ਲੋਕ ਰੋਹ ਮਗਰੋਂ ਸ਼ਰਾਬ ਦਾ ਠੇਕਾ ਬੰਦ
ਪਿੰਡ ਖਮਤਾ ਪੱਤੀ ਵਿੱਚ ਖੁੱਲ੍ਹਿਆ ਸ਼ਰਾਬ ਦਾ ਠੇਕਾ ਲੋਕਾਂ ਅਤੇ ਸਾਬਕਾ ਫੌਜੀਆਂ ਦੇ ਯਤਨਾਂ ਤੋਂ ਬਾਅਦ ਪ੍ਰਸ਼ਾਸਨ ਨੇ ਬੰਦ ਕਰਵਾ ਦਿੱਤਾ। ਖਣਨ ਰੋਕੋ ਜ਼ਮੀਨ ਬਚਾਓ ਸੰਘਰਸ਼ ਕਮੇਟੀ ਤਲਵਾੜਾ ਦੇ ਮੈਂਬਰ ਅਤੇ ਸਾਬਕਾ ਫੌਜੀ ਸਮਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਦੀ...
Advertisement
ਪਿੰਡ ਖਮਤਾ ਪੱਤੀ ਵਿੱਚ ਖੁੱਲ੍ਹਿਆ ਸ਼ਰਾਬ ਦਾ ਠੇਕਾ ਲੋਕਾਂ ਅਤੇ ਸਾਬਕਾ ਫੌਜੀਆਂ ਦੇ ਯਤਨਾਂ ਤੋਂ ਬਾਅਦ ਪ੍ਰਸ਼ਾਸਨ ਨੇ ਬੰਦ ਕਰਵਾ ਦਿੱਤਾ। ਖਣਨ ਰੋਕੋ ਜ਼ਮੀਨ ਬਚਾਓ ਸੰਘਰਸ਼ ਕਮੇਟੀ ਤਲਵਾੜਾ ਦੇ ਮੈਂਬਰ ਅਤੇ ਸਾਬਕਾ ਫੌਜੀ ਸਮਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਦੀ ਖੇਡ ਨਰਸਰੀ ਦੇ ਸਾਹਮਣੇ ਅਤੇ ਮੰਦਰ ਨੇੜੇ ਮਿਲੀਭੁਗਤ ਨਾਲ ਸ਼ਰਾਬ ਦਾ ਠੇਕਾ ਖੋਲ੍ਹਿਆ ਗਿਆ ਸੀ। ਪਿੰਡ ਵਾਸੀਆਂ ਦੇ ਵਿਰੋਧ ਅਤੇ ਖਣਨ ਰੋਕੋ ਜ਼ਮੀਨ ਬਚਾਓ ਸੰਘਰਸ਼ ਕਮੇਟੀ ਦੇ ਦਖ਼ਲ ਮਗਰੋਂ ਪ੍ਰਸ਼ਾਸਨ ਨੇ ਇਹ ਕਥਿਤ ਠੇਕਾ ਬੰਦ ਕਰਵਾ ਦਿੱਤਾ ਹੈ। ਸੰਘਰਸ਼ ਕਮੇਟੀ ਆਗੂ ਸੁਨੀਲ ਕੌਸ਼ਲ, ਸਾਬਕਾ ਸਰਪੰਚ ਸ਼ਾਮ ਸਿੰਘ ਤੇ ਅਸ਼ਵਨੀ ਕੁਮਾਰ, ਵਿਨੋਦ ਕੁਮਾਰ, ਪੁਸ਼ਪਿੰਦਰ ਸਿੰਘ ਤੇ ਜੋਗਿੰਦਰ ਸਿੰਘ ਆਦਿ ਨੇ ਦੱਸਿਆ ਕਿ ਠੇਕੇ ਨੂੰ ਬੰਦ ਕਰਵਾਉਣ ਲਈ ਉਨ੍ਹਾਂ ਵਿਧਾਇਕ ਕਰਮਬੀਰ ਘੁੰਮਣ ਤੋਂ ਇਲਾਵਾ ਜ਼ਿਲ੍ਹਾ ਐਕਸਾਈਜ਼ ਕਮਿਸ਼ਨਰ ਤੱਕ ਸੰਪਰਕ ਕੀਤਾ ਸੀ। ਠੇਕਾ ਬੰਦ ਹੋਣ ਉਪਰੰਤ ਪਿੰਡ ਵਾਸੀਆਂ ਨੇ ਸੁੱਖ ਦਾ ਸਾਹ ਲਿਆ ਹੈ।
Advertisement
Advertisement
