ਨਾਜਾਇਜ਼ ਪੁਲੀਸ ਹਿਰਾਸਤ ਵਿੱਚੋਂ ਛੱਡੇ ਵਿਅਕਤੀ ਦੀ ਘਰ ’ਚ ਮੌਤ

ਨਾਜਾਇਜ਼ ਪੁਲੀਸ ਹਿਰਾਸਤ ਵਿੱਚੋਂ ਛੱਡੇ ਵਿਅਕਤੀ ਦੀ ਘਰ ’ਚ ਮੌਤ

ਨਰਿੰਦਰ ਸਿੰਘ

ਭਿੱਖੀਵਿੰਡ, 24 ਅਕਤੂਬਰ

ਥਾਣਾ ਵਲਟੋਹਾ ਇੱਕ ਵਿਅਕਤੀ ਨੂੰ ਕਥਿਤ ਨਾਜਾਇਜ਼ ਹਿਰਾਸਤ ਵਿਚ ਲੈ ਕੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਤੋਂ ਬਾਅਦ ਉਸ ਨੂੰ ਪਰਿਵਾਰ ਦੇ ਹਵਾਲੇ ਕਰ ਦੇਣ ਮਗਰੋਂ ਉਸ ਦੀ ਮੌਤ ਹੋ ਗਈ। ਮਰੇ ਵਿਅਕਤੀ ਦੀ ਪਛਾਣ ਗੋਰਾ ਸਿੰਘ ਪੁੱਤਰ ਲੱਖਾ ਸਿੰਘ ਵਾਸੀ ਅਲਗੋਂ ਖੁਰਦ ਵਜੋਂ ਹੋਈ ਹੈ। ਪਿੰਡ ਦੀ ਕਿਸੇ ਔਰਤ ਨੇ ਉਸ ਖ਼ਿਲਾਫ਼ ਛੇੜਛਾੜ ਕਰਨ ਦਾ ਕੇਸ ਦਰਜ ਕਰਵਾਇਆ ਸੀ। ਪੁਲੀਸ ਚੌਕੀ ਅਲਗੋਂ ਕੋਠੀ ਉਸ ਨੂੰ ਲੈ ਗਈ ਸੀ ਤੇ ਦੋ ਦਿਨ ਆਪਣੀ ਨਾਜਾਇਜ਼ ਹਵਾਲਾਤ ਵਿਚ ਰੱਖਿਆ। ਇਸ ਤੋਂ ਬਾਅਦ ਪੁਲੀਸ ਚੌਕੀਂ ਅਲਗੋਂ ਕੋਠੀ ਨੇ ਮੁਲਾਜ਼ਮਾਂ ਨੇ ਉਸ ਨੂੰ ਥਾਣਾ ਵਲਟੋਹਾ ਵਿਖੇ ਭੇਜ ਦਿੱਤਾ ਅਤੇ 2 ਦਿਨ ਉੱਥੇ ਵੀ ਉਸ ਨੂੰ ਨਾਜਾਇਜ਼ ਪੁਲੀਸ ਹਿਰਾਸਤ ਵਿੱਚ ਰੱਖਣ ਤੋਂ ਬਾਅਦ ਥਾਣਾ ਵਲਟੋਹਾ ਨੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਫੋਨ ਕੀਤਾ ਕਿ ਆਪਣੇ ਲੜਕੇ ਨੂੰ ਲੈ ਜਾਓ ਉਸ ਦੀ ਹਾਲਤ ਠੀਕ ਨਹੀਂ ਹੈ, ਜਿਸ ਤੋਂ ਬਾਅਦ ਉਸ ਨੂੰ ਘਰ ਲਿਆਂਦਾ ਤੇ ਫੇਰ ਹਸਪਤਾਲ ਲੈ ਗਏ, ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਪੁਲੀਸ ਚੌਕੀਂ ਅਲਗੋਂ ਕੋਠੀ ਦਾ ਘਿਰਾਓ ਕਰਕੇ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਗੋਰਾ ਸਿੰਘ ਦੀ ਲਾਸ਼ ਸਿਵਲ ਹਸਪਤਾਲ ਪੱਟੀ ਹੈ ਅਤੇ ਉਹ ਵੀ ਪਰਿਵਾਰ ਨੂੰ ਨਹੀਂ ਦਿੱਤੀ। ਇਸ ਬਾਰੇ ਥਾਣਾ ਵਲਟੋਹਾ ਦੇ ਐੱਸਐੱਚਓ ਬਲਵਿੰਦਰ ਸਿੰਘ ਨੇ ਕਿਹਾ ਕਿ ਪੁਲੀਸ ਹਿਰਾਸਤ ਵਿੱਚ ਗੋਰਾ ਸਿੰਘ ਦੀ ਹਾਲਤ ਹਾਲਤ ਠੀਕ ਸੀ ਤੇ ਉਸ ਨੂੰ ਦਵਾਈ ਦਿਵਾਉਣ ਲਈ ਹੀ ਪਰਿਵਾਰ ਹਵਾਲੇ ਕੀਤਾ ਗਿਆ ਸੀ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਇਹ ਲੜਾਈ ਬਹੁਤ ਵਿਸ਼ਾਲ ਹੈ!

ਇਹ ਲੜਾਈ ਬਹੁਤ ਵਿਸ਼ਾਲ ਹੈ!

ਸਵੇਰ ਹੋਣ ਤਕ

ਸਵੇਰ ਹੋਣ ਤਕ

ਗੱਲ ਇਕ ਕਿਤਾਬ ਦੀ

ਗੱਲ ਇਕ ਕਿਤਾਬ ਦੀ

ਮੁੱਖ ਖ਼ਬਰਾਂ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਕੌਮੀ ਰਾਜਧਾਨੀ ਵਿੱਚ ਦਾਖਲ ਹੋਣ ਵਾਲੇ ਰਸਤਿਆਂ ਨੂੰ ਜਾਮ ਕਰਨ ਦੀ ਦਿੱਤੀ ...

ਲਾਹੌਰ ਦੁਨੀਆਂ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਲਾਹੌਰ ਦੁਨੀਆਂ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਯੂਐੱਸ ਏਅਰ ਕੁਆਲਟੀ ਇੰਡੈਕਸ ’ਚ ਨਵੀਂ ਦਿੱਲੀ ਨੂੰ ਦੂਜਾ ਸਥਾਨ

ਸ਼ਹਿਰ

View All