ਮਜੀਠੀਆ ਦੀ ਗ੍ਰਿਫ਼ਤਾਰੀ ਨਿੰਦਣਯੋਗ ਕਾਰਵਾਈ: ਮਿੰਨਾ
ਸ੍ਰੀ ਗੋਇੰਦਵਾਲ ਸਾਹਿਬ: ‘ਵਿਜੀਲੈਂਸ ਵਿਭਾਗ ਵੱਲੋਂ ਪੰਜਾਬ ਸਰਕਾਰ ਦੇ ਇਸ਼ਾਰੇ ’ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਉੱਪਰ ਕੀਤੀ ਕਾਰਵਾਈ ਨਿੰਦਣਯੋਗ ਹੈ। ਇਸ ਕਾਰਵਾਈ ਨੇ ਭਗਵੰਤ ਮਾਨ ਦੀ ਸਰਕਾਰ ਦਾ ਬਦਲਾਖੋਰੀ ਵਾਲੀ ਨੀਤੀ ਦਾ ਚਿਹਰਾ ਸਾਫ ਕਰ ਕੇ ਰੱਖ ਦਿੱਤਾ ਹੈ।’ ਇਹ ਗੱਲ ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਮਿੰਨਾ ਨੇ ਆਖੀ। ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੀਆਂ ਸਿਆਸੀ ਕਿੜਾਂ ਕੱਢਣ ਲਈ ਇਹ ਸਾਰੀ ਕਾਰਵਾਈ ਵਿਜੀਲੈਂਸ ਰਾਹੀਂ ਕਰਵਾ ਰਹੇ ਹਨ ਅਤੇ ਆਪਣੀ ਸਰਕਾਰ ਦੀਆਂ ਨਾਕਾਮੀਆਂ ਨੂੰ ਛੁਪਾਉਣ ਵਿਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਬਿਕਰਮ ਮਜੀਠੀਆ ਨੇ 'ਆਪ' ਸਰਕਾਰ ਦੀਆਂ ਪੰਜਾਬ ਮਾਰੂ ਨੀਤੀਆ ਨੂੰ ਬੇਬਾਕੀ ਨਾਲ ਪੰਜਾਬ ਦੇ ਲੋਕਾਂ ਅੱਗੇ ਰੱਖਿਆ, ਜਿਸ ਕਾਰਨ ਮੁੱਖ ਮੰਤਰੀ ਨੇ ਬੁਖਲਾਹਟ ਵਿੱਚ ਆਕੇ ਬਿਕਰਮ ਮਜੀਠੀਆ ਦੀ ਆਵਾਜ਼ ਨੂੰ ਦਬਾਉਣ ਲਈ ਉਨ੍ਹਾਂ ਉਪਰ ਵਿਜੀਲੈਂਸ ਰਾਹੀਂ ਝੂਠੀ ਕਾਰਵਾਈ ਕਰਾਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਅਜਿਹੀਆਂ ਕਾਰਵਾਈਆਂ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ। -ਪੱਤਰ ਪ੍ਰੇਰਕ