DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਖੱਬੇ ਪੱਖੀ ਧਿਰਾਂ ਨੇ ਚੋਣ ਕਮਿਸ਼ਨ ਦਾ ਪੁਤਲਾ ਫੂਕਿਆ

ਪੁਤਲੀ ਘਰ ਚੌਕ ਤੱਕ ਰੋਸ ਮਾਰਚ; ਗਿਆਨੇਸ਼ ਕੁਮਾਰ ਦਾ ਅਸਤੀਫ਼ਾ ਮੰਗਿਆ

  • fb
  • twitter
  • whatsapp
  • whatsapp
featured-img featured-img
ਅੰਮ੍ਰਿਤਸਰ ਵਿੱਚ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਦੇ ਹੋਏ ਖੱਬੇ ਪੱਖੀ ਧਿਰਾਂ ਦੇ ਕਾਰਕੁਨ।
Advertisement

ਖੱਬੇ ਪੱਖੀ ਧਿਰਾਂ ਸੀ ਪੀ ਆਈ ਐੱਮ, ਸੀ ਪੀ ਆਈ, ਸੀ ਪੀ ਆਈ ਐੱਮ ਐੱਲ ਅਤੇ ਆਰ ਐੱਮ ਪੀ ਨੇ ਸਾਂਝੇ ਤੌਰ ’ਤੇ ਮੁੱਖ ਚੋਣ ਕਮਿਸ਼ਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ।

ਇਸ ਮੌਕੇ ਕਾਮਰੇਡ ਚਰਨਜੀਤ ਮਜੀਠਾ,ਸੁੱਚਾ ਸਿੰਘ ਅਜਨਾਲਾ, ਜਗਤਾਰ ਕਰਮਪੁਰਾ, ਰਤਨ ਸਿੰਘ ਰੰਧਾਵਾ, ਅਮਰਜੀਤ ਸਿੰਘ ਆਸਲ, ਸੀ ਪੀ ਆਈ ਦੇ ਸੂਬਾਈ ਆਗੂ ਵਿਜੇ ਕੁਮਾਰ ਛੇਹਰਟਾ ਨੇ ਸੰਬੋਧਨ ਕਰਦਿਆਂ ਮੁੱਖ ਚੋਣ ਕਮਿਸ਼ਨਰ ਤੋਂ ਅਸਤੀਫ਼ੇ ਦੀ ਮੰਗ ਕੀਤੀ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਗਿਆਨੇਸ਼ ਕੁਮਾਰ ਨੇ ਲਗਭਗ 13 ਕਰੋੜ ਵੋਟਾਂ ਨੂੰ ਕੱਟ ਕੇ ਭਾਰਤ ਦੇ ਨਾਗਰਿਕਾਂ ਨਾਲ ਧੱਕਾ ਕੀਤਾ ਹੈ। ਭਾਰਤ ਦਾ ਸੰਵਿਧਾਨ ਹਰ ਨਾਗਰਿਕ ਨੂੰ ਅਧਿਕਾਰ ਦਿੰਦਾ ਹੈ ਕਿ ਉਹ ਆਪਣੀ ਵੋਟ ਬਣਾ ਕੇ ਆਪਣੀ ਮਰਜ਼ੀ ਨਾਲ ਸਰਕਾਰ ਬਣਾਉਣ ਵਿੱਚ ਹਿਸਾ ਪਾ ਸਕਦੇ ਹਨ। ਕੱਟੀਆਂ ਵੋਟਾਂ ਬਣਾਉਣ ਲਈ ਅਤੇ ਨਾਗਰਿਕਾਂ ਨੂੰ ਇਨਸਾਫ ਦਿਵਾਉਣ ਲਈ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੂਕ ਮੁਜ਼ਾਹਰਾ ਕੀਤਾ ਅਤੇ ਅਸਤੀਫੇ ਦੀ ਮੰਗ ਕੀਤੀ। ਵਰਕਰਾਂ ਨੇ ਪੁਤਲੀ ਘਰ ਚੌਕ ਤੱਕ ਰੋਸ ਮਾਰਚ ਕਰਦਿਆਂ ਨਾਅਰੇਬਾਜ਼ੀ ਕੀਤੀ ਅਤੇ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੂਕਿਆ।

Advertisement

ਧਰਨਾਕਾਰੀਆਂ ਨੂੰ ਬਲਬੀਰ ਸਿੰਘ ਮੂਧੱਲ, ਸਵਿੰਦਰ ਸਿੰਘ ਮੀਰਾਂਕੋਟ, ਕਿਰਪਾ ਰਾਮ, ਜਸਬੀਰ ਸਿੰਘ ਝਬਾਲ, ਨਰਿੰਦਰ ਧੰਜਲ, ਰਣਜੀਤ ਬੱਲ, ਭੈਣ ਕਵੰਲਜੀਤ ਕੌਰ, ਪਰਮਜੀਤ ਕੌਰ, ਜਸਵਿੰਦਰ ਕੌਰ, ਸ਼ਮਸ਼ੇਰ ਸਿੰਘ ਹੇਅਰ, ਬਿਟੂ ਵੇਰਕਾ, ਸਵਿੰਦਰ ਸਿੰਘ ਸਿੱਧੂ, ਮੰਗਲ ਸਿੰਘ ਧਰਮਕੋਟ, ਬਾਬਾ ਅਰਜਨ, ਹਰਭਜਨ ਸਿੰਘ ਟਰਪਈ, ਸੁਰਜੀਤ ਸਿੰਘ ਤੇ ਵਿਰਸਾ ਸਿੰਘ ਨੇ ਸੰਬੋਧਨ ਕੀਤਾ।

Advertisement

Advertisement
×