ਪੱਤਰ ਪ੍ਰੇਰਕ
ਤਰਨ ਤਾਰਨ, 22 ਮਈ
ਭਾਜਪਾ ਦੇ ਖਡੂਰ ਸਾਹਿਬ ਹਲਕੇ ਦੇ ਉਮੀਦਵਾਰ ਮਨਜੀਤ ਸਿੰਘ ਮੰਨਾ ਨੂੰ ਭਗਵਾਨ ਵਾਲਮੀਕ ਕ੍ਰਾਂਤੀ ਸੈਨਾ ਵੱਲੋਂ ਹਮਾਇਤ ਦੇਣ ਦਾ ਐਲਾਨ ਕੀਤਾ ਗਿਆ ਹੈ| ਜਥੇਬੰਦੀ ਵਲੋਂ ਤਰਨ ਤਾਰਨ ਵਿੱਚ ਇੱਕ ਇਕੱਠ ਕਰ ਕੇ ਮਨਜੀਤ ਸਿੰਘ ਮੰਨਾ ਨੂੰ ਹਰ ਤਰ੍ਹਾਂ ਨਾਲ ਸਹਿਯੋਗ ਦੇਣ ਦਾ ਵਿਸ਼ਵਾਸ ਦਿੱਤਾ ਗਿਆ| ਕ੍ਰਾਂਤੀ ਸੈਨਾ ਦੇ ਸੂਬਾ ਪ੍ਰਧਾਨ ਸਰਵਣ ਗਿੱਲ ਨੇ ਭਾਜਪਾ ਨੇ ਦੇਸ਼ ਦੀ ਤਰੱਕੀ ਲਈ ਬੀਤੇ ਦਸ ਸਾਲਾਂ ਵਿੱਚ ਕੀਤੇ ਵਿਕਾਸ ਦੇ ਕਾਰਜਾਂ ਦੀ ਸ਼ਲਾਘਾ ਕੀਤੀ| ਇਸ ਮੌਕੇ ਭਾਜਪਾ ਦੇ ਜਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ, ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਕਨਵੀਨਰ ਨਰੇਸ਼ ਸ਼ਰਮਾ, ਸਰਵਣ ਗਿੱਲ ਤੇ ਸਰਵਣ ਸਭਰਵਾਲ ਨੇ ਵੀ ਸੰਬੋਧਨ ਕੀਤਾ|