ਲੈਂਡ ਪੂਲਿੰਗ: ਟਰੈਕਟਰ ਮਾਰਚ ਦੀਆਂ ਤਿਆਰੀਆਂ ਮੁਕੰਮਲ
ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਲੈਂਡ ਪੂਲਿੰਗ ਨੀਤੀ ਲਾਗੂ ਕਰਨ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਭਲਕੇ ਇੱਥੇ ਕੀਤੇ ਜਾਣ ਵਾਲੇ ਟਰੈਕਟਰ ਮਾਰਚ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ| ਪਿੰਡ ਜੋਧਪੁਰ, ਅਲਾਦੀਨਪੁਰ ਤੇ ਚੁਤਾਲਾ ਪਿੰਡਾਂ ਦੀ 100 ਏਕੜ ਦੇ...
Advertisement
ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਲੈਂਡ ਪੂਲਿੰਗ ਨੀਤੀ ਲਾਗੂ ਕਰਨ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਭਲਕੇ ਇੱਥੇ ਕੀਤੇ ਜਾਣ ਵਾਲੇ ਟਰੈਕਟਰ ਮਾਰਚ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ| ਪਿੰਡ ਜੋਧਪੁਰ, ਅਲਾਦੀਨਪੁਰ ਤੇ ਚੁਤਾਲਾ ਪਿੰਡਾਂ ਦੀ 100 ਏਕੜ ਦੇ ਕਰੀਬ ਜ਼ਮੀਨ ਪੂਲ ਕਰਨ ਖਿਲਾਫ਼ ਕਿਸਾਨ ਜਥੇਬੰਦੀਆਂ ਨੇ ਇਨ੍ਹਾਂ ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਸਰਕਾਰ ਦੀ ਨੀਤੀ ਦੀ ਜਾਣਕਾਰੀ ਦਿੱਤੀ ਹੈ| ਸੰਯੁਕਤ ਕਿਸਾਨ ਮੋਰਚਾ ਦੇ ਆਗੂ ਨਛੱਤਰ ਸਿੰਘ ਨੇ ਕਿਹਾ ਕਿ ਕਿਸਾਨ ਤਰਨ ਤਾਰਨ ਦੇ ਗੁਰਦੁਆਰਾ ਸ਼ਹੀਦੀ ਫਾਟਕ ਤੋਂ ਟਰੈਕਟਰ ਮਾਰਚ ਸ਼ੁਰੂ ਕਰਨਗੇ ਜੋ ਜੋਧਪੁਰ, ਅਲਾਦੀਨਪੁਰ ਅਤੇ ਚੁਤਾਲਾ ਤੋਂ ਇਲਾਵਾ ਹੋਰਨਾਂ ਪਿੰਡਾਂ ਤੱਕ ਜਾਵੇਗਾ| ਸੰਯੁਕਤ ਕਿਸਾਨ ਮੋਰਚਾ ਦੇ ਇਸ ਟਰੈਕਟਰ ਮਾਰਚ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਵੀ ਸਮਰਥਨ ਦਿੱਤਾ ਹੈ| ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਨੋਚਾਹਲ ਨੇ ਕਿਹਾ ਕਿ ਜਥੇਬੰਦੀ ਨੇ ਮੀਟਿੰਗ ਕਰ ਕੇ ਸਰਕਾਰ ਦੀ ਇਸ ਨੀਤੀ ਨੂੰ ਲਾਗੂ ਨਾ ਹੋਣ ਦੇਣ ਲਈ ਤਿੱਖਾ ਸੰਘਰਸ਼ ਕਰਨ ਦੀ ਚਿਤਾਵਨੀ ਦਿੱਤੀ ਹੈ|
Advertisement
Advertisement