ਇਥੇ ਸ਼ਹਿਜ਼ਾਦਾ ਨੰਦ ਕਾਲਜ, ਗ੍ਰੀਨ ਐਵੇਨਿਊ, ਅੰਮ੍ਰਿਤਸਰ ਵਿੱਚ ਕਾਲਜ ਪ੍ਰਬੰਧਕੀ ਕਮੇਟੀ ਦੀ ਪ੍ਰਧਾਨ ਸੁਸ਼ਮਾ ਮਹਿਰਾ ਅਤੇ ਕਾਲਜ ਪ੍ਰਿੰਸੀਪਲ ਡਾ. ਰੀਨਾ ਤਲਵਾੜ ਦੀ ਅਗਵਾਈ ਹੇਠ ਐੱਨ ਐੱਸ ਐੱਸ ਵਿਭਾਗ ਵੱਲੋਂ ‘ਮਾਣ ਧੀਆਂ ਦਾ’ ਸੁਸਾਇਟੀ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਬਾਲਿਕਾ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਦੀਆਂ ਦਸ ਹੋਣਹਾਰ ਵਿਦਿਆਰਥਣਾਂ ਦਾ ਸਨਮਾਨ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਰੀਨਾ ਤਲਵਾੜ ਨੇ ਮੁੱਖ ਮਹਿਮਾਨ ਰਾਜੇਸ਼ ਪ੍ਰਭਾਕਰ ਅਤੇ ਵਿਸ਼ੇਸ਼ ਮਹਿਮਾਨ ਗੁਰਿੰਦਰ ਸਿੰਘ ਮੱਟੂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਬੇਟੀਆਂ ਨੂੰ ਪੜ੍ਹਾਉਣਾ ਸਿਰਫ਼ ਜ਼ਿੰਮੇਵਾਰੀ ਨਹੀਂ, ਸਾਡੇ ਦੇਸ਼ ਦੇ ਭਵਿੱਖ ਦੀ ਨੀਂਹ ਹੈ। ਵਿਦਿਆਰਥਣਾਂ ਮਹਿਕਪ੍ਰੀਤ ਕੌਰ ਅਤੇ ਸੁਨਾਖਸ਼ੀ ਨੇ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਵਿਸ਼ੇ ’ਤੇ ਆਪਣੇ ਵਿਚਾਰ ਪੇਸ਼ ਕੀਤੇ ਗਏ। ਸ੍ਰੀ ਰਾਜੇਸ਼ ਪ੍ਰਭਾਕਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਾਨੂੰ ਬੇਟੀਆਂ ਨੂੰ ਸਿੱਖਿਆ ਰਾਹੀਂ ਉੱਚੀਆਂ ਬੁਲੰਦੀਆਂ ਤਕ ਪੁਚਾਉਣਾ ਚਾਹੀਦਾ ਹੈ।
‘ਮਾਣ ਧੀਆਂ ਦਾ’ ਸੁਸਾਇਟੀ ਵੱਲੋਂ ਕਾਲਜ ਦੀਆਂ ਵਿਦਿਆਰਥਣਾਂ -ਰਵਨੀਤ, ਜੋਤੀ, ਆਸ, ਆਸਕਿਰਨ ਕੌਰ, ਮਹਿਕਪ੍ਰੀਤ, ਤਾਨੀਆ, ਪੂਜਾ ਅਤੇ ਸਿਮਰਨ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਰੀਨਾ ਤਲਵਾੜ, ਕਾਲਜ ਡਾਇਰੈਕਟਰ ਮਿਸਟਰ ਚਮਨ ਲਾਲ, ਪ੍ਰੋ. ਸੋਨੀਆ ਪੁਰੀ, ਮਿਸਿਜ਼ ਨਵਨੀਤ ਕੌਰ ਦਿਓਲ, ਡਾ. ਬਲਜੀਤ ਰੰਧਾਵਾ ਅਤੇ ਪ੍ਰੋ. ਰਮਨਦੀਪ ਨੂੰ ਵੀ ਸਨਮਾਨਿਤ ਕੀਤਾ ਗਿਆ।