ਸ਼ਿਵ ਬਟਾਲਵੀ ਨੂੰ ਸਮਰਪਿਤ ਸਾਹਿਤਕ ਸਮਾਗਮ
ਉੱਤਮ ਰਚਨਾਵਾਂ ਦੀ ਪੇਸ਼ਕਾਰੀ ਤੇ ਪੁਸਤਕ ਪ੍ਰਦਰਸ਼ਨੀ ਲਗਾਈ
Advertisement
ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ ਵਿੱਚ ਸਕੂਲ ਦੀ ਡਾ. ਰਬਿੰਦਰ ਨਾਥ ਟੈਗੋਰ ਸਾਹਿਤਕ ਕਲੱਬ ਅਤੇ ਬੁੱਕ ਰੀਡਰਜ਼ ਕਲੱਬ ਵੱਲੋਂ ਸਾਂਝੇ ਤੌਰ ’ਤੇ ਬਿਰਹਾ ਦੇ ਕਵੀ ਸ਼ਿਵ ਕੁਮਾਰ ਬਟਾਲਵੀ ਨੂੰ ਸਮਰਪਿਤ ਸਾਹਿਤਕ ਸਮਾਗਮ ਸਕੂਲ ਦੇ ਚੇਅਰਮੈਨ ਗੁਰਦਿਆਲ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ। ਇੰਚਾਰਜ ਸੀਨੀਅਰ ਅਧਿਆਪਕ ਹਰਪ੍ਰੀਤ ਸਿੰਘ ਨੇ ਸ਼ਿਵ ਕੁਮਾਰ ਬਟਾਲਵੀ ਦੀ ਕਵਿਤਾ ਆਰਤੀ ਨਾਲ ਸਮਾਗਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਅੰਤਰ ਹਾਊਸ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਕਵਿਤਾ, ਮਿੰਨੀ ਕਹਾਣੀਆਂ, ਲੋਕ ਗੀਤ, ਮਿਆਰੀ ਅਖ਼ਬਾਰਾਂ ਅਤੇ ਪੁਸਤਕਾਂ ਪੜ੍ਹਨ ਸਬੰਧੀ ਆਪਣੇ ਵਿਚਾਰ ਅਤੇ ਮਹਾਨ ਕਵੀਆਂ ਦੀਆਂ ਕਵਿਤਾਵਾਂ ਬਾਖੂਬੀ ਪੇਸ਼ ਕੀਤੀਆਂ। ਸਕੂਲ ਦੇ ਚੇਅਰਮੈਨ ਗੁਰਦਿਆਲ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਵਿੱਚ ਸਾਹਿਤਕ ਅਤੇ ਰਚਨਾਤਮਕ ਪ੍ਰਵਿਰਤੀਆਂ ਨੂੰ ਪਛਾਨਣਾ ਤੇ ਨਿਖਾਰਨਾ ਇਸ ਸਾਹਿਤਕ ਸਮਾਗਮ ਦਾ ਮੁੱਖ ਉਦੇਸ਼ ਹੈ। ਇਸ ਮੌਕੇ ਡਾਇਰੈਕਟਰ ਪ੍ਰਿੰਸੀਪਲ ਜਸਬਿੰਦਰ ਕੌਰ ਅਤੇ ਪ੍ਰਿੰਸੀਪਲ ਅਮਨਦੀਪ ਸਿੰਘ ਨੇ ਸਾਹਿਤਕ ਕਲੱਬ ਦੇ ਇੰਚਾਰਜ, ਕਲੱਬ ਦੇ ਮੈਂਬਰਾਂ ਅਤੇ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਵਿੱਚ ਸਾਹਿਤਕ ਤੇ ਰਚਨਾਤਮਕ ਰੁਚੀਆਂ ਪੈਦਾ ਕਰਨ ਲਈ ਭਵਿੱਖ ਵਿੱਚ ਵੀ ਅਜਿਹੇ ਸਾਹਿਤਕ ਸਮਾਗਮ ਕਰਵਾਏ ਜਾਣਗੇ।
Advertisement
Advertisement
