ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ਼ਹੀਦੀ ਸ਼ਤਾਬਦੀ: ਨਗਰ ਕੀਰਤਨ ਦਾ ਤਖ਼ਤ ਸ੍ਰੀ ਹਜ਼ੂਰ ਸਾਹਿਬ ’ਚ ਭਰਵਾਂ ਸਵਾਗਤ

ਗੁਰਮਤਿ ਸਮਾਗਮ ਕਰਵਾਇਆ; ਅੱਜ ਅਗਲੇ ਪਡ਼ਾਅ ਲਈ ਰਵਾਨਾ ਹੋਵੇਗਾ ਨਗਰ ਕੀਰਤਨ
ਨਗਰ ਕੀਰਤਨ ਦਾ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸਵਾਗਤ ਕਰਦੀ ਹੋਈ ਸੰਗਤ।
Advertisement
ਗੁਰੂ ਤੇਗ ਬਹਾਦਰ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦਾ ਬੀਤੀ ਰਾਤ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲ ਨਗਰ ਨਾਂਦੇੜ ਪਹੁੰਚਣ ’ਤੇ ਸੰਗਤ ਵੱਲੋਂ ਜੈਕਾਰਿਆਂ ਦੀ ਗੂੰਜ ਵਿਚ ’ਚ ਭਰਵਾਂ ਸਵਾਗਤ ਕੀਤਾ ਗਿਆ। ਅੱਜ ਗੁਰਮਤਿ ਸਮਾਗਮ ਕਰਵਾਇਆ ਗਿਆ। ਇਹ ਸ਼ਹੀਦੀ ਨਗਰ ਕੀਰਤਨ ਦੀ ਤਖ਼ਤ ਸ੍ਰੀ ਹਜ਼ੂਰ ਸਾਹਿਬ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਗੀ 7 ਅਕਤੂਬਰ ਨੂੰ ਸਵੇਰੇ ਹੋਵੇਗਾ। ਨਗਰ ਕੀਰਤਨ ਦੀ ਰਵਾਨਗੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ।

ਅੱਜ ਨਗਰ ਕੀਰਤਨ ’ਚ ਸ਼ਾਮਲ ਪੰਜ ਪਿਆਰੇ, ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਲਤਾਨ ਸਿੰਘ, ਗਿਆਨੀ ਪਲਵਿੰਦਰਪਾਲ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਦਾ ਅੱਜ ਗੁਰਦੁਆਰਾ ਲੰਗਰ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਤੇ ਬਾਬਾ ਨਰਿੰਦਰ ਸਿੰਘ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ।

Advertisement

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਬਾਬਾ ਬਲਵਿੰਦਰ ਸਿੰਘ ਤੇ ਬਾਬਾ ਨਰਿੰਦਰ ਸਿੰਘ ਕਾਰ ਸੇਵਾ ਹਜ਼ੂਰ ਸਾਹਿਬ ਵਾਲਿਆਂ ਵੱਲੋਂ ਗੁਰੂ ਘਰਾਂ ਅੰਦਰ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਪ੍ਰਸ਼ੰਸਾ ਕੀਤੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਇੰਚਾਰਜ ਗੁਰਮੇਜ ਸਿੰਘ, ਮੈਨੇਜਰ ਨਰਿੰਦਰ ਸਿੰਘ ਮਥਰੇਵਾਲ, ਰਣਜੀਤ ਸਿੰਘ ਜਲੰਧਰ, ਜਸਬੀਰ ਸਿੰਘ ਘੁੰਮਣ, ਸਤਿੰਦਰ ਸਿੰਘ, ਅਰਜਨ ਸਿੰਘ,ਗੁਰਮੀਤ ਸਿੰਘ, ਗੁਰਮੇਜ ਸਿੰਘ ਸਰਪੰਚ, ਸੁਪਰਵਾਈਜ਼ਰ ਹਰਭਜਨ ਸਿੰਘ, ਹਰਵਿੰਦਰ ਸਿੰਘ ਵੇਰਕਾ, ਰਾਮ ਸਿੰਘ ਮੁੰਬਈ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਹਰਜੀਤ ਸਿੰਘ ਹਾਜ਼ਰ ਸਨ।

Advertisement
Show comments