ਪੱਤਰ ਪ੍ਰੇਰਕ
ਅਜਨਾਲਾ, 3 ਅਪਰੈਲ
ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਧਰਮਕੋਟ ਵਿੱਚ ਲੰਘੀ ਰਾਤ ਟਿਊਬਵੈੱਲ ਮੋਟਰਾਂ ’ਤੇ ਲੱਗੇ ਟਰਾਂਸਫਾਰਮਰਾਂ ਵਿੱਚੋਂ ਤੇਲ ਚੋਰੀ ਕਰਨ ਆਏ ਇੱਕ ਵਿਅਕਤੀ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ।
ਇਸ ਸਬੰਧੀ ਪਿੰਡ ਧਰਮਕੋਟ ਦੇ ਕਿਸਾਨਾਂ ਨੇ ਦੱਸਿਆ ਕਿ ਜਦ ਉਨ੍ਹਾਂ ਸਵੇਰੇ ਮੋਟਰ ’ਤੇ ਜਾ ਕੇ ਦੇਖਿਆ ਤਾਂ ਟਰਾਂਸਫਾਰਮਰ ਵਿੱਚੋਂ ਤੇਲ ਚੋਰੀ ਕਾਰਨ ਲਈ ਪਾਈਪ ਪਾਈ ਹੋਈ ਸੀ। ਜਾਪਦਾ ਹੈ ਕਿ ਉਸ ਸਮੇਂ ਬਿਜਲੀ ਬੰਦ ਸੀ ਤੇ ਇੱਕਦਮ ਬਿਜਲੀ ਆਉਣ ’ਤੇ ਪਾਈਪ ਤੋਂ ਕਰੰਟ ਲੱਗਣ ਕਾਰਨ ਉਸ ਵਿਅਕਤੀ ਦੀ ਮੌਤ ਹੋ ਗਈ। ਉਨ੍ਹਾਂ ਇਸ ਦੀ ਰਿਪੋਰਟ ਥਾਣਾ ਭਿੰਡੀ ਸੈਦਾਂ ਵਿੱਚ ਦਰਜ ਕਰਵਾ ਦਿੱਤੀ ਗਈ ਹੈ, ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਆਪਣੇ ਕਬਜ਼ੇ ਵਿੱਚ ਲੈ ਲਈ।