DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਮਾਰਚ

ਸਿੱੱਖ ਜਥੇਬੰਦੀਆਂ ਵੱਲੋਂ ਅਕਾਲ ਤਖ਼ਤ ’ਤੇ ਅਰਦਾਸ; ਐਲਾਨਨਾਮੇ ਸਬੰਧੀ ਨੀਤੀ ਦਸਤਾਵੇਜ਼ ਜਾਰੀ

  • fb
  • twitter
  • whatsapp
  • whatsapp
featured-img featured-img
ਮਾਰਚ ਦੌਰਾਨ ਸਿਮਰਨਜੀਤ ਸਿੰਘ ਮਾਨ, ਦਲਜੀਤ ਸਿੰਘ, ਕੰਵਰਪਾਲ ਸਿੰਘ ਅਤੇ ਨਰਾਇਣ ਸਿੰਘ ।
Advertisement

ਖ਼ਾਲਿਸਤਾਨ ਐਲਾਨਨਾਮੇ ਦੀ 40ਵੀਂ ਵਰ੍ਹੇਗੰਢ ਮੌਕੇ ਅੱਜ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਮਾਰਚ ਕੀਤਾ ਗਿਆ ਅਤੇ ਇਸ ਮੁਹਿੰਮ ਨੂੰ ਜਾਰੀ ਰੱਖਣ ਲਈ ਅਕਾਲ ਤਖ਼ਤ ’ਤੇ ਅਰਦਾਸ ਕੀਤੀ। ਵਰ੍ਹੇਗੰਢ ਸਬੰਧੀ ਸਮਾਗਮ ਵਿੱਚ ਖ਼ਾਲਿਸਤਾਨ ਪੱਖੀ ਦਲ ਖ਼ਾਲਸਾ, ਸ਼੍ਰੋਮਣੀ ਅਕਾਲੀ ਦਲ (ਅ), ਹਵਾਰਾ ਕਮੇਟੀ, ਅਕਾਲ ਫੈਡਰੇਸ਼ਨ ਅਤੇ ਪੰਚ ਪ੍ਰਧਾਨੀ ਜਥੇਬੰਦੀਆਂ ਸ਼ਾਮਲ ਸਨ। ਜਾਣਕਾਰੀ ਅਨੁਸਾਰ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਤੋਂ ਆਰੰਭ ਹੋਏ ਮਾਰਚ ਦੀ ਸਮਾਪਤੀ ਸ੍ਰੀ ਅਕਾਲ ਤਖ਼ਤ ’ਤੇ ਹੋਈ। ਇਸ ਦੌਰਾਨ ਅਕਾਲ ਤਖ਼ਤ ’ਤੇ ਅਰਦਾਸ ਕੀਤੀ ਗਈ ਅਤੇ ਸਕੱਤਰੇਤ ਦੇ ਬਾਹਰ ਖ਼ਾਲਿਸਤਾਨ ਐਲਾਨਨਾਮੇ ਸਬੰਧੀ ਨੀਤੀ ਦਸਤਾਵੇਜ਼ ਜਾਰੀ ਕੀਤਾ ਗਿਆ।

ਇਸ ਮੌਕੇ ਦਲ ਖ਼ਾਲਸਾ ਦੇ ਕੰਵਰਪਾਲ ਸਿੰਘ, ਪਰਮਜੀਤ ਸਿੰਘ ਮੰਡ, ਮਾਨ ਦਲ ਦੇ ਮੁਖੀ ਸਿਮਰਨਜੀਤ ਸਿੰਘ ਮਾਨ, ਹਵਾਰਾ ਕਮੇਟੀ ਤੋਂ ਪ੍ਰੋ. ਬਲਜਿੰਦਰ ਸਿੰਘ ਅਤੇ ਪੰਚ ਪ੍ਰਧਾਨੀ ਜਥੇ ਤੋਂ ਭਾਈ ਦਲਜੀਤ ਸਿੰਘ ਬਿੱਟੂ ਸਮੇਤ ਹੋਰ ਆਗੂ ਸ਼ਾਮਲ ਸਨ। ਦਲ ਖ਼ਾਲਸਾ ਦੇ ਕੰਵਰਪਾਲ ਸਿੰਘ ਨੇ ਕਿਹਾ ਕਿ ਇਸ ਮੁਹਿੰਮ ਨੂੰ ਜਾਰੀ ਰੱਖਿਆ ਜਾਵੇਗਾ। ਇਸ ਦੌਰਾਨ ਸਾਕਾ 1978 ਦੇ ਸਮੂਹ ਸ਼ਹੀਦਾਂ ਤੋਂ ਲੈ ਕੇ ਜੂਨ 1984 ਦੌਰਾਨ ਸ਼ਹਾਦਤ ਪਾਉਣ ਵਾਲਿਆਂ ਸਮੇਤ ਤੀਜੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਦੇ ਨਾਲ ਦਹਾਕਿਆਂ ਤੋਂ ਨਜ਼ਰਬੰਦ ਸਮੂਹ ਜੰਗੀ ਕੈਦੀਆਂ ਦੀ ਬੰਦਖਲਾਸੀ ਤੇ ਸਿੱਖੀ ਸਿਦਕ ਕੇਸਾਂ ਸੁਆਸਾਂ ਨਾਲ ਨਿਭਾਉਣ ਦੀ ਵੀ ਅਰਦਾਸ ਕੀਤੀ ਗਈ। ਜਥੇਬੰਦੀਆਂ ਦੇ ਪੰਜ ਆਗੂਆਂ ਹਰਪਾਲ ਸਿੰਘ ਬਲੇਰ, ਪਰਮਜੀਤ ਸਿੰਘ ਮੰਡ, ਜਸਪਾਲ ਸਿੰਘ ਮੰਝਪੁਰ, ਮਹਾਂਬੀਰ ਸਿੰਘ ਅਤੇ ਪਰਮਜੀਤ ਸਿੰਘ ਗਾਜ਼ੀ ਨੇ ਸਕੱਤਰੇਤ ਦੇ ਬਾਹਰ ਨੀਤੀਗਤ ਦਸਤਾਵੇਜ਼ ਜਾਰੀ ਕਰਦਿਆਂ ਖ਼ਾਲਿਸਤਾਨ ਐਲਾਨਨਾਮੇ ਦੀ 40ਵੀਂ ਵਰ੍ਹੇਗੰਢ ਮੌਕੇ ਆਪਣੇ ਪੰਥਕ ਨਿਸ਼ਾਨੇ ਨੂੰ ਦੁਹਰਾਇਆ। ਉਨ੍ਹਾਂ ਆਖਿਆ ਕਿ ਉਹ ਅਮਰੀਕਾ, ਇੰਗਲੈਂਡ, ਪਾਕਿਸਤਾਨ, ਚੀਨ, ਕੈਨੇਡਾ, ਰੂਸ, ਜਰਮਨੀ, ਫਰਾਂਸ, ਯੂਰੋਪੀਅਨ ਯੂਨੀਅਨ, ਆਸਟਰੇਲੀਆ, ਨਿਊਜ਼ੀਲੈਂਡ ਆਦਿ ਮੁਲਕਾਂ ਨੂੰ ਖ਼ਾਲਿਸਤਾਨ ਨੂੰ ਮਾਨਤਾ ਦੇਣ ਲਈ ਲਿਖਤੀ ਅਪੀਲ ਕਰਨਗੇ।

Advertisement

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਕੁਲਬੀਰ ਸਿੰਘ ਬੜਾਪਿੰਡ, ਅਕਾਲੀ ਦਲ ਵਾਰਿਸ ਪੰਜਾਬ ਦੇ ਜਨਰਲ ਸਕੱਤਰ ਮਨਦੀਪ ਸਿੰਘ ਸਿੱਧੂ, ਦਲ ਖ਼ਾਲਸਾ ਦੇ ਹਰਚਰਨਜੀਤ ਸਿੰਘ ਧਾਮੀ, ਈਮਾਨ ਸਿੰਘ ਮਾਨ, ਪ੍ਰੋ. ਮਹਿੰਦਰਪਾਲ ਸਿੰਘ, ਪ੍ਰੋ. ਬਲਜਿੰਦਰ ਸਿੰਘ, ਪ੍ਰੋ. ਸੁਖਦੇਵ ਸਿੰਘ, ਸਤਨਾਮ ਸਿੰਘ ਝੰਜੀਆਂ, ਸਤਨਾਮ ਸਿੰਘ ਖੰਡਾ ਸਮੇਤ ਹੋਰ ਸਿੱਖ ਆਗੂ ਹਾਜ਼ਰ ਸਨ।

Advertisement

Advertisement
×