DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Lahoria ਵੱਲੋਂ ਹਲਕਾ ਇੰਚਾਰਜ ਨਾਲ ਚੱਲਣ ਦਾ ਐਲਾਨ

ਰਮਨਦੀਪ ਕੌਰ ਨੇ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਸੰਬੋਧਨ ਕੀਤਾ

  • fb
  • twitter
  • whatsapp
  • whatsapp
featured-img featured-img
ਹਲਕਾ ਇੰਚਾਰਜ ਬੀਬੀ ਰਮਨਦੀਪ ਕੌਰ ਨਾਲ ਚੱਲਣ ਦਾ ਵਿਸ਼ਵਾਸ ਦਿਵਾਉਂਦੇ ਹੋਏ ਕੁਲਦੀਪ ਸਿੰਘ ਲਹੌਰੀਆ।
Advertisement

ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਂ ਐਲਾਨੀ ਹਲਕਾ ਇੰਚਾਰਜ ਰਮਨਦੀਪ ਕੌਰ ਨੇ ਅੱਜ ਇੱਥੇ ਅਕਾਲੀ ਦਲ ਦੇ ਯੂਥ ਮੀਤ ਪ੍ਰਧਾਨ ਕੁਲਦੀਪ ਸਿੰਘ ਲਹੌਰੀਆ ਦੇ ਘਰ ਮੀਟਿੰਗ ਰੱਖੀ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਨਵ ਨਿਯੁਕਤ ਹਲਕਾ ਇੰਚਾਰਜ ਰਮਨਦੀਪ ਕੌਰ ਨਾਲ ਚੱਲਣ ਦਾ ਵਿਸ਼ਵਾਸ ਦਿਵਾਇਅ। ਇਸ ਮੌਕੇ ਕੁਲਦੀਪ ਸਿੰਘ ਲਹੌਰੀਆ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਸਿਪਾਹੀ ਹਨ ਨਾ ਕਿ ਕਿਸੇ ਵਿਸ਼ੇਸ਼ ਆਗੂ ਦੇ।

ਉਨ੍ਹਾਂ ਆਖਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਿਸ ਨੂੰ ਵੀ ਹਲਕਾ ਇੰਚਾਰਜ ਥਾਪਿਆ ਗਿਆ ਹੈ, ਉਹ ਉਸ ਉਮੀਦਵਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣਗੇ। ਇਸ ਮੌਕੇ ਅਕਾਲੀ ਦਲ ਦੇ ਜਰਨਲ ਸਕੱਤਰ ਕੁਲਦੀਪ ਸਿੰਘ ਔਲਖ ਨੇ ਕਿਹਾ ਕਿ ਸਮੁੱਚੇ ਹਲਕੇ ਦੇ ਲੋਕ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੇ ਇਸ ਫੈਸਲੇ ਨਾਲ ਸਹਿਮਤ ਹਨ ਅਤੇ ਬੀਬੀ ਰਮਨਦੀਪ ਕੌਰ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨਾਲ ਚਟਾਨ ਵਾਂਗ ਖੜ੍ਹੇ ਹਨ। ਇਸ ਮੌਕੇ ਹਲਕਾ ਇੰਚਾਰਜ ਬੀਬੀ ਰਮਨਦੀਪ ਕੌਰ ਅਤੇ ਅਵਤਾਰ ਸਿੰਘ ਬਿੱਲਾ ਨੇ ਆਖਿਆ ਕਿ ਉਹ ਹਲਕੇ ਦੇ ਸਮੁੱਚੇ ਆਗੂਆਂ ਅਤੇ ਵਰਕਰਾਂ ਦੇ ਸਹਿਯੋਗ ਨਾਲ ਹਲਕਾ ਖਡੂਰ ਸਾਹਿਬ ਵਿੱਚ ਅਕਾਲੀ ਦਲ ਨੂੰ ਮਜ਼ਬੂਤ ਕਰਨਗੇ ਅਤੇ ਹਲਕਾ ਖਡੂਰ ਸਾਹਿਬ ਦੀ ਸੀਟ ਜਿੱਤ ਕੇ ਅਕਾਲੀ ਦਲ ਦੀ ਝੋਲੀ ਵਿੱਚ ਪਾਉਣਗੇ। ਇਸ ਮੌਕੇ ਭੁਪਿੰਦਰ ਸਿੰਘ ਭਿੰਦਾ, ਤਜਿੰਦਰ ਸਿੰਘ ਪ੍ਰਿੰਸ ਭਰੋਵਾਲ, ਸੰਤੋਖ ਸਿੰਘ ਖਹਿਰਾ, ਹਰਭਜਨ ਸਿੰਘ ਰਾਠੌਰ ਮੌਜੂਦ ਸਨ।

Advertisement

Advertisement
Advertisement
×