ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਗੁਰਦੁਆਰੇ ’ਚ ਨਵੀਆਂ ਉਸਾਰੀਆਂ ਦੇ ਲੈਂਟਰ ਪਾਏ

ਸ੍ਰੀ ਗੋਇੰਦਵਾਲ ਸਾਹਿਬ:  ਗੁਰਦੁਆਰਾ ਚੁਬਾਰਾ ਸਾਹਿਬ ਵਿਖੇ ਸੰਗਤ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਕਾਰਸੇਵਾ ਬਾਬਾ ਘੋਲਾ ਸਿੰਘ ਸੰਪਰਦਾਇ ਸਰਹਾਲੀ ਸਾਹਿਬ ਵੱਲੋਂ ਬਾਬਾ ਗੁਰਨਾਮ ਸਿੰਘ ਯੂਪੀ ਦੀ ਅਗਵਾਈ ਹੇਠ ਆਧੁਨਿਕ ਸਹੂਲਤਾਂ ਨਾਲ ਲੈਸ ਨਵੇਂ ਜੋੜਾ ਘਰ ਦੀ ਇਮਾਰਤ ਅਤੇ ਪਖਾਨਿਆਂ ਦੀ...
Advertisement

ਸ੍ਰੀ ਗੋਇੰਦਵਾਲ ਸਾਹਿਬ:  ਗੁਰਦੁਆਰਾ ਚੁਬਾਰਾ ਸਾਹਿਬ ਵਿਖੇ ਸੰਗਤ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਕਾਰਸੇਵਾ ਬਾਬਾ ਘੋਲਾ ਸਿੰਘ ਸੰਪਰਦਾਇ ਸਰਹਾਲੀ ਸਾਹਿਬ ਵੱਲੋਂ ਬਾਬਾ ਗੁਰਨਾਮ ਸਿੰਘ ਯੂਪੀ ਦੀ ਅਗਵਾਈ ਹੇਠ ਆਧੁਨਿਕ ਸਹੂਲਤਾਂ ਨਾਲ ਲੈਸ ਨਵੇਂ ਜੋੜਾ ਘਰ ਦੀ ਇਮਾਰਤ ਅਤੇ ਪਖਾਨਿਆਂ ਦੀ ਉਸਾਰੀ ਦੇ ਲੈਂਟਰ ਪਾਏ ਗਏ। ਇਸ ਸਬੰਧੀ ਮੁੱਖ ਸੇਵਾਦਾਰ ਬਾਬਾ ਦਵਿੰਦਰ ਸਿੰਘ ਸੋਨੂੰ ਨੇ ਦੱਸਿਆ ਕਿ ਸੇਵਾ ਦੀ ਅਰਦਾਸ ਹੈੱਡ ਗ੍ਰੰਥੀ ਭਾਈ ਗੁਰਮੁੱਖ ਸਿੰਘ ਵੱਲੋਂ ਕਰਦਿਆਂ ਲੈਂਟਰ ਪਾਉਣ ਦੀ ਆਰੰਭਤਾ ਕਰਵਾਈ ਗਈ। ਬਾਬਾ ਦਵਿੰਦਰ ਸਿੰਘ ਸੋਨੂੰ ਨੇ ਦੱਸਿਆ ਕਿ ਸੰਪਰਦਾਇ ਬਾਬਾ ਘੋਲਾ ਸਿੰਘ ਅਤੇ ਬਾਬਾ ਗੁਰਨਾਮ ਸਿੰਘ ਦੀ ਅਗਵਾਈ ਵਿੱਚ ਦੇਸ਼ ਵਿਦੇਸ਼ ’ਚ ਵੱਸਦੀ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਬਾਉਲੀ ਸਾਹਿਬ ਅਤੇ ਹੋਰ ਗੁਰਧਾਮਾਂ ਦੀਆਂ ਵੱਖ-ਵੱਖ ਸੇਵਾਵਾਂ ਚੱਲ ਰਹੀਆਂ ਹਨ।  -ਪੱਤਰ ਪ੍ਰੇਰਕ

Advertisement
Advertisement