DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਿਆਸੀ ਪਾਰਟੀਆਂ ਦੇ ਆਗੂਆਂ ’ਤੇ ਲੋਕਾਂ ਨੂੰ ਗੁਮਰਾਹ ਕਰਨ ਦਾ ਦੋਸ਼

ਸਮੂਹ ਸਿੱਖ ਧਰਮੀ ਫ਼ੌਜੀ ਜੂਨ 1984 ਪਰਿਵਾਰ ਵੈੱਲਫੇਅਰ ਐਸਸੀਏਸ਼ਨ ਦੇ ਪ੍ਰਧਾਨ ਬਲਦੇਵ ਸਿੰਘ ਗੁਰਦਾਸਪੁਰ ਨੇ ਸ੍ਰੀ ਹਰਿਮੰਦਰ ਸਾਹਿਬ ਦੀਆਂ ਇਮਾਰਤ ਨੂੰ ਆਰਡੀਐਕਸ ਨਾਲ ਉਡਾਉਣ ਸਬੰਧੀ ਈਮੇਲ ਰਾਹੀਂ ਮਿਲ ਰਹੀਆਂ ਧਮਕੀਆਂ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਆਗੂ ਸਿਆਸੀ ਰੋਟੀਆਂ ਸੇਕ ਕੇ ਪੰਜਾਬ...
  • fb
  • twitter
  • whatsapp
  • whatsapp
featured-img featured-img
ਬਲਦੇਵ ਸਿੰਘ
Advertisement
ਸਮੂਹ ਸਿੱਖ ਧਰਮੀ ਫ਼ੌਜੀ ਜੂਨ 1984 ਪਰਿਵਾਰ ਵੈੱਲਫੇਅਰ ਐਸਸੀਏਸ਼ਨ ਦੇ ਪ੍ਰਧਾਨ ਬਲਦੇਵ ਸਿੰਘ ਗੁਰਦਾਸਪੁਰ ਨੇ ਸ੍ਰੀ ਹਰਿਮੰਦਰ ਸਾਹਿਬ ਦੀਆਂ ਇਮਾਰਤ ਨੂੰ ਆਰਡੀਐਕਸ ਨਾਲ ਉਡਾਉਣ ਸਬੰਧੀ ਈਮੇਲ ਰਾਹੀਂ ਮਿਲ ਰਹੀਆਂ ਧਮਕੀਆਂ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਆਗੂ ਸਿਆਸੀ ਰੋਟੀਆਂ ਸੇਕ ਕੇ ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਵੋਟਰਾਂ ਨੂੰ ਗੁੰਮਰਾਹ ਕਰਨ ਵਿੱਚ ਲੱਗੇ ਹੋਏ ਹਨ। ਧਰਮੀ ਫ਼ੌਜੀ 2027 ਦੀਆਂ ਚੋਣਾ ਦੌਰਾਨ ਜੂਨ 1984 ਦੇ ਫੌਜੀ ਹਮਲੇ ਦੇ ਮੁੱਦੇ ਲੈ ਕੇ ਸਵਾਲ ਖੜੇ ਕਰਨਗੇ। ਪ੍ਰਧਾਨ ਬਲਦੇਵ ਸਿੰਘ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਢਾਹੁਣ ਦੀਆਂ ਧਮਕੀਆਂ ਸਬੰਧੀ ਜਾਂਚ ਦੀ ਵੱਖ-ਵੱਖ ਏਜੰਸੀਆਂ ਤੋਂ ਮੰਗ ਕਰਨ ਵਾਲੇ ਜੂਨ 1984 ’ਚ ਸ੍ਰੀ ਅਕਾਲ ਤਖਤ ਸਾਹਿਬ ਦੇ ਫ਼ੌਜੀ ਹਮਲੇ ਦੀ ਜਾਂਚ ਦੀ ਮੰਗ ਵੀ ਜ਼ਰੂਰ ਰੱਖਣ। ਉਨ੍ਹਾਂ ਕਿਹਾ ਜੂਨ 1984 ਦੌਰਾਨ ਟੈਂਕ ਤੋਪਾਂ ਨਾਲ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ-ਢੇਰੀ ਕਰਨ ਅਤੇ ਹਜਾਰਾਂ ਹੀ ਨਿਰਦੋਸ ਸੰਗਤਾਂ ਮਾਰ ਦੇਣ ਦੇ 41 ਸਾਲ ਬੀਤ ਜਾਣ ’ਤੇ ਵੀ ਰਾਜਨਿਤਕ ਜਾਂ ਧਾਰਮਿਕ ਆਗੂਆਂ ਵਲੋਂ ਕੋਈ ਗੱਲ ਨਹੀਂ ਉਠਾਈ ਗਈ ਅਤੇ ਨਾ ਹੀ ਇਨਸਾਫ ਦਿੱਤਾ ਗਿਆ। ਧਰਮੀ ਫੌਜੀ ਨੇ ਕਿਹਾ ਦਰਬਾਰ ਸਾਹਿਬ ਨੂੰ ਉਡਾਉਣ ਦੀ ਕੋਈ ਵੀ ਹਿੰਮਤ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਇਹ ਸਭ ਕੁੱਝ ਰਾਜਨੀਤਿਕ ਪਾਰਟੀਆਂ ਤੇ ਧਾਰਮਿਕ ਆਗੂਆਂ ਦੀ ਮਿਲੀਭੁਗਤ ਨਾਲ ਹੋਇਆ।

Advertisement

Advertisement
×