ਲਾਲਜੀਤ ਭੁੱਲਰ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਧਾਨ ਸਭਾ ਹਲਕਾ ਪੱਟੀ ਦੇ ਹੜ੍ਹਾਂ ਤੋਂ ਪ੍ਰਭਾਵਿਤ ਰਹੇ ਪਿੰਡ ਕੋਟ ਬੁੱਢਾ, ਜੱਲੋਕੇ, ਸਭਰਾਂ ਅਤੇ ਹੋਰਨਾਂ ਦਾ ਅੱਜ ਦੌਰਾ ਕਰਕੇ ਕਿਸਾਨਾਂ ਤੋਂ ਉਨ੍ਹਾਂ ਦੀਆਂ ਮੁਸ਼ਕਲਾਂ ਦੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਹੜ੍ਹਾਂ ਤੋਂ...
Advertisement
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਧਾਨ ਸਭਾ ਹਲਕਾ ਪੱਟੀ ਦੇ ਹੜ੍ਹਾਂ ਤੋਂ ਪ੍ਰਭਾਵਿਤ ਰਹੇ ਪਿੰਡ ਕੋਟ ਬੁੱਢਾ, ਜੱਲੋਕੇ, ਸਭਰਾਂ ਅਤੇ ਹੋਰਨਾਂ ਦਾ ਅੱਜ ਦੌਰਾ ਕਰਕੇ ਕਿਸਾਨਾਂ ਤੋਂ ਉਨ੍ਹਾਂ ਦੀਆਂ ਮੁਸ਼ਕਲਾਂ ਦੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਹੜ੍ਹਾਂ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਮਾਨ ਸਰਕਾਰ ਨੇ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਤੇ ਪ੍ਰਭਾਵਿਤ ਲੋਕਾਂ ਨੂੰ ਫੌਰੀ ਰਾਹਤ ਦੇ ਤੌਰ ’ਤੇ ਪਸ਼ੂਆਂ ਲਈ ਚਾਰਾ, ਚੌਕਰ ਅਤੇ ਡੀਜ਼ਲ ਅਤੇ ਕਣਕ ਦਾ ਮੁਫਤ ਬੀਜ ਵੀ ਦਿੱਤਾ ਹੈ| ਉਨ੍ਹਾਂ ਕਿਹਾ ਹੁਣ ਤੱਕ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਰਕਬੇ ਵਿੱਚ 8000 ਕੁਇੰਟਲ ਦੇ ਕਰੀਬ ਕਣਕ ਦਾ ਬੀਜ ਮੁਫ਼ਤ ਵੰਡਿਆ ਜਾ ਚੁੱਕਾ ਹੈ। ਇਸ ਮੌਕੇ ਤਹਿਸੀਲਦਾਰ ਅੰਮ੍ਰਿਤਪਾਲ ਕੌਰ, ਮੁੱਖ ਖੇਤੀਬਾੜੀ ਅਧਿਕਾਰੀ ਡਾ. ਤੇਜਬੀਰ ਸਿੰਘ, ਡਾ ਭੁਪਿੰਦਰ ਸਿੰਘ, ਰਣਜੀਤ ਸਿੰਘ ਸਰਪੰਚ ਕੋਟ ਬੁੱਢਾ ਹਾਜ਼ਰ ਸਨ।
Advertisement
Advertisement
×

