ਮੱਲੀਆਂ ਗੋਲੀ ਕਾਂਡ: ਪੀੜਤ ਪਰਿਵਾਰ ਵੱਲੋਂ ਥਾਣਾ ਮੁਖੀ ’ਤੇ ਵਿਰੋਧੀਆਂ ਤੋਂ ਰਿਸ਼ਵਤ ਲੈਣ ਦੇ ਦੋਸ਼

ਮੱਲੀਆਂ ਗੋਲੀ ਕਾਂਡ: ਪੀੜਤ ਪਰਿਵਾਰ ਵੱਲੋਂ ਥਾਣਾ ਮੁਖੀ ’ਤੇ ਵਿਰੋਧੀਆਂ ਤੋਂ ਰਿਸ਼ਵਤ ਲੈਣ ਦੇ ਦੋਸ਼

ਵਰਿੰਦਰਜੀਤ ਜਾਗੋਵਾਲ
ਕਾਹਨੂੰਵਾਨ, 26 ਅਕਤੂਬਰ
ਪਿੰਡ ਮੱਲੀਆਂ ’ਚ ਬੀਤੀ 9 ਅਕਤੂਬਰ ਨੂੰ ਇਕ ਵਿਅਕਤੀ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ੀਆਂ ਨੂੰ ਅਜੇ ਤਕ ਪੁਲੀਸ ਗ੍ਰਿਫ਼ਤਾਰ ਨਹੀਂ ਕਰ ਸਕੀ। ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਹੋਣ ਦੇ ਬਾਵਜੂਦ ਗ੍ਰਿਫ਼ਤਾਰੀ ਨਾ ਹੋਣ ਕਾਰਨ ਪੀੜਤ ਪਰਿਵਾਰ ਵਿਚ ਰੋਸ ਹੈ।

ਪੀੜਤ ਗੁਰਪਾਲ ਸਿੰਘ ਪੁੱਤਰ ਦਰਬਾਰਾ ਸਿੰਘ ਅਤੇ ਉਸ ਦੀ ਪਤਨੀ ਗੁਰਵਿੰਦਰ ਕੌਰ ਅਤੇ ਪੁੱਤਰ ਗੁਰਜਿੰਦਰ ਸਿੰਘ ਨੇ ਦੱਸਿਆ 19 ਅਕਤੂਬਰ ਨੂੰ ਪੁਲੀਸ ਨੇ ਮਨਪ੍ਰੀਤ ਸਿੰਘ ਤੇ ਸਰਬਜੀਤ ਸਿੰਘ ਵਾਸੀ ਮੱਲੀਆਂ ਪੱਕੀਆਂ, ਸ਼ਮਸ਼ੇਰ ਸਿੰਘ, ਪ੍ਰਦੀਪ ਸਿੰਘ ਅਤੇ ਜੋਤੀ ਵਾਸੀ ਮੱਲੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਪੀੜਤ ਪਰਿਵਾਰ ਨੇ ਪੁਲੀਸ ’ਤੇ ਦੂਜੀ ਧਿਰ ਕੋਲੋਂ ਰਿਸ਼ਵਤ ਲੈ ਕੇ ਮੁਲਜ਼ਮਾਂ ਨੂੰ ਨਾ ਫੜਨ ਦੇ ਦੋਸ਼ ਲਾਏ। ਗੁਰਪਾਲ ਸਿੰਘ ਨੇ ਜ਼ਿਲ੍ਹਾ ਪੁਲੀਸ ਪ੍ਰਸ਼ਾਸਨ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬੇਨਤੀ ਕੀਤੀ ਕਿ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਜੇ ਪੁਲੀਸ ਨੇ ਦੋ ਦਿਨਾਂ ਅੰਦਰ ਇਨਸਾਫ਼ ਨਾ ਦਿੱਤਾ ਤਾਂ ਉਹ ਜ਼ਖ਼ਮੀ ਗੁਰਪਾਲ ਸਿੰਘ ਨੂੰ ਥਾਣੇ ਸਾਹਮਣੇ ਰੱਖ ਕੇ ਰੋਸ ਪ੍ਰਗਟ ਕਰਨਗੇ।

ਥਾਣਾ ਮੁਖੀ ਨੇ ਦੋਸ਼ ਨਕਾਰੇ

ਥਾਣਾ ਮੁਖੀ ਪ੍ਰਭਜੋਤ ਸਿੰਘ ਨੇ ਰਿਸ਼ਵਤ ਦੇ ਦੋਸ਼ ਨਕਾਰਦਿਆਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਚੱਲ ਰਹੀ ਹੈ। ਮਾਮਲੇ ਵਿਚ ਨਾਮਜ਼ਦ ਦੋਸ਼ੀ ਜਾਂਚ ਦੌਰਾਨ ਠੀਕ ਪਾਏ ਗਏ ਤਾਂ ਹੀ ਉਨ੍ਹਾਂ ਖ਼ਿਲਾਫ਼ ਅਗਲੇਰੀ ਕਾਰਵਾਈ ਕੀਤੀ ਜਾ ਸਕਦੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਿਸਾਨ ਅੰਦੋਲਨ ਦੇ ਬਦਲਦੇ ਰੰਗ

ਕਿਸਾਨ ਅੰਦੋਲਨ ਦੇ ਬਦਲਦੇ ਰੰਗ

ਲਵ ਜਹਾਦ ਅਤੇ ਪਿੱਤਰਸੱਤਾ ਦਾ ਜੋੜ

ਲਵ ਜਹਾਦ ਅਤੇ ਪਿੱਤਰਸੱਤਾ ਦਾ ਜੋੜ

ਕਿਸੇ ਨੂੰ ਪਿਆਰ, ਕਿਸੇ ਨੂੰ ਲਾਹਣਤ

ਕਿਸੇ ਨੂੰ ਪਿਆਰ, ਕਿਸੇ ਨੂੰ ਲਾਹਣਤ

ਇਹ ਸਰ ਕਿੰਨੇ ਕੁ ਡੂੰਘੇ ਨੇ...

ਇਹ ਸਰ ਕਿੰਨੇ ਕੁ ਡੂੰਘੇ ਨੇ...

ਮੁੱਖ ਖ਼ਬਰਾਂ

ਸ਼ਹਿਰ

View All