ਮਜ਼੍ਹਬੀ ਸਿੱਖਾਂ ਦੀਆਂ ਮੰਗਾਂ ਬਾਰੇ ਮੁੱਖ ਮੰਤਰੀ ਦੇ ਨਾਂ ਪੱਤਰ
ਵੱਖ ਵੱਖ ਸਮਾਜ ਸੇਵੀ, ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਮਜ਼੍ਹਬੀ ਸਿੱਖਾਂ ਦੀਆਂ ਮੁੱਖ ਤਿੰਨ ਮੰਗਾਂ ਮੰਨੀਆਂ ਜਾਣ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਬਾਬਾ ਜੀਵਨ ਸਿੰਘ ਜੀ ਦੇ...
Advertisement
ਵੱਖ ਵੱਖ ਸਮਾਜ ਸੇਵੀ, ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਮਜ਼੍ਹਬੀ ਸਿੱਖਾਂ ਦੀਆਂ ਮੁੱਖ ਤਿੰਨ ਮੰਗਾਂ ਮੰਨੀਆਂ ਜਾਣ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਬਾਬਾ ਜੀਵਨ ਸਿੰਘ ਜੀ ਦੇ 5 ਸਤੰਬਰ ’ਤੇ ਜਨਮ ਦਿਹਾੜੇ ਮੌਕੇ ਗਜ਼ਟਿਡ ਛੁੱਟੀ ਐਲਾਨੇ। ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ’ਚ ਭਾਈ ਜੈਤਾ ਜੀ ਚੇਅਰ ਸਥਾਪਤ ਕੀਤੀ ਜਾਵੇ। ਇਸੇ ਤਰ੍ਹਾਂ ਅਕਾਲੀ ਸਰਕਾਰ ਸਮੇਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਆਰੰਭੀ ਗਈ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੀ ਯਾਦਗਾਰ ਦੀ ਉਸਾਰੀ ਦਾ ਕੰਮ ਮੁਕੰਮਲ ਕਰਵਾ ਕੇ ਬਾਬਾ ਜੀ ਦੇ ਜਨਮ ਦਿਹਾੜੇ 5 ਸਤੰਬਰ ਜਾਂ ਸ਼ਹੀਦੀ ਦਿਹਾੜੇ 23 ਦਸੰਬਰ ’ਤੇ ਰਾਜ ਪੱਧਰੀ ਸਮਾਗਮ ਕਰਕੇ ਯਾਦਗਾਰ ਸੰਗਤਾਂ ਦੇ ਦਰਸ਼ਨਾਂ ਲਈ ਖੋਲ੍ਹ ਦਿੱਤੀ ਜਾਵੇ।
Advertisement
Advertisement
×