DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਹਵਾਈ ਅੱਡੇ ’ਚੋਂ ਸ਼ਰਾਬ ਦੀਆਂ ਦੁਕਾਨਾਂ ਹਟਾਈਆਂ ਜਾਣ: ਪੀਰ ਮੁਹੰਮਦ

ਅਯੁੱਧਿਆ ਅਤੇ ਬਨਾਰਸ ਦੀ ਤਰਜ਼ ’ਤੇ ਪਵਿੱਤਰ ਸ਼ਹਿਰ ਦੀ ਮਰਿਆਦਾ ਬਹਾਲ ਕਰਨ ਦੀ ਅਪੀਲ

  • fb
  • twitter
  • whatsapp
  • whatsapp
Advertisement

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਕੇਂਦਰ ਸਰਕਾਰ ਤੋਂ ਇੱਥੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ’ਤੇ ਚੱਲ ਰਹੀਆਂ ਡਿਊਟੀ-ਫ੍ਰੀ ਸ਼ਰਾਬ ਦੀਆਂ ਦੁਕਾਨਾਂ ਤੁਰੰਤ ਬੰਦ ਕਰਵਾਉਣ ਦੀ ਮੰਗ ਕੀਤੀ ਹੈ। ਸਿੱਖ ਆਗੂ ਨੇ ਕਿਹਾ ਕਿ ਅੰਮ੍ਰਿਤਸਰ ਵਿਸ਼ਵ ਭਰ ਦੇ ਸਿੱਖਾਂ ਲਈ ਸਰਵਉੱਚ ਰੂਹਾਨੀ ਕੇਂਦਰ ਹੈ ਅਤੇ ਇਸ ਪਵਿੱਤਰ ਸ਼ਹਿਰ ਦੀ ਮਰਿਆਦਾ ਕਾਇਮ ਰੱਖਣਾ ਸਰਕਾਰ ਦੀ ਜ਼ਿੰਮੇਵਾਰੀ ਹੈ।

ਉਨ੍ਹਾਂ ਸਵਾਲ ਕੀਤਾ ਕਿ ਜੇ ਉੱਤਰ ਪ੍ਰਦੇਸ਼ ਦੇ ਅਯੁੱਧਿਆ ਅਤੇ ਬਨਾਰਸ ਵਰਗੇ ਧਾਰਮਿਕ ਸ਼ਹਿਰਾਂ ਦੇ ਹਵਾਈ ਅੱਡਿਆਂ ’ਤੇ ਪਵਿੱਤਰਤਾ ਦਾ ਸਤਿਕਾਰ ਕਰਦਿਆਂ ਸ਼ਰਾਬ ਦੀਆਂ ਦੁਕਾਨਾਂ ਨਹੀਂ ਹਨ, ਤਾਂ ਅੰਮ੍ਰਿਤਸਰ ਨਾਲ ਇਹ ਵਿਤਕਰਾ ਕਿਉਂ ਕੀਤਾ ਜਾ ਰਿਹਾ ਹੈ? ਉਨ੍ਹਾਂ ਕਿਹਾ ਕਿ ਚੌਥੇ ਗੁਰੂ ਦੇ ਨਾਮ ’ਤੇ ਰੱਖੇ ਹਵਾਈ ਅੱਡੇ ਵਿੱਚ ਸ਼ਰਾਬ ਦੀ ਵਿਕਰੀ ਸਿੱਖ ਭਾਵਨਾਵਾਂ ਨੂੰ ਡੂੰਘੀ ਸੱਟ ਮਾਰਦੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਗੁਰੂ ਕੀ ਨਗਰੀ ਦੀ ਧਾਰਮਿਕ ਮਹੱਤਤਾ ਨੂੰ ਮੁੱਖ ਰੱਖਦਿਆਂ ਇਨ੍ਹਾਂ ਦੁਕਾਨਾਂ ਨੂੰ ਹਟਾਉਣ ਦੇ ਫ਼ੌਰੀ ਆਦੇਸ਼ ਜਾਰੀ ਕੀਤੇ ਜਾਣ।

Advertisement

Advertisement
Advertisement
×