ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ਼ਹੀਦੀ ਸ਼ਤਾਬਦੀ: ਨਗਰ ਕੀਰਤਨ ਹੁਬਲੀ ਲਈ ਰਵਾਨਾ

ਸੰਗਤ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ
ਨਗਰ ਕੀਰਤਨ ਦੀ ਰਵਾਨਗੀ ਸਮੇਂ ਪਾਵਨ ਸਰੂਪ ਲੈ ਕੇ ਜਾਂਦੇ ਪ੍ਰਬੰਧਕ, ਪੰਜ ਪਿਆਰੇ ਤੇ ਨਿਸ਼ਾਨਚੀ ਸਿੰਘ ਤੇ ਸੰਗਤ
Advertisement
ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਉਰਸੂਲ ਤੋਂ ਆਪਣੇ ਅਗਲੇ ਪੜਾਅ ਹੁਬਲੀ ਕਰਨਾਟਕਾ ਲਈ ਰਵਾਨਾ ਹੋਇਆ। ਰਸਤੇ ਵਿਚ ਸੰਗਤ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ।

ਨਗਰ ਕੀਰਤਨ ਦੀ ਰਵਾਨਗੀ ਸਮੇਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿੱਚ ਗੁਰਬਾਣੀ ਦੇ ਕੀਰਤਨ ਸਮੇ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਲਤਾਨ ਸਿੰਘ ਨੇ ਸੰਗਤ ਨਾਲ ਨੌਵੇਂ ਪਾਤਸ਼ਾਹ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ। ਗੁਰੂ ਸਾਹਿਬ ਨੇ ਧਰਮ ਦੀ ਰੱਖਿਆ ਲਈ ਸ਼ਹਾਦਤ ਦੇ ਕੇ ਜ਼ੁਲਮ ਵਿਰੁੱਧ ਖੜ੍ਹਨ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਤੇਗ ਬਹਾਦਰ ਤੇ ਉਨ੍ਹਾਂ ਦੇ ਪਿਆਰੇ ਸਿੱਖ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਦੀ ਸ਼ਹਾਦਤ ਦੀ 350 ਸਾਲਾ ਸ਼ਤਾਬਦੀ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਪਰਿਵਾਰਾਂ ਸਮੇਤ ਸ਼ਾਮਲ ਹੋਣ । ਨਗਰ ਕੀਰਤਨ ਦੀ ਰਵਾਨਗੀ ਸਮੇਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪ੍ਰਮੁੱਖ ਸਖਸ਼ੀਅਤਾਂ ਨੂੰ ਸਿਰੋਪਾਓ ਦਿੱਤੇ।

Advertisement

ਰਸਤੇ ਵਿਚ ਨਗਰ ਕੀਰਤਨ ਪ੍ਰਤੀ ਸੰਗਤ ਵਿੱਚ ਵੱਡਾ ਉਤਸ਼ਾਹ ਸੀ ਅਤੇ ਵੱਖ-ਵੱਖ ਧਰਮਾਂ ਦੇ ਲੋਕਾਂ ਵੱਲੋਂ ਸ਼ਰਧਾ ਨਾਲ ਸਵਾਗਤ ਕੀਤਾ ਗਿਆ। ਸੰਗਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਕਰਕੇ ਸਤਿਕਾਰ ਭੇਟ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਬਲਦੇਵ ਸਿੰਘ ਕਲਿਆਣ ਸਮੇਤ ਅਧਿਕਾਰੀ ਅਤੇ ਗੁਰਦੁਆਰਾ ਸਾਹਿਬ ਉਰਸੂਲ ਦੇ ਪ੍ਰਬੰਧਕ ਪ੍ਰਿਤਪਾਲ ਸਿੰਘ ਭਾਟੀਆ, ਜੋਗਿੰਦਰ ਸਿੰਘ ਮੀਤ ਪ੍ਰਧਾਨ, ਡਾ. ਹਰਮਿੰਦਰ ਸਿੰਘ, ਜਸਪਾਲ ਸਿੰਘ, ਹਰਮੀਤ ਸਿੰਘ, ਬਚਿੱਤਰ ਸਿੰਘ, ਬਲਵਿੰਦਰ ਸਿੰਘ, ਦੀਪਕ ਸਿੰਘ, ਜਸਪਾਲ ਸਿੰਘ ਮਹਿਤਾ, ਮਨਦੀਪ ਸਿੰਘ ਸਮੇਤ ਵੱਡੀ ਗਿਣਤੀ ਸੰਗਤ ਹਾਜ਼ਰ ਸਨ।

 

 

 

Advertisement
Show comments