ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ
ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਤਹਿਤ ਅੱਜ ਦੇਰ ਸ਼ਾਮ ਮੁਹਾਲੀ ’ਚ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਵੱਲੋਂ ‘ਹਿੰਦ ਦੀ ਚਾਦਰ’ ਨਾਮ ਨਾਲ ਲਾਈਟ ਐਂਡ ਸਾਊਂਡ ਸ਼ੋਅ ਕੀਤਾ ਗਿਆ। ਇਸ ਸ਼ੋਅ ਰਾਹੀਂ ਗੁਰੂ ਤੇਗ ਬਹਾਦਰ ਵੱਲੋਂ...
ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਤਹਿਤ ਅੱਜ ਦੇਰ ਸ਼ਾਮ ਮੁਹਾਲੀ ’ਚ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਵੱਲੋਂ ‘ਹਿੰਦ ਦੀ ਚਾਦਰ’ ਨਾਮ ਨਾਲ ਲਾਈਟ ਐਂਡ ਸਾਊਂਡ ਸ਼ੋਅ ਕੀਤਾ ਗਿਆ। ਇਸ ਸ਼ੋਅ ਰਾਹੀਂ ਗੁਰੂ ਤੇਗ ਬਹਾਦਰ ਵੱਲੋਂ ਹੱਕ ਸੱਚ, ਇਨਸਾਫ ਅਤੇ ਮਨੁੱਖੀ ਅਧਿਕਾਰਾਂ ਲਈ ਚੁੱਕੀ ਗਈ ਆਵਾਜ਼ ਨੂੰ ਦਰਸਾਇਆ ਗਿਆ। ਗੁਰੂ ਸਾਹਿਬ ਦੇ ਸ਼ਰਧਾਲੂ ਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਨੂੰ ਭਾਵਪੂਰਨ ਢੰਗ ਨਾਲ ਪੇਸ਼ ਕੀਤਾ ਗਿਆ, ਜਿਨ੍ਹਾਂ ਨੇ 350 ਸਾਲ ਪਹਿਲਾਂ ਦਿੱਲੀ ਦੇ ਚਾਂਦਨੀ ਚੌਕ ਵਿੱਚ ਸ਼ਹੀਦੀ ਪ੍ਰਾਪਤ ਕੀਤੀ ਸੀ। ਸਮਾਗਮ ਵਿੱਚ ਭਾਈ ਰਾਜਬੀਰ ਸਿੰਘ ਦੀ ਅਗਵਾਈ ਹੇਠ ਕਵੀਸ਼ਰੀ ਜਥੇ ਵੱਲੋਂ ਸ਼ਹੀਦੀ ਵਾਰਾਂ ਗਾਈਆਂ ਗਈਆਂ। ਇਨ੍ਹਾਂ ਸਮਾਰੋਹਾਂ ਤਹਿਤ 23 ਤੋਂ 25 ਨਵੰਬਰ ਤੱਕ ਸ੍ਰੀ ਆਨੰਦਪੁਰ ਸਾਹਿਬ ਵਿੱਚ ਰਾਜ ਪੱਧਰੀ ਸਮਾਗਮ ਕੀਤੇ ਜਾਣਗੇ। ਇਸ ਇਤਿਹਾਸਕ ਸਮਾਰੋਹ ਮੌਕੇ ਪਹਿਲੀ ਵਾਰ 24 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿੱਚ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀ ਬੁਲਾਇਆ ਜਾਵੇਗਾ। ਗੁਰੂ ਸਾਹਿਬ ਦੇ ਜੀਵਨ ਤੇ ਗੁਰਮਤਿ ਯਾਤਰਾਵਾਂ ਨਾਲ ਜੁੜੇ ਗੁਰਦੁਆਰਿਆਂ ਵਿੱਚ ਕੀਰਤਨ ਸਮਾਗਮ ਅਤੇ ਧਾਰਮਿਕ ਸਮਾਗਮ ਹੋਣਗੇ। ਸ਼ੋਅ ਦੀ ਸਮਾਪਤੀ ਜੈਕਾਰਿਆਂ ਨਾਲ ਹੋਈ। ਇਸ ਮੌਕੇ ਮਨੀਸ਼ ਸਿਸੋਦੀਆ, ਵਿਧਾਇਕ ਕੁਲਵੰਤ ਸਿੰਘ ਅਤੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ, ਦੀਪਕ ਬਾਲੀ, ਮੁੱਖ ਮੰਤਰੀ ਦੇ ਓ ਐੱਸ ਡੀ ਅਮਨਜੋਤ ਸਿੰਘ, ਪਰਮਿੰਦਰ ਗੋਲਡੀ ਚੇਅਰਮੈਨ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ, ਪੰਜਾਬ ਟਰੇਡਰਜ਼ ਕਮਿਸ਼ਨ ਦੇ ਮੈਂਬਰ ਵੀਨੀਤ ਵਰਮਾ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਗੀਤਿਕਾ ਸਿੰਘ ਅਤੇ ਸੋਨਮ ਚੌਧਰੀ, ਐੱਸ ਡੀ ਐੱਮ ਦਮਨਦੀਪ ਕੌਰ ਅਤੇ ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ ਸਮੇਤ ਸੰਗਤ ਸ਼ਾਮਲ ਸੀ।

