ਬੇਅੰਤ ਸਿੰਘ ਸੰਧੂ
ਪੱਟੀ, 9 ਸਤੰਬਰ
ਪੱਟੀ ਹਲਕੇ ਤੋਂ ਆਪ ਆਗੂ ਰਣਜੀਤ ਸਿੰਘ ਚੀਮਾਂ ਵੱਲੋਂ ਪਿੰਡ ਕੈਰੋਂ ਅੰਦਰ 80 ਪਰਿਵਾਰਾਂ ਨੂੰ ਪਾਰਟੀ ‘ਚ ਸ਼ਾਮਲ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਵਿਕਾਸ ਨਾਮ ਦੀ ਕੋਈ ਚੀਜ਼ ਨਹੀਂ, ਸਗੋਂ ਸੂਬੇ ’ਚ ਬੇਲੋੜੇ ਟੈਕਸ ਲਗਾ ਕਿ ਜਨਤਾ ਨੂੰ ਲੁੱਟਿਆ ਜਾ ਰਿਹਾ ਹੈ। ਬੇਰੁਜ਼ਗਾਰ ਹੋਏ ਨੌਜਵਾਨਾਂ ਲਈ ਰੁਜ਼ਗਾਰ ਦੀ ਘਾਟ ਹੈ। ਸਰਕਾਰਾਂ ਕੱਚੇ ਮੁਲਾਜ਼ਮਾਂ ਨੂੰ ਪੱਕਿਆਂ ਕਰਨ ਦੇ ਵਾਅਦੇ ਤੋਂ ਮੁੱਕਰ ਰਹੀ ਹੈ ਅਤੇ ਪੜ੍ਹਿਆ ਲਿਖਿਆ ਵਰਗ ਰੁਜ਼ਗਾਰ ਲਈ ਸਰਕਾਰ ਦੇ ਖਿਲਾਫ਼ ਸਘੰਰਸ਼ ਕਰ ਰਿਹਾ ਹੈ। ਪੰਜਾਬ ਅੰਦਰ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ ਤੇ ਸਰਕਾਰੀ ਅਦਾਰਿਆਂ ਨੂੰ ਪ੍ਰਾਈਵੇਟ ਕਰਕੇ ਜਨਤਾ ਦੀ ਲੁੱਟ ਕੀਤੀ ਜਾ ਰਹੀ ਹੈ। ਚੀਮਾ ਨੇ ਕਿਹਾ ਕਿ ਅਕਾਲੀ ਤੇ ਕਾਂਗਰਸੀ ਸਰਕਾਰਾਂ ਨੇ ਪੰਜਾਬ ਅੰਦਰ ਫਿਰਕਾਪ੍ਰਸਤੀ ਦਾ ਰਾਜ ਕੀਤਾ ਹੈ। ਪਰ ਹੁਣ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ ਤਾਂ ਜੋ ਅਕਾਲੀ ਤੇ ਕਾਂਗਰਸੀਆਂ ਤੋਂ ਪੰਜਾਬ ਨੂੰ ਮੁਕਤ ਕੀਤਾ ਜਾ ਸਕੇ। ਚੀਮਾਂ ਨੇ ਕਿਹਾ ਕਿ ਇਸ ਵਾਰ ਪੰਜਾਬ ਅੰਦਰ ਆਪ ਦੀ ਸਰਕਾਰ ਬਣੇਗੀ ਤੇ ਪੰਜਾਬ ਦੇ ਹਰ ਵਰਗ ਦਾ ਬਿਨ੍ਹਾਂ ਕਿਸੇ ਭੇਦ ਭਾਵ ਦੇ ਵਿਕਾਸ ਕੀਤਾ ਜਾਵੇਗਾ।