ਪੱਤਰ ਪ੍ਰੇਰਕ
ਫਤਿਹਗੜ੍ਹ ਚੂੜੀਆਂ, 28 ਦਸੰਬਰ
ਫਤਿਹਗੜ੍ਹ ਚੂੜੀਆਂ ਤੋਂ ਡੇਰਾ ਰੋਡ ’ਤੇ ਪਿੰਡ ਮਾਲੇਵਾਲ ਕੋਲ ਲੁੱਟ-ਖੋਹ ਦੀ ਘਟਨਾ ਵਾਪਰੀ ਹੈ। ਇੱਥੋਂ ਦੇ ਮਿਲਾਪ ਸਟੂਡੀਓ ਦੇ ਮੰਗਾ ਮਸੀਹ ਨੇ ਦੱਸਿਆ ਕਿ ਉਹ ਸਵੇਰੇ 7 ਵਜੇ ਮੋਟਰਸਾਈਕਲ ’ਤੇ ਤਲਵੰਡੀ ਰਾਮਾ ਵਿਖੇ ਕੰਮ ਉੱਤੇ ਜਾ ਰਿਹਾ ਸੀ। ਉਸ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ ਦੋ ਮੋਨੇ ਨੌਜਵਾਨਾਂ ਨੇ ਪਿੰਡ ਮਾਲੇਵਾਲ ਕੋਲ ਉਸ ਨੂੰ ਜ਼ਬਰਦਸਤੀ ਰੋਕ ਲਿਆ ਅਤੇ ਕੈਨਨ ਕੈਮਰਾ, ਪਰਸ, ਮੋਬਾਈਲ ਅਤੇ ਕੈਮਰੇ ਦੀ ਪੂਰੀ ਕਿੱਟ ਖੋਹ ਕੇ ਫ਼ਰਾਰ ਹੋ ਗਏ। ਉਸ ਨੇ ਦੱਸਿਆ ਕਿ ਪਰਸ ਵਿੱਚ ਪੈਨ ਕਾਰਡ, ਆਧਾਰ ਕਾਰਡ, ਡ੍ਰਾਈਵਿੰਗ ਲਾਇਸੈਂਸ, 1800 ਰੁਪਏ ਅਤੇ ਹੋਰ ਜ਼ਰੂਰੀ ਕਾਗ਼ਜ਼ ਸਨ। ਇਸ ਸਬੰਧੀ ਥਾਣਾ ਫਤਿਹਗੜ੍ਹ ਚੂੜੀਆਂ ਵਿਖੇ ਸ਼ਿਕਾਇਤ ਕਰ ਦਿੱਤੀ ਗਈ ਹੈ।