ਦਲਬੀਰ ਸੱਖੋਵਾਲੀਆ
ਡੇਰਾ ਬਾਬਾ ਨਾਨਕ, 10 ਮਈ
ਪਿੰਡ ਕੋਟਲੀ ਸੂਰਤ ਮੱਲ੍ਹੀ ’ਚ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਦਰਜਨਾਂ ਪਰਿਵਾਰਾਂ ਨੇ ਪਾਰਟੀ ਨੂੰ ਛੱਡ ਕੇ ਕਾਂਗਰਸ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਸਾਬਕਾ ਉਪ ਮੁੱਖ ਮੰਤਰੀ ਅਤੇ ਅਤੇ ਕਾਂਗਰਸ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਬੇਟੇ ਉਦੈਵੀਰ ਸਿੰਘ ਰੰਧਾਵਾ ਨੇ ਇਨ੍ਹਾਂ ਪਰਿਵਾਰਾਂ ਦਾ ਪਾਰਟੀ ’ਚ ਸਵਾਗਤ ਕੀਤਾ। ਇਹ ਜਾਣਕਾਰੀ ਸ੍ਰੀ ਰੰਧਾਵਾ ਦੇ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜਨ ਨੇ ਦਿੱਤੀ। ਮਹਾਜਨ ਤੇ ਉਦੈਵੀਰ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਹਲਕੇ ਦੇ ਲੋਕਾਂ ਦਾ ਦੇਣ ਨਹੀਂ ਦੇ ਸਕਦੇ ਕਿਉਂਕਿ ਹਲਕੇ ਦੇ ਲੋਕ ਕਾਂਗਰਸ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਨੂੰ ਭਰਵਾਂ ਸਮਰਥਨ ਦੇ ਰਹੇ ਹਨ। ਉਨ੍ਹਾਂ ਨੇ ਪਾਰਟੀ ਦੇ ਆਗੂਆਂ ਅਤੇ ਵਾਲੰਟੀਅਰਾਂ ਨੂੰ ਰੰਧਾਵਾ ਦੇ ਹੱਕ ’ਚ ਦਿਨ ਰਾਤ ਇੱਕ ਕਰਨ ਦੀ ਅਪੀਲ ਕੀਤੀ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਸਵਿੰਦਰ ਸਿੰਘ ਭੰਮਰਾ, ਸਮਿਤੀ ਮੈਂਬਰ ਗੁਰਮੇਜ ਸਿੰਘ, ਸਰਪੰਚ ਅਵਤਾਰ ਸਿੰਘ ਕੋਟਲੀ ਸੂਰਤ ਮੱਲੀ, ਸਰਪੰਚ ਤੇਜਵੀਰ ਸਿੰਘ ਭਿੱਟੇਵੱਡ, ਸਰਪੰਚ ਬਿਕਰਮਜੀਤ ਸਿੰਘ ਬਿੱਕਾ ਮੰਮਣ ਆਿਦ ਹਾਜ਼ਰ ਸਨ।