ਕਿਸਾਨ ਜਥੇਬੰਦੀ ਵੱਲੋਂ ਡੀਸੀ ਨੂੰ ਪੱਤਰ
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਨੇ ਕਿਸਾਨਾਂ ਦੀਆਂ ਮੁੱਖ ਮੰਗਾਂ ਸਬੰਧੀ ਯਾਦ ਪੱਤਰ ਅੱਜ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਸੌਂਪਿਆ। ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਮਹਿੰਦੀਪੁਰ ਦੀ ਅਗਵਾਈ ਵਿੱਚ ਜਥੇਬੰਦੀ ਨੇ ਸੂਬੇ ਅੰਦਰ ਬੀਤੇ ਸਮੇਂ ਤੋਂ ਮੌਸਮ ਦੀ ਖਰਾਬੀ ਕਰਕੇ ਮੰਡੀ ਵਿੱਚ ਆ...
Advertisement
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਨੇ ਕਿਸਾਨਾਂ ਦੀਆਂ ਮੁੱਖ ਮੰਗਾਂ ਸਬੰਧੀ ਯਾਦ ਪੱਤਰ ਅੱਜ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਸੌਂਪਿਆ। ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਮਹਿੰਦੀਪੁਰ ਦੀ ਅਗਵਾਈ ਵਿੱਚ ਜਥੇਬੰਦੀ ਨੇ ਸੂਬੇ ਅੰਦਰ ਬੀਤੇ ਸਮੇਂ ਤੋਂ ਮੌਸਮ ਦੀ ਖਰਾਬੀ ਕਰਕੇ ਮੰਡੀ ਵਿੱਚ ਆ ਰਹੀ ਝੋਨੇ ਦੀ ਫ਼ਸਲ ’ਚ ਨਮੀ ਦੀ ਮਾਤਰਾ 22 ਫ਼ੀਸਦੀ ਕੀਤੇ ਜਾਣ ਦੀ ਮੰਗ ਕੀਤੀ। ਜਥੇਬੰਦੀ ਨੇ ਕਿਸਾਨਾਂ ਨੂੰ ਪ੍ਰਤੀ ਕੁਇੰਟਲ 200 ਰੁਪਏ ਬੋਨਸ ਦੇਣ, ਕਣਕ ਦੀ ਬਿਜਾਈ ਲਈ ਡੀਏਪੀ ਖਾਦ ਕਿਸਾਨ ਨੂੰ ਮੁਹੱਈਆ ਕਰਵਾਉਣ ’ਤੇ ਜ਼ੋਰ ਦਿੱਤਾ। ਇਸ ਮੌਕੇ ਰਤਨ ਸਿੰਘ ਚੋਹਲਾ ਸਾਹਿਬ, ਕਾਰਜ ਸਿੰਘ, ਸਤਨਾਮ ਸਿੰਘ, ਅਜੀਤ ਸਿੰਘ ਚੰਬਾ ਕਲਾਂ, ਮੁੱਖ ਬੁਲਾਰੇ ਅੰਮ੍ਰਿਤਪਾਲ ਸਿੰਘ ਜੌੜਾ ਹਾਜ਼ਰ ਸਨ।
Advertisement