ਪੱਤਰ ਪ੍ਰੇਰਕ
ਫਤਹਿਗੜ੍ਹ ਚੂੜੀਆਂ, 5 ਫਰਵਰੀ
ਚੇਅਰਮੈਨ ਬਲਬੀਰ ਸਿੰਘ ਪੰਨੂ ਦੀ ਅਗਵਾਈ ਹੇਠ ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਕਾਦੀਆਂ ਰਾਜਪੂਤਾਂ ਦੇ 80 ਪਰਿਵਾਰ ਅਤੇ ਪਿੰਡ ਜੌੜਾ ਸਿੰਘਾ ਤੋਂ 35 ਪਰਿਵਾਰ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ ਚੇਅਰਮੈਨ ਬਲਬੀਰ ਸਿੰਘ ਪੰਨੂ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ। ਉਨ੍ਹਾ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਵਿਕਾਸ ਕਾਰਜਾਂ ਵਿਚ ਕੋਈ ਢਿੱਲਮਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਪਿੰਡ ਕਾਦੀਆਂ ਰਾਜਪੂਤਾਂ ਤੋਂ ਯਾਦਵਿੰਦਰ ਸਿੰਘ, ਬਿਕਰਮਜੀਤ ਸਿੰਘ, ਅਜੀਤ ਸਿੰਘ, ਜਗਤਾਰ ਸਿੰਘ, ਸੁਖਵਿੰਦਰ ਸਿੰਘ, ਬਲਵਿੰਦਰ ਸਿੰਘ, ਹਰਪਾਲ ਸਿੰਘ, ਜਗਦੀਪ ਸਿੰਘ, ਸਤਿੰਦਰ ਸਿੰਘ, ਬਲਵੰਤ ਸਿੰਘ, ਕੰਵਲਜੀਤ ਸਿੰਘ, ਸੁਖਪਾਲ ਸਿੰਘ ਅਤੇ ਪਿੰਡ ਜੌੜਾ ਸਿੰਘਾ ਤੋਂ ਮੈਂਬਰ ਪੰਚਾਇਤ ਸੁਲੱਖਣ ਸਿੰਘ, ਪੰਚ ਰਣਧੀਰ ਸਿੰਘ, ਪੰਚ ਜਸਵੰਤ ਸਿੰਘ, ਸਮਸ਼ੇਰ ਸਿੰਘ ਆਦਿ ਹਾਜ਼ਰ ਸਨ।