DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਾਰਕੀਟ ਕਮੇਟੀ ਦਾ ਚੇਅਰਮੈਨ ਸਾਥੀਆਂ ਸਣੇ ਕਾਂਗਰਸ ’ਚ ਸ਼ਾਮਲ

ਆਮ ਆਦਮੀ ਪਾਰਟੀ ਦੇ ਜ਼ਿਲ੍ਹੇ ਵਿੱਚ ਮੁੱਢਲੇ ਆਗੂ ਅਤੇ ਸਥਾਨਕ ਮਾਰਕੀਟ ਕਮੇਟੀ ਦੇ ਚੇਅਰਮੈਨ ਜਗਜੀਤ ਸਿੰਘ ਕਾਹਲੋਂ ਆਪਣੇ ਸਾਥੀਆਂ ਸਣੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਸਾਬਕਾ ਉਪ ਮੁੱਖ ਮੰਤਰੀ ਅਤੇ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਹਾਜ਼ਰ...

  • fb
  • twitter
  • whatsapp
  • whatsapp
featured-img featured-img
ਮਾਰਕੀਟ ਕਮੇਟੀ ਦੇ ਚੇਅਰਮੈਨ ਜਗਜੀਤ ਸਿੰਘ ਕਾਹਲੋਂ ਅਤੇ ਹੋਰਾਂ ਨੂੰ ਕਾਂਗਰਸ ਵਿੱਚ ਸ਼ਾਮਲ ਕਰਦੇ ਹੋਏ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ।
Advertisement

ਆਮ ਆਦਮੀ ਪਾਰਟੀ ਦੇ ਜ਼ਿਲ੍ਹੇ ਵਿੱਚ ਮੁੱਢਲੇ ਆਗੂ ਅਤੇ ਸਥਾਨਕ ਮਾਰਕੀਟ ਕਮੇਟੀ ਦੇ ਚੇਅਰਮੈਨ ਜਗਜੀਤ ਸਿੰਘ ਕਾਹਲੋਂ ਆਪਣੇ ਸਾਥੀਆਂ ਸਣੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਸਾਬਕਾ ਉਪ ਮੁੱਖ ਮੰਤਰੀ ਅਤੇ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਹਾਜ਼ਰ ਸਨ। ਸ੍ਰੀ ਕਾਹਲੋਂ ਨੇ ਦੱਸਿਆ ਕਿ ਉਹ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਵਿੱਚ 2015 ਵਿੱਚ ‘ਆਪ’ ਵਿੱਚ ਸ਼ਾਮਲ ਹੋਏ ਸਨ ਪਰ ‘ਆਪ’ ਆਪਣੇ ਮਿਸ਼ਨ ਤੋਂ ਭਟਕ ਗਈ ਅਤੇ ਕੀਤੇ ਵਾਅਦਿਆਂ ’ਤੇ ਖ਼ਰਾ ਨਹੀਂ ਉਤਰੀ। ਸਿੱਟੇ ਵੱਜੋਂ ਉਨ੍ਹਾਂ ਸਾਥੀਆਂ ਸਣੇ ਇਸ ਪਾਰਟੀ ਨੂੰ ਅਲਵਿਦਾ ਕਹਿਣ ਦਾ ਮਨ ਬਣਾਇਆ। ਇਸ ਸਬੰਧੀ ਹਲਕਾ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਸਰਹੱਦੀ ਕਸਬਾ ਕਲਾਨੌਰ ਵਿੱਚ ਸਮਾਗਮ ਹੋਇਆ। ਇਸ ਮੌਕੇ ਗੁਰਦਾਸਪੁਰ ਤੋਂ ਕਾਂਗਰਸ ਵਿਧਾਇਕ ਬਰਿੰਦਰਜੀਤ ਸਿੰਘ ਪਾਹੜਾ ਸਣੇ ਹੋਰ ਕਾਂਗਰਸ ਆਗੂ ਵੀ ਹਾਜ਼ਰ ਸਨ। ਇਸ ਮੌਕੇ ਲੋਕ ਸਭਾ ਮੈਂਬਰ ਸ੍ਰੀ ਰੰਧਾਵਾ ਨੇ ਕਿਹਾ ਕਿ ਇਹ ਤਾਂ ਸ਼ੁਰੂਆਤ ਹੈ,ਆਉਂਦੇ ਦਿਨਾਂ ਵਿੱਚ ਹੋਰ ‘ਆਪ‘ ਆਗੂ ਕਾਂਗਰਸ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ‘ਆਪ’ ਸਰਕਾਰ ਦੀ ਕਹਿਣੀ ਅਤੇ ਕਥਨੀ ਦਾ ਪਤਾ ਲੱਗ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਪੰਜਾਬ ਦੇ ਲੋਕ ਨਸ਼ੇ ਅਤੇ ਗੈਂਗਸਟਰਵਾਦ ਤੋਂ ਦੁਖੀ ਹਨ। ਕਾਂਗਰਸ ਸਰਕਾਰ ਆਉਣ ’ਤੇ ਇਨ੍ਹਾਂ ਅਲਾਮਤਾਂ ਨੂੰ ਜੜ੍ਹੋਂ ਖਤਮ ਕਰੇਗਾ। ਇਸ ਤੋਂ ਪਹਿਲਾ ਕਾਂਗਰਸ ਆਗੂ ਉਦੇਵੀਰ ਸਿੰਘ ਰੰਧਾਵਾ ਨੇ ਵੀ ਸੰਬੋਧਨ ਕੀਤਾ। ਜ਼ਿਕਰਯੋਗ ਹੈ ਕਿ ਸ੍ਰੀ ਕਾਹਲੋਂ ਨੇ ਕਰੀਬ ਤਿੰਨ ਮਹੀਨੇ ਪਹਿਲਾਂ ਚੇਅਰਮੈਨੀ ਤੋਂ ਅਸਤੀਫਾ ਦਿੱਤਾ ਸੀ ,‘ਆਪ‘ ਲੀਡਰਸ਼ਿਪ ਨੇ ਉਨ੍ਹਾਂ ਦਾ ਅਸਤੀਫਾ ਹਾਲੇ ਤੱਕ ਕਬੂਲ ਨਹੀਂ ਕੀਤਾ।

Advertisement
Advertisement
×