ਸਿਰ ’ਤੇ ਸੱਟ ਲੱਗਣ ਕਾਰਨ ਵਿਅਕਤੀ ਦੀ ਮੌਤ
ਪਿੰਡ ਨੌਸ਼ਹਿਰਾ ਪੰਨੂੰਆਂ ਦੇ ਕੁਝ ਪਹਿਲਾਂ ਜ਼ਖ਼ਮੀ ਹੋਏ ਵਿਅਕਤੀ ਰਾਜਬੀਰ ਸਿੰਘ (50) ਦੀ ਸ਼ੁੱਕਰਵਾਰ ਨੂੰ ਮੌਤ ਹੋ ਗਈ| ਰਾਜਬੀਰ ਸਿੰਘ 19 ਅਗਸਤ ਨੂੰ ਰਾਤ ਵੇਲੇ ਖਾਣਾ ਖਾ ਕੇ ਸੈਰ ਕਰਨ ਲਈ ਪਿੰਡ ਦੇ ਅੱਡੇ ਤੱਕ ਗਿਆ ਸੀ, ਜਿਸ ਨੂੰ ਦਿਮਾਗੀ...
Advertisement
ਪਿੰਡ ਨੌਸ਼ਹਿਰਾ ਪੰਨੂੰਆਂ ਦੇ ਕੁਝ ਪਹਿਲਾਂ ਜ਼ਖ਼ਮੀ ਹੋਏ ਵਿਅਕਤੀ ਰਾਜਬੀਰ ਸਿੰਘ (50) ਦੀ ਸ਼ੁੱਕਰਵਾਰ ਨੂੰ ਮੌਤ ਹੋ ਗਈ| ਰਾਜਬੀਰ ਸਿੰਘ 19 ਅਗਸਤ ਨੂੰ ਰਾਤ ਵੇਲੇ ਖਾਣਾ ਖਾ ਕੇ ਸੈਰ ਕਰਨ ਲਈ ਪਿੰਡ ਦੇ ਅੱਡੇ ਤੱਕ ਗਿਆ ਸੀ, ਜਿਸ ਨੂੰ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਵਿਅਕਤੀ ਰਾਜ ਸਿੰਘ ਨੇ ਧੱਕਾ ਮਾਰ ਦਿੱਤਾ ਤੇ ਉਸ ਦੇ ਸਿਰ ’ਤੇ ਸੱਟ ਲੱਗ ਗਈ| ਤਰਨ ਤਾਰਨ ਦੇ ਸਿਵਲ ਹਸਪਤਾਲ ’ਚ ਦਾਖਲ ਕਰਾਉਣ ਮਗਰੋਂ ਉਸ ਨੂੰ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਰੈਫ਼ਰ ਕੀਤਾ ਗਿਆ ਸੀ। ਕੁਝ ਦਿਨ ਪਹਿਲਾਂ ਉਸ ਨੂੰ ਡਾਕਟਰਾਂ ਨੇ ਛੁੱਟੀ ਦੇ ਦਿੱਤੀ ਸੀ ਪਰ ਸ਼ੁੱਕਰਵਾਰ ਨੂੰ ਅਚਾਨਕ ਉਸ ਦੀ ਹਾਲਤ ਵਿਗੜ ਗਈ ਤੇ ਉਹ ਦਮ ਤੋੜ ਗਿਆ| ਥਾਣਾ ਸਰਹਾਲੀ ਦੀ ਪੁਲੀਸ ਨੇ ਇਸ ਸਬੰਧੀ ਰਾਜ ਸਿੰਘ ਖਿਲਾਫ਼ ਕੇਸ ਦਰਜ ਕੀਤਾ ਹੈ| ਮੁਲਜ਼ਮ ਫਰਾਰ ਹੈ|
Advertisement
Advertisement