ਸ਼ਹੀਦੀ ਸ਼ਤਾਬਦੀ: ਨਗਰ ਕੀਰਤਨ ਉਲ੍ਹਾਸਨਗਰ ਮੁੰਬਈ ਪੁੱਜਾ
ਗੁਰੂ ਤੇਗ ਬਹਾਦਰ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਲੰਗਰ ਸਾਹਿਬ ਮਨਮਾੜ ਤੋਂ ਆਪਣੇ ਅਗਲੇ ਪੜਾਅ ਉਲ੍ਹਾਸਨਗਰ ਮੁੰਬਈ ਲਈ ਰਵਾਨਾ ਹੋਇਆ ਅਤੇ ਰਸਤੇ ’ਚ ਸੰਗਤ...
ਸ਼ਹੀਦੀ ਨਗਰ ਕੀਰਤਨ ਦਾ ਸਵਾਗਤ ਕਰਨ ਪੁੱਜੇ ਨਾਸਿਕ ਦੇ ਵਿਧਾਇਕ ਸੀਮਾ ਮਹੇਸ਼ ਹਿਰੇ ਤੇ ਹੋਰਨਾਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।
Advertisement
ਗੁਰੂ ਤੇਗ ਬਹਾਦਰ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਲੰਗਰ ਸਾਹਿਬ ਮਨਮਾੜ ਤੋਂ ਆਪਣੇ ਅਗਲੇ ਪੜਾਅ ਉਲ੍ਹਾਸਨਗਰ ਮੁੰਬਈ ਲਈ ਰਵਾਨਾ ਹੋਇਆ ਅਤੇ ਰਸਤੇ ’ਚ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ ਨੇ ਸੰਬੋਧਨ ਕੀਤਾ। ਨਾਸਿਕ ਤੋਂ ਵਿਧਾਇਕ ਸੀਮਾ ਮਹੇਸ਼ ਹਿਰੇ ਤੇ ਹੋਰ ਸਥਾਨਕ ਆਗੂਆਂ ਨੇ ਨਗਰ ਕੀਰਤਨ ਦੌਰਾਨ ਸ਼ਮੂਲੀਅਤ ਕਰਕੇ ਸ਼ਰਧਾ ਪ੍ਰਗਟਾਈ।
Advertisement
Advertisement