ਲਾਈਟ ਐਂਡ ਸਾਊਂਡ ਸ਼ੋਅ ਅੱਜ
ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ ਨੇ ਦੱਸਿਆ ਕਿ ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ 8 ਨਵੰਬਰ ਸ਼ਾਮ ਨੂੰ ਬਟਾਲਾ ਦੀ ਆਈ ਟੀ ਆਈ ਗਰਾਊਂਡ ’ਚ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ...
Advertisement
ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ ਨੇ ਦੱਸਿਆ ਕਿ ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ 8 ਨਵੰਬਰ ਸ਼ਾਮ ਨੂੰ ਬਟਾਲਾ ਦੀ ਆਈ ਟੀ ਆਈ ਗਰਾਊਂਡ ’ਚ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ੋਅ ਰਾਹੀਂ ਨੌਵੇਂ ਪਾਤਸ਼ਾਹ ਦੀ ਸ਼ਹਾਦਤ ਦੇ ਮਹਾਨ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ। ਸੰਗਤ ਲਈ ਇਹ ਦਾਖਲਾ ਮੁਫ਼ਤ ਹੋਵੇਗਾ। ਉਨ੍ਹਾਂ ਦੱਸਿਆ ਕਿ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਡਿਜੀਟਲ ਤਰੀਕੇ ਨਾਲ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਵਿਰਾਸਤ, ਸਿੱਖਿਆਵਾਂ ਤੇ ਮਹਾਨ ਬਲੀਦਾਨ ਬਾਰੇ ਚਾਨਣਾ ਪਾਇਆ ਜਾਵੇਗਾ।
Advertisement
Advertisement
