ਸ਼੍ਰੋਮਣੀ ਅਕਾਲੀ ਦਲ ਵੱਲੋਂ ਰੋਸ ਵਿਖਾਵੇ

ਸ਼੍ਰੋਮਣੀ ਅਕਾਲੀ ਦਲ ਵੱਲੋਂ ਰੋਸ ਵਿਖਾਵੇ

ਮਜੀਠਾ ਵਿੱਚ ਮੰਗਲਵਾਰ ਨੂੰ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਹੋਰ ਅਕਾਲੀ ਆਗੂ ਕਾਂਗਰਸ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ। -ਫੋਟੋ: ਵਿਸ਼ਾਲ ਕੁਮਾਰ

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 7 ਜੁਲਾਈ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ, ਬਿਜਲੀ ਬਿੱਲਾਂ ਵਿਚ ਵਾਧੇ, ਨੀਲੇ ਕਾਰਡ ਕੱਟੇ ਜਾਣ ਅਤੇ ਹੋਰ ਮਾਮਲਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਵੱਖ ਵਖ ਵਿਧਾਨ ਸਭਾ ਹਲਕਿਆਂ ਵਿਚ ਰੋਸ ਧਰਨੇ ਦੇ ਕੇ ਸੂਬਾ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਹਲਕਾ ਦੱਖਣੀ ਵਿਚ ਤਲਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਸੁਲਤਾਨਵਿੰਡ ਰੋਡ ਵਿਖੇ ਧਰਨਾ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਪੈਟਰੋਲ ਤੇ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਨੂੰ ਦਰਸਾਉਣ ਲਈ ਸਕੂਟਰ ਨੂੰ ਇਕ ਘੋੜਾ ਰੇਹੜੇ ’ਤੇ ਰੱਖਿਆ ਹੋਇਆ ਸੀ। ਇਸ ਮੌਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਅਤੇ ਪ੍ਰਦਰਸ਼ਨਕਾਰੀਆਂ ਨੇ ਇਸ ਸਬੰਧੀ ਤਖਤੀਆਂ ਅਤੇ ਬੈਨਰ ਚੁੱਕੇ ਹੋਏ ਸਨ। ਇਸੇ ਤਰ੍ਹਾਂ ਬਿਜਲੀ ਦੀਆਂ ਦਰਾਂ ਵਿਚ ਵਾਧੇ ਦੇ ਵਿਰੋਧ ’ਚ ਪ੍ਰਦਰਸ਼ਨ ਕੀਤੇ ਗਏ। ਆਗੂਆਂ ਨੇ ਦੋਸ਼ ਲਾਇਆ ਕਿ ਕਰੋਨਾ ਸੰਕਟ ਦੇ ਚਲਦਿਆਂ ਨੀਲੇ ਕਾਰਡ ਧਾਰਕਾਂ ਦੇ ਨਾਂ ਕੱਟ ਦਿੱਤੇ ਗਏ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਰਾਮ ਸਿੰਘ, ਅਜੈਬੀਰ ਪਾਲ ਸਿੰਘ ਰੰਧਾਵਾ, ਅਮਰੀਕ ਸਿੰਘ, ਹਰਪ੍ਰੀਤ ਸਿੰਘ ਸਮੇਤ ਹੋਰ ਵੱਡੀ ਗਿਣਤੀ ਵਿਚ ਕਾਰਕੁਨ ਹਾਜ਼ਰ ਸਨ। ਇਸੇ ਤਰ੍ਹਾਂ ਉਤਰੀ ਹਲਕੇ ਵਿਚ ਕੀਤੇ ਗਏ ਰੋਸ ਵਿਖਾਵੇ ਦੌਰਾਨ ਜ਼ਿਲਾ ਅਕਾਲੀ ਜਥੇ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਨੇ ਸੰਬੋਧਨ ਕੀਤਾ।

ਹੁਸ਼ਿਆਰਪੁਰ (ਹਰਪ੍ਰੀਤ ਕੌਰ): ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਦੇ ਵਿਰੋਧ ਵਿੱਚ ਅੱਜ ਅਕਾਲੀ ਦਲ ਵਲੋਂ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਦੀ ਅਗਵਾਈ ਹੇਠ ਮਿਨੀ ਸਕੱਤਰੇਤ ਦੇ ਬਾਹਰ ਧਰਨਾ ਦਿੱਤਾ ਗਿਆ। ਇਸ ਮੌਕੇ ਬੋਲਦਿਆਂ ਲਾਲੀ ਬਾਜਵਾ ਨੇ ਕਿਹਾ ਕਿ ਤੇਲ ਦੀਆਂ ਕੀਮਤਾਂ ’ਚ ਲਗਾਤਾਰ ਵਾਧਾ ਕਰਕੇ ਪੰਜਾਬ ਸਰਕਾਰ ਨੇ ਲੋਕਾਂ ਨੂੰ ਆਰਥਿਕ ਮੰਦਹਾਲੀ ਵੱਲ ਧੱਕ ਰਹੀ ਹੈ। ਉਨ੍ਹਾਂ ਕਿਹਾ ਕਿ ਕਰੋਨਾ ਮਹਾਂਮਾਰੀ ਦੇ ਚੱਲਦਿਆਂ ਸੂਬੇ ਦੇ ਲੋਕਾਂ ਨੇ ਕੈਪਟਨ ਸਰਕਾਰ ਤੋਂ ਕਈ ਉਮੀਦਾਂ ਰੱਖੀਆਂ ਸਨ ਪਰ ਇਸ ਦੇ ਉਲਟ ਕਾਂਗਰਸ ਸਰਕਾਰ ਨੇ ਲੋਕਾਂ ’ਤੇ ਹੋਰ ਕਈ ਤਰ੍ਹਾਂ ਦੇ ਟੈਕਸਾਂ ਦਾ ਬੋਝ ਪਾ ਦਿੱਤਾ ਹੈ।

ਰੋਸ ਪ੍ਰਦਰਸ਼ਨਾਂ ਦੌਰਾਨ ਜਮ ਕੇ ਊਡੀਆਂ ਸਮਾਜਿਕ ਦੂਰੀ ਦੇ ਨਿਯਮਾਂ ਦੀਆਂ ਧੱਜੀਆਂ

ਜਲੰਧਰ (ਨਿੱਜੀ ਪੱਤਰ ਪੇ੍ਰਕ): ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਕੁਲਵੰਤ ਸਿੰਘ ਮੰਨਣ ਦੀ ਅਗਵਾਈ ਹੇਠ 16 ਥਾਵਾਂ ’ਤੇ ਰੋਸ ਪ੍ਰਦਰਸ਼ਨ ਕੀਤੇ ਗਏ। ਹਾਲਾਂਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਮਾਜਿਕ ਦੂਰੀ ਬਣਾ ਕੇ ਰੱਖਣ ਅਤੇ ਮਾਸਕ ਪਾਉਣ ਦੀਆਂ ਹਦਾਇਤਾਂ ਕੀਤੀਆਂ ਹੋਈਆਂ ਸਨ ਫਿਰ ਵੀ ਬਹੁਤ ਸਾਰੇ ਅਕਾਲੀ ਵਰਕਰਾਂ ਤੇ ਆਗੂਆਂ ਨੇ ਇਸ ਨੂੰ ਬੇਧਿਆਨਾ ਕੀਤਾ। ਸਮਾਜਿਕ ਦੂਰੀ ਦੀ ਕਈ ਥਾਂ ’ਤੇ ਧੱਜੀਆਂ ਉੱਡੀਆਂ। ਅਕਾਲੀ ਦਲ ਦੇ ਆਗੂਆਂ ਬਲਜੀਤ ਸਿੰਘ ਨੀਲਾਮਹਿਲ, ਚੰਦਨ ਗਰੇਵਾਲ, ਪਰਮਜੀਤ ਸਿੰਘ ਰੇਰੂ ਤੇ ਰਣਜੀਤ ਸਿੰਘ ਰਾਣਾ ਨੇ ਦੱਸਿਆ ਕਿ ਪਾਰਟੀ ਵਰਕਰਾਂ ਨੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਵੱਲੋਂ ਡੀਜ਼ਲ ਤੇ ਪੈਟਰੋਲ ਤੇ ਬੇਹਿਸਾਬ ਲਗਾਏ ਟੈਕਸ ਘਟਾਉਣ ਲਈ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਪੰਜਾਬ ਅੰਦਰ ਗਰੀਬ ਲੋੜਵੰਦ ਪਰਿਵਾਰਾਂ ਦੇ ਲੱਖਾਂ ਦੀ ਗਿਣਤੀ ਵਿਚ ਕੱਟੇ ਗਏ ਨੀਲੇ ਕਾਰਡਾਂ ਨੂੰ ਮੁੜ ਬਹਾਲ ਕਰਨ ਸਬੰਧੀ ਰੋਸ ਪ੍ਰਦਰਸ਼ਨ ਕੀਤੇ ਗਏ।

ਕਾਹਲੋਂ ਨੂੰ ਪੁਲੀਸ ਅਧਿਕਾਰੀਆਂ ਘਰ ’ਚ ਰੋਕਿਆ

ਫਤਿਹਗੜ੍ਹ ਚੂੜੀਆਂ (ਪੱਤਰ ਪੇ੍ਰਕ): ਸ਼੍ਰੋਮਣੀ ਅਕਾਲੀ ਦਲ ਯੂਥ ਮਾਝਾ ਜ਼ੋਨ ਦੇ ਪ੍ਰਧਾਨ ਅਤੇ ਹਲਕਾ ਫਤਿਹਗੜ੍ਹ ਚੂੜੀਆਂ ਦੇ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਨੂੰ ਅੱਜ ਸੁਰੱਖਿਆ ਕਾਰਨਾਂ ਕਰਕੇ ਅਕਾਲੀ ਦਲ ਵੱਲੋਂ ਕੀਤੇ ਗਏ ਰੋਸ ਪ੍ਰਦਰਸ਼ਨਾਂ ਵਿੱਚ ਸ਼ਾਮਲ ਨਾ ਹੋ ਸਕੇ। ਰਵੀਕਰਨ ਸਿੰਘ ਕਾਹਲੋਂ ਨੇ ਦੱਸਿਆ ਕਿ ਉੱਚ ਪੁਲੀਸ ਅਧਿਕਾਰੀਆਂ ਨੇ ਕਿਹਾ ਹੈ ਕਿ ਉਹ ਸੁਰੱਖਿਆ ਕਾਰਨਾਂ ਕਰਕੇ ਕੁਝ ਦਿਨ ਘਰੋਂ ਬਾਹਰ ਨਾ ਜਾਣ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

ਪ੍ਰਧਾਨ ਮੰਤਰੀ ਵੱਲੋਂ ‘ਪਾਰਦਰਸ਼ੀ ਟੈਕਸ ਪ੍ਰਬੰਧ ਮੰਚ’ ਦੀ ਸ਼ੁਰੂਆਤ, ਫੇਸਲ...

ਪਾਇਲਟ ਨਾਲ ਮਿਲ ਕੇ ਗਹਿਲੋਤ ਅੱਜ ਹਾਸਲ ਕਰਨਗੇ ਭਰੋਸੇ ਦਾ ਵੋਟ

ਪਾਇਲਟ ਨਾਲ ਮਿਲ ਕੇ ਗਹਿਲੋਤ ਅੱਜ ਹਾਸਲ ਕਰਨਗੇ ਭਰੋਸੇ ਦਾ ਵੋਟ

ਭਾਜਪਾ ਨੇ ਬੇਭਰੋਸਗੀ ਮਤਾ ਲਿਆਉਣ ਦਾ ਕੀਤਾ ਐਲਾਨ; ਗਹਿਲੋਤ ਅਤੇ ਪਾਇਲਟ ਨ...

ਕਰੋਨਾ ਮਹਾਮਾਰੀ: ਰਾਹੁਲ ਦਾ ਮੋਦੀ ’ਤੇ ਤਨਜ਼

ਕਰੋਨਾ ਮਹਾਮਾਰੀ: ਰਾਹੁਲ ਦਾ ਮੋਦੀ ’ਤੇ ਤਨਜ਼

‘ਜੇ ਹੁਣ ਹਾਲਾਤ ਕਾਬੂ ਹੇਠ ਤਾਂ ਖਰਾਬ ਕਿਸ ਨੂੰ ਆਖਾਂਗੇ’

ਐੱਮਆਈ ਇੰਡੀਆ ਵਲੋਂ 2,500 ਸਮਾਰਟਫੋਨ ਦਾਨ ਦੇਣ ਦਾ ਐਲਾਨ

ਐੱਮਆਈ ਇੰਡੀਆ ਵਲੋਂ 2,500 ਸਮਾਰਟਫੋਨ ਦਾਨ ਦੇਣ ਦਾ ਐਲਾਨ

ਵਿਦਿਆਰਥੀਆਂ ਦੀ ਆਨਲਾਈਨ ਸਿੱਖਿਆ ਲਈ ਊਪਰਾਲਾ

ਸ਼ਹਿਰ

View All