ਸ਼ਹੀਦੀ ਸ਼ਤਾਬਦੀ: ਆਗਰਾ ਤੋਂ ਗਵਾਲੀਅਰ ਪੁੱਜਾ ਨਗਰ ਕੀਰਤਨ
ਨਗਰ ਕੀਰਤਨ ਦਾ ਨਿੱਘਾ ਸਵਾਗਤ
Advertisement
ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਗੁਰੂ ਕਾ ਤਾਲ ਆਗਰਾ ਤੋਂ ਰਵਾਨਾ ਹੋਇਆ ਅਤੇ ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਗਵਾਲੀਅਰ ਪੁੱਜ ਗਿਆ ਹੈ। ਰਸਤੇ ਵਿਚ ਸਥਾਨਕ ਸੰਗਤ ਵੱਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ। ਇਹ ਨਗਰ ਕੀਰਤਨ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੈ, ਜਿਸ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਸਾਮ ਤੋਂ ਆਰੰਭ ਕੀਤਾ ਗਿਆ ਸੀ ਅਤੇ ਇਹ ਵੱਖ-ਵੱਖ ਸੂਬਿਆ ਵਿੱਚੋਂ ਹੁੰਦਾ ਹੋਇਆ ਨਵੰਬਰ ਮਹੀਨੇ ਵਿੱਚ ਸ੍ਰੀ ਅਨੰਦਪੁਰ ਸਾਹਿਬ ਪੁੱਜ ਕੇ ਸਮਾਪਤ ਹੋਵੇਗਾ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਕੀਤਾ ਅਤੇ ਗਿਆਨੀ ਕੇਵਲ ਸਿੰਘ ਨੇ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਬਾਰੇ ਜਾਣਕਾਰੀ ਦਿੱਤੀ। ਇਸੇ ਦੌਰਾਨ ਹੈੱਡ ਪ੍ਰਚਾਰਕ ਸਰਬਜੀਤ ਸਿੰਘ ਢੋਟੀਆਂ ਨੇ ਸਮਾਗਮ ਦੌਰਾਨ ਕਥਾ ਵਿਚਾਰ ਕੀਤੀ। ਇਸ ਮੌਕੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਗੁਰੂ ਕਾ ਤਾਲ ਆਗਰਾ ਦੇ ਪ੍ਰਬੰਧਕਾਂ ਵੱਲੋਂ ਪੰਜ ਪਿਆਰੇ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ। ਇਹ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਗਵਾਲੀਅਰ ਵਿਖੇ ਪੁੱਜਾ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀ, ਸਥਾਨਕ ਪ੍ਰਬੰਧਕ ਅਤੇ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਰਹੀ।
Advertisement
Advertisement