ਪੰਜ ਸਾਲਾਂ ਬੱਚੀ ਨਾਲ ਛੇੜਛਾੜ ਕਰਨ ਵਾਲਾ ਕਾਬੂ
ਹਰੀਕੇ ਦੀ ਪੁਲੀਸ ਨੇ ਪੰਜ ਸਾਲ ਤੋਂ ਵੀ ਘੱਟ ਉਮਰ ਦੀ ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਵਾਲੇ ਨੂੰ ਮੁਲਜ਼ਮ ਨੂੰ ਕੱਲ੍ਹ ਗ੍ਰਿਫ਼ਤਾਰ ਕੀਤਾ ਹੈ| ਮੁਲਜ਼ਮ ਦੀ ਪਛਾਣ ਗੋਪੀ (20) ਵਾਸੀ ਨਵਾਂ ਪਿੰਡ ਫਤਿਹਪੁਰ ਦੇ ਤੌਰ ’ਤੇ ਕੀਤੀ ਗਈ ਹੈ| ਪੀੜਤ...
Advertisement
ਹਰੀਕੇ ਦੀ ਪੁਲੀਸ ਨੇ ਪੰਜ ਸਾਲ ਤੋਂ ਵੀ ਘੱਟ ਉਮਰ ਦੀ ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਵਾਲੇ ਨੂੰ ਮੁਲਜ਼ਮ ਨੂੰ ਕੱਲ੍ਹ ਗ੍ਰਿਫ਼ਤਾਰ ਕੀਤਾ ਹੈ| ਮੁਲਜ਼ਮ ਦੀ ਪਛਾਣ ਗੋਪੀ (20) ਵਾਸੀ ਨਵਾਂ ਪਿੰਡ ਫਤਿਹਪੁਰ ਦੇ ਤੌਰ ’ਤੇ ਕੀਤੀ ਗਈ ਹੈ| ਪੀੜਤ ਲੜਕੀ ਇਕ ਪਿੰਡ ਵਿੱਚ ਆਪਣੇ ਨਾਨਾ-ਨਾਨੀ ਕੋਲ ਰਹਿੰਦੀ ਹੈ ਜਿੱਥੇ ਮੁਲਜ਼ਮ ਆਪਣੇ ਭੈਣ-ਭਣੌਈਏ ਨੂੰ ਮਿਲਣ ਆਇਆ ਸੀ ਅਤੇ ਉਸ ਨੇ ਲੜਕੀ ਨਾਲ ਛੇੜਛਾੜ ਕੀਤੀ| ਸਬ ਇੰਸਪੈਕਟਰ ਕਿਰਨਪਾਲ ਕੌਰ ਨੇ ਪੀੜਤ ਧਿਰ ਦੇ ਬਿਆਨ ਦਰਜ ਕਰ ਲਏ ਹਨ। ਇਸ ਸਬੰਧੀ ਪੁਲੀਸ ਨੇ ਬੀਐੱਨਐੱਸ ਦੀ ਦਫ਼ਾ 65 (2) ਅਤੇ 6 ਪੋਕਸੋ ਐਕਟ ਅਧੀਨ ਕੇਸ ਦਰਜ ਕੀਤਾ ਹੈ|
Advertisement
Advertisement
×