ਲੌਕਡਾਊਨ: ਪੁਲੀਸ ਨੇ ਜ਼ਬਰੀ ਦੁਕਾਨਾਂ ਬੰਦ ਕਰਵਾਈਆਂ

ਅਚਨਚੇਤ ਲਏ ਗਏ ਫ਼ੈਸਲੇ ਤੋਂ ਦੁਕਾਨਦਾਰ ਖਫ਼ਾ

ਲੌਕਡਾਊਨ: ਪੁਲੀਸ ਨੇ ਜ਼ਬਰੀ ਦੁਕਾਨਾਂ ਬੰਦ ਕਰਵਾਈਆਂ

ਜੰਡਿਆਲਾ ਗੁਰੂ ਦੇ ਬਾਜ਼ਾਰ ਵਿਚ ਬੰਦ ਪਈਆਂ ਦੁਕਾਨਾਂ। -ਫੋਟੋ: ਬੇਦੀ

ਪੱਤਰ ਪ੍ਰੇਰਕ

ਜੰਡਿਆਲਾ ਗੁਰੂ, 18 ਅਪਰੈਲ

ਇੱਥੇ ਦੁਪਹਿਰੇ ਅਚਾਨਕ ਬਾਜ਼ਾਰਾਂ ਵਿਚ ਪੁਲੀਸ ਪਹੁੰਚੀ ਅਤੇ ਲੌਕਡਾਊਨ ਬਾਰੇ ਕਹਿ ਕੇ ਜ਼ਬਰਦਸਤੀ ਦੁਕਾਨਾਂ ਬੰਦ ਕਰਵਾਉਣ ਲੱਗੀ। ਇਸ ਨਾਲ ਸਥਾਨਕ ਬਾਜ਼ਾਰਾਂ ਵਿਚ ਸਬਜ਼ੀ, ਫਲ ਵੇਚਣ ਵਾਲੀਆਂ ਰੇਹੜੀਆਂ ਅਤੇ ਹੋਰ ਕਾਰੋਬਾਰੀਆਂ ਵਿੱਚ ਭਗਦੜ ਮੱਚ ਗਈ। ਸਥਾਨਕ ਦੁਕਾਨਦਾਰਾਂ ਨੇ ਕਿਹਾ ਪੁਲੀਸ ਦੀ ਇਸ ਬਿਨਾਂ ਅਗਾਊਂ ਸੂਚਨਾ ਦਿੱਤਿਆਂ ਕੀਤੀ ਕਾਰਵਾਈ ਨਾਲ ਉਨ੍ਹਾਂ ਦਾ ਬਹੁਤ ਨੁਕਸਾਨ ਹੋਇਆ ਹੈ।

ਇਸ ਸਬੰਧੀ ਦੁਕਾਨਦਾਰਾਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਜਿਨ੍ਹਾਂ ਦੁਕਾਨਦਾਰਾਂ ਦਾ ਖਾਣ-ਪੀਣ ਦਾ ਕਾਰੋਬਾਰ ਹੈ, ਜਿਵੇਂ ਕੁਲਚੇ ਛੋਲੇ, ਤੰਦੂਰੀ ਕੁਲਚੇ, ਪੂਰੀ ਛੋਲੇ ਅਤੇ ਹੋਰ ਫਾਸਟ ਫੂਡ ਵਾਲੇ ਜੋ ਸਵੇਰ ਤੋਂ ਆਪਣਾ ਸਾਮਾਨ ਤਿਆਰ ਕਰ ਕੇ ਲਿਆਏ ਸਨ, ਉਨ੍ਹਾਂ ਦਾ ਸਾਰਾ ਸਾਮਾਨ ਖ਼ਰਾਬ ਹੋ ਗਿਆ ਹੈ। ਇਸ ਸਬੰਧੀ ਰਮੇਸ਼ ਕੁਮਾਰ ਭਟੂਰਾ ਵਿਕਰੇਤਾ ਨੇ ਕਿਹਾ ਜੇ ਲੌਕਡਾਊਨ ਹੀ ਲਗਾਉਣਾ ਸੀ ਤਾਂ ਇਸ ਦੀ ਸੂਚਨਾ ਪ੍ਰਸ਼ਾਸਨ ਨੂੰ ਕਰੀਬ ਚੌਵੀ ਘੰਟੇ ਪਹਿਲਾਂ ਦੇਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਪੁਲੀਸ ਦੀ ਇਸ ਅਚਨਚੇਤੀ ਕਾਰਵਾਈ ਨਾਲ ਉਨ੍ਹਾਂ ਦਾ ਆਰਥਿਕ ਨੁਕਸਾਨ ਹੋਇਆ ਹੈ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਪੁਲੀਸ ਵੱਲੋਂ ਲੌਕਡਾਊਨ ਆਖ ਕੇ ਬਾਜ਼ਾਰ ਬੰਦ ਕਰਵਾਉਣਾ ਬੁਝਾਰਤ ਬਣ ਗਿਆ ਹੈ।

ਇਸ ਸਬੰਧੀ ਡੀਐੱਸਪੀ ਜੰਡਿਆਲਾ ਗੁਰੂ ਸੁਖਵਿੰਦਰ ਪਾਲ ਸਿੰਘ ਨੇ ਆਖਿਆ ਕਿ ਲੋਕਾਂ ਨੂੰ ਕਰੋਨਾ ਮਹਾਮਾਰੀ ਦਾ ਖ਼ਤਰਾ ਯਾਦ ਕਰਵਾਉਣ ਵਾਸਤੇ ਸ਼ਨਿੱਚਰਵਾਰ ਤੇ ਐਤਵਾਰ ਨੂੰ ਲੌਕਡਾਊਨ ਹੁੰਦਾ ਹੈ, ਇਸ ਲਈ ਦੁਕਾਨਾਂ ਬੰਦ ਕਰਵਾਈਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਉੱਚ ਅਧਿਕਾਰੀਆਂ ਵੱਲੋਂ ਇਸ ਸਬੰਧੀ ਕੋਈ ਵੀ ਲਿਖਤੀ ਤੌਰ ’ਤੇ ਹੁਕਮ ਜਾਰੀ ਨਹੀਂ ਹੋਇਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All