ਪੱਤਰ ਪ੍ਰੇਰਕ
ਕਾਹਨੂੰਵਾਨ, 27 ਜੁਲਾਈ
ਪੰਜਾਬ ਪੈਨਸ਼ਨਰ ਐਸੋਸੀਏਸ਼ਨ ਦੇ ਯੂਨਿਟ ਕਾਹਨੂੰਵਾਨ ਦੀ ਮੀਟਿੰਗ ਪ੍ਰਧਾਨ ਜਵੰਦ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ 29 ਜੁਲਾਈ ਨੂੰ ਗੁਰਦਾਸਪੁਰ ਵਿੱਚ ਪੰਜਾਬ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ਵਿੱਚ ਅਰਥੀ ਫ਼ੂਕ ਮੁਜ਼ਾਹਰਾ ਕਰਨ ਸਬੰਧੀ ਫ਼ੈਸਲਾ ਕੀਤਾ ਗਿਆ। ਇਸ ਮੁਜ਼ਾਹਰੇ ਵਿੱਚ ਸ਼ਾਮਲ ਹੋਣ ਲਈ ਐਸੋਸੀਏਸ਼ਨ ਵੱਲੋਂ ਕਾਹਨੂੰਵਾਨ ਤੋਂ ਬੱਸ ਦਾ ਖ਼ਾਸ ਤੌਰ ਤੇ ਪ੍ਰਬੰਧ ਕੀਤਾ ਗਿਆ ਹੈ। ਇਸ ਮੌਕੇ ਗੁਰੂ ਨਾਨਕ ਪਾਰਕ ਵਿੱਚ ਇਕੱਠੇ ਹੋ ਕੇ ਬਾਜ਼ਾਰ ਵਿੱਚ ਰੋਸ ਮਾਰਚ ਕਰਨ ਉਪਰੰਤ ਡਾਕਖ਼ਾਨਾ ਚੌਕ ਵਿੱਚ ਅਰਥੀ ਫ਼ੂਕ ਕੇ ਰੋਸ ਪ੍ਰਗਟ ਕੀਤਾ ਜਾਵੇਗਾ। ਐਸੋਸੀਏਸ਼ਨ ਦੀ ਮੀਟਿੰਗ ਵਿੱਚ ਵੱਡੀ ਗਿਣਤੀ ਮੈਂਬਰ ਹਾਜ਼ਰ ਸਨ।