ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ
ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿੱਚ ਗੁਰੂ ਤੇਗ਼ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਕੀਤਾ ਗਿਆ। ਸ਼ੋਅ ਵਿਚ ਬੱਚਿਆਂ ਨੂੰ ਗੁਰੂ ਸਾਹਿਬ ਦੇ ਜੀਵਨ, ਬਾਣੀ,...
ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿੱਚ ਗੁਰੂ ਤੇਗ਼ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਕੀਤਾ ਗਿਆ। ਸ਼ੋਅ ਵਿਚ ਬੱਚਿਆਂ ਨੂੰ ਗੁਰੂ ਸਾਹਿਬ ਦੇ ਜੀਵਨ, ਬਾਣੀ, ਧਰਮ ਰੱਖਿਅਕ ਬਣ ਕੇ ਦਿੱਤੀ ਸ਼ਹਾਦਤ ਅਤੇ ਸ਼ਹੀਦ ਸਿੰਘਾਂ ਨੂੰ ਪ੍ਰਣਾਮ ਕਰਦਿਆਂ ਸਿੱਖੀ ਦੇ ਸੁਨਹਿਰੀ ਇਤਿਹਾਸ ਦੇ ਪੰਨਿਆਂ ਤੋਂ ਰੂਬਰੂ ਕਰਵਾਇਆ ਗਿਆ।
ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਦੀ ਪ੍ਰਧਾਨਗੀ ਹੇਠ ਚੱਲ ਰਹੇ ਇਸ ਪ੍ਰੋਗਰਾਮ ਵਿਚ ਅਜੀਤ ਕੌਰ ਅਣਖੀ ਮੁੱਖ ਮਹਿਮਾਨ ਵਜੋਂ ਅਤੇ ਦੀਵਾਨ ਦੇ ਸੀਨੀਅਰ ਮੈਂਬਰ ਨਿਰੰਜਨ ਸਿੰਘ ਅਤੇ ਦੀਵਾਨ ਦੇ ਐਡੀਸ਼ਨਲ ਆਨਰੇਰੀ ਸਕੱਤਰ ਹਰਵਿੰਦਰ ਪਾਲ ਸਿੰਘ ਚੁੱਘ ਨੇ ਗੈਸਟ ਆਫ ਆਨਰ ਵਜੋਂ ਸਮਾਗਮ ਵਿੱਚ ਸ਼ਿਰਕਤ ਕੀਤੀ। ਸਕੂਲ ਮੈਂਬਰ ਇੰਚਾਰਜ ਇੰਜੀਨੀਅਰ ਜਸਪਾਲ ਸਿੰਘ, ਆਦਰਸ਼ਪਿੰਦਰ ਸਿੰਘ ਮਾਨ, ਮਨਮੋਹਨ ਸਿੰਘ ਅਤੇ ਪ੍ਰਿੰਸੀਪਲ ਰਿਪੂਦਮਨ ਕੌਰ ਮਲਹੋਤਰਾ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਸਮਾਗਮ ਦਾ ਆਗਾਜ਼ ਸਕੂਲ ਸ਼ਬਦ ਨਾਲ ਕਰਨ ਉਪਰੰਤ ਆਦਰਸ਼ਪਿੰਦਰ ਸਿੰਘ ਮਾਨ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ’ਤੇ ਚਾਨਣ ਪਾਉਂਦਿਆਂ ਸਕੂਲ ਦੀਆਂ ਪ੍ਰਾਪਤੀਆਂ ਦਾ ਵੇਰਵਾ ਸਾਂਝਾ ਕੀਤਾ। ਵਿਦਿਆਰਥੀਆਂ ਵੱਲੋਂ ਗੁਰੂ ਸਾਹਿਬ ਦੇ ਜੀਵਨ, ਉਪਦੇਸ਼ਾਂ, ਧਰਮ ਰੱਖਿਆ ਅਤੇ ਬੇਮਿਸਾਲ ਕੁਰਬਾਨੀ ਬਾਰੇ ਰੌਸ਼ਨੀ ਅਤੇ ਆਵਾਜ਼ ਰਾਹੀਂ ਭਾਵੁਕ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਦੀਵਾਨ ਪ੍ਰਬੰਧਕਾਂ ਵੱਲੋਂ ਸਮਾਗਮ ਵਿੱਚ ਪੁੱਜੀਆਂ ਉੱਘੀਆਂ ਸ਼ਖਸੀਅਅਤਾਂ, ਗੁਰਮਤਿ ਮੁਕਾਬਲਿਆਂ ਵਿੱਚ ਇਨਾਮ ਜਿੱਤਣ ਵਾਲੇ ਵਿਦਿਆਰਥੀ ਜੁਝਾਰ ਸਿੰਘ ਅਤੇ ਸਮਾਗਮ ਦੀ ਸਫਲਤਾ ਵਿੱਚ ਸਹਿਯੋਗ ਦੇਣ ਵਾਲੇ ਦੀਵਾਨ ਦੇ ਮੈਂਬਰਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਚੀਫ਼ ਖ਼ਾਲਸਾ ਦੀਵਾਨ ਦੇ ਮੀਤ ਪ੍ਰਧਾਨ ਸੰਤੋਖ ਸਿੰਘ ਸੇਠੀ, ਸਥਾਨਕ ਪ੍ਰਧਾਨ ਕੁਲਜੀਤ ਸਿੰਘ ਸਾਹਨੀ, ਆਨਰੇਰੀ ਸਕੱਤਰ ਰਮਣੀਕ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਦੀਵਾਨ ਮੈਂਬਰ, ਸੀ.ਕੇ.ਡੀ ਸਕੂਲਾਂ ਦੇ ਪ੍ਰਿੰਸੀਪਲ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ।

