ਸ਼ਹੀਦੀ ਸ਼ਤਾਬਦੀ: ਨਗਰ ਕੀਰਤਨ ਮਹਾਰਾਸ਼ਟਰ ਪੁੱਜਿਆ
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਗੁਰਦਿੱਤ ਸਿੰਘ ਦੇ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ ਅਤੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ ਨੇ ਗੁਰਬਾਣੀ ਬਾਰੇ ਕਥਾ ਵਿਚਾਰਾਂ ਕੀਤੀਆਂ। ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਸੰਸਦ ਮੈਂਬਰ ਬ੍ਰਿਜ ਮੋਹਨ ਅਗਰਵਾਲ ਨੇ ਵੀ ਸ਼ਮੂਲੀਅਤ ਕਰਦਿਆਂ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।
ਨਗਰ ਕੀਰਤਨ ਦਾ ਸੰਗਤ ਨੇ ਵੱਖ-ਵੱਖ ਪੜਾਵਾਂ ’ਤੇ ਉਤਸ਼ਾਹ ਨਾਲ ਭਰਵਾਂ ਸਵਾਗਤ ਕੀਤਾ। ਨਗਰ ਕੀਰਤਨ ਪ੍ਰਤੀ ਵੱਖ-ਵੱਖ ਧਰਮਾਂ ਦੇ ਲੋਕਾਂ ਵਿਚ ਵੱਡੀ ਸ਼ਰਧਾ ਸੀ ਅਤੇ ਸੰਗਤ ਨੇ ਸੁੰਦਰ ਪਾਲਕੀ ਵਾਲੀ ਬੱਸ ’ਤੇ ਫੁੱਲਾਂ ਦੀ ਵਰਖਾ ਕਰਕੇ ਸਤਿਕਾਰ ਭੇਟ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਇੰਚਾਰਜ ਪਲਵਿੰਦਰ ਸਿੰਘ, ਸਰਬਜੀਤ ਸਿੰਘ, ਵਧੀਕ ਮੈਨੇਜਰ ਗੁਰਤਿੰਦਰਪਾਲ ਸਿੰਘ ਕਾਦੀਆਂ, ਅਮਰਜੀਤ ਸਿੰਘ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਲਖਬੀਰ ਸਿੰਘ, ਸਿੱਖ ਮਿਸ਼ਨ ਛੱਤੀਸਗੜ੍ਹ ਦੇ ਇੰਚਾਰਜ ਗੁਰਮੀਤ ਸਿੰਘ ਤੇ ਮੋਹਣ ਸਿੰਘ, ਭਾਈ ਬਲਦੇਵ ਸਿੰਘ ਓਗਰਾ ਇੰਚਾਰਜ ਸਿੱਖ ਮਿਸ਼ਨ ਜੰਮੂ ਕਸ਼ਮੀਰ ਸੁਰਜੀਤ ਸਿੰਘ ਮੀਤ ਮੈਨੇਜਰ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਚਰਨਜੀਤ ਸਿੰਘ, ਸੁਖਦੇਵ ਸਿੰਘ, ਲਖਵਿੰਦਰ ਸਿੰਘ, ਭਾਈ ਹਰਦੀਪ ਸਿੰਘ ਗ੍ਰੰਥੀ, ਭਾਈ ਪ੍ਰਭਜੀਤ ਸਿੰਘ ਮੀਤ ਪ੍ਰਧਾਨ ਅਤੇ ਨੌਨਿਹਾਲ ਸਿੰਘ ਹਾਜ਼ਰ ਸਨ।