨਤ ਮਿਲਣ ’ਤੇ ਲੱਡੂ ਵੰਡੇ

ਇਲਾਕੇ ਦੇ ਕਈ ਅਕਾਲੀ ਆਗੂਆਂ ਨੇ ਪਾਰਟੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਹੋਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਆਪਣੇ ਅਹੁਦੇ ਤੋਂ ਤੁਰੰਤ ਅਸਤੀਫਾ ਦੇਣ ਦੀ ਮੰਗ ਕੀਤੀ ਹੈ| ਪਾਰਟੀ ਆਗੂ ਤੇ ਸਾਬਕਾ ਵਿਧਾਇਕ...

  • fb
  • twitter
  • whatsapp
  • whatsapp
featured-img featured-img
ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ’ਤੇ ਲੱਡੂ ਵੰਡ ਕੇ ਖੁਸ਼ੀ ਮਨਾਉਂਦੇ ਹੋਏ ਅਕਾਲੀ ਵਰਕਰ।
Advertisement

ਇਲਾਕੇ ਦੇ ਕਈ ਅਕਾਲੀ ਆਗੂਆਂ ਨੇ ਪਾਰਟੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਹੋਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਆਪਣੇ ਅਹੁਦੇ ਤੋਂ ਤੁਰੰਤ ਅਸਤੀਫਾ ਦੇਣ ਦੀ ਮੰਗ ਕੀਤੀ ਹੈ| ਪਾਰਟੀ ਆਗੂ ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ, ਵਿਰਸਾ ਸਿੰਘ ਵਲਟੋਹਾ, ਇਕਬਾਲ ਸਿੰਘ ਸੰਧੂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਮੈਂਬਰ ਗੁਰਬਚਨ ਸਿੰਘ ਕਰਮੂੰਵਾਲਾ, ਗੁਰਸੇਵਕ ਸਿੰਘ ਸੇਖ, ਬੀਬੀ ਸੁਖਵਿੰਦਰ ਕੌਰ ਰੰਧਾਵਾ ਨੇ ਬਿਕਰਮ ਮਜੀਠੀਆ ਦੀ ਜ਼ਮਾਨਤ ਹੋਣ ਨੂੰ ਪੰਜਾਬ ਸਰਕਾਰ ਨੈਤਿਕ ਹਾਰ ਕਿਹਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀ ਆਗੂ ਨੂੰ ਕੋਰੇ ਝੂਠ ਦੇ ਅਧਾਰ ’ਤੇ ਫਸਾਉਣ ਦੀ ਕੋਸਿਸ਼ ਕੀਤੀ ਹੈ| ਆਗੂਆਂ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ ਨੂੰ ਪੰਜਾਬ ਅੰਦਰ ਆਪਣੇ ਰਾਜਸੀ ਵਿਰੋਧੀਆਂ ਖਿਲਾਫ਼ ਝੂਠੇ ਮਾਮਲਿਆਂ ਵਿੱਚ ਹੋਰ ਉਲਝਾਉਣ ਤੋਂ ਸਰਕਾਰ ਨੂੰ ਗੁਰੇਜ ਕਰਨ ਦੀ ਸਲਾਹ ਦਿੱਤੀ ਹੈ|

ਚੇਤਨਪੁਰਾ ( ਰਣਬੀਰ ਸਿੰਘ ਮਿੰਟੂ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਵਿੱਚ ਜ਼ਮਾਨਤ ਹੋਣ ਦੀ ਖ਼ਬਰ ਮਿਲਣ ਉਪਰੰਤ ਅਕਾਲੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਵਿਧਾਨ ਸਭਾ ਹਲਕਾ ਮਜੀਠਾ ਦੇ ਪਿੰਡ ਦਬੁਰਜੀ ਵਿੱਚ ਅਕਾਲੀ ਵਰਕਰਾਂ ਵੱਲੋਂ ਲੱਡੂ ਵੰਡ ਕੇ ਖੁਸ਼ੀ ਸਾਂਝੀ ਕੀਤੀ ਗਈ। ਇਸ ਮੌਕੇ ਅਕਾਲੀ ਆਗੂ ਤਲਵਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਹਾਕਮ ਧਿਰ ਵੱਲੋਂ ਆਪਣੇ ਸਿਆਸੀ ਵਿਰੋਧੀਆਂ ਨੂੰ ਦਬਾਉਣ ਲਈ ਸੱਤਾ ਦੀ ਪਾਵਰ ਦੀ ਦੁਰਵਰਤੋਂ ਕੀਤੀ ਗਈ ਹੈ, ਜਿਸ ਦਾ ਖਮਿਆਜ਼ਾ ਇਸ ਨੂੰ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਹਾਕਮ ਧਿਰ ਵੱਲੋਂ ਅਕਾਲੀ ਵਰਕਰਾਂ ਨਾਲ ਵੱਡੇ ਪੱਧਰ ’ਤੇ ਵਧੀਕੀਆਂ ਕਰਨ ਦੇ ਬਾਵਜੂਦ ਵੀ ਅਕਾਲੀ ਵਰਕਰਾਂ ਦੇ ਹੌਸਲੇ ਹਮੇਸ਼ਾ ਬੁਲੰਦ ਰਹੇ ਹਨ ਅਤੇ ਉਹ ਸ਼੍ਰੋਮਣੀ ਅਕਾਲੀ ਦਲ ਨਾਲ ਅਡੋਲ ਖੜ੍ਹੇ ਰਹੇ ਹਨ । ਇਸ ਮੌਕੇ ਜਸਵੰਤ ਸਿੰਘ ਸਰਕਾਰੀਆ, ਬਲਵਿੰਦਰ ਸਿੰਘ ਸਰਕਾਰੀਆ, ਅਵਤਾਰ ਸਿੰਘ, ਸਤਪਾਲ ਸਿੰਘ ਗੋਲਡੀ ਦਬੁਰਜੀ, ਮਨਜੀਤ ਸਿੰਘ ਸਰਕਾਰੀਆ, ਰਣਵੀਰ ਸਿੰਘ, ਮਨਜੋਤ ਸਿੰਘ ਸਰਕਾਰੀਆ, ਬਲਜੀਤ ਸਿੰਘ, ਕਰਨਵੀਰ ਸਿੰਘ ਸਰਕਾਰੀਆ, ਗੁਰਮੀਤ ਸਿੰਘ, ਸਤਨਾਮ ਸਿੰਘ ਹਾਜ਼ਰ ਸਨ।

Advertisement

Advertisement
Advertisement
×