DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ਼ਹੀਦੀ ਸ਼ਤਾਬਦੀ: ਨਗਰ ਕੀਰਤਨ ਨੇ ਆਨੰਦਪੁਰ ਸਾਹਿਬ ਲਈ ਚਾਲੇ ਪਾਏ

ਜੈਕਾਰਿਆਂ ਦੀ ਗੂੰਜ ’ਚ ਰਵਾਨਾ ਹੋਇਆ ਨਗਰ ਕੀਰਤਨ

  • fb
  • twitter
  • whatsapp
  • whatsapp
featured-img featured-img
ਨਗਰ ਕੀਰਤਨ ਨੂੰ ਗਾਰਡ ਆਫ ਆਨਰ ਦਿੰਦੇ ਹੋਏ ਪੁਲੀਸ ਮੁਲਾਜ਼ਮ।
Advertisement
ਗੁਰੂ ਤੇਗ਼ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸੰਗਤ ਦੇ ਸਹਿਯੋਗ ਨਾਲ ਨਗਰ ਕੀਰਤਨ ਅੱਜ ਖ਼ਾਲਸਾਈ ਪਰੰਪਰਾਵਾਂ ਅਨੁਸਾਰ ਜੈਕਾਰਿਆਂ ਦੀ ਗੂੰਜ ਵਿੱਚ ਡੇਰਾ ਬਾਬਾ ਭੂਰੀ ਵਾਲਾ ਤੋਂ ਅਗਲੇ ਪੜਾਅ ਵਾਸਤੇ ਰਵਾਨਾ ਹੋਇਆ ਹੈ।

ਜ਼ਿਲ੍ਹਾ ਗੁਰਦਾਸਪੁਰ ਤੋਂ ਆਰੰਭ ਹੋਇਆ ਇਹ ਨਗਰ ਕੀਰਤਨ ਬੀਤੀ ਦੇਰ ਰਾਤ ਅੰਮ੍ਰਿਤਸਰ ਪੁੱਜਾ ਸੀ। ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆ ਦੀ ਅਗਵਾਈ ਹੇਠ ਅੱਜ ਅੰਮ੍ਰਿਤਸਰ ਤੋਂ ਤਰਨ ਤਾਰਨ ਰਸਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਜਾਣ ਲਈ ਰਵਾਨਾ ਹੋਇਆ।

Advertisement

ਪੰਜਾਬ ਸਰਕਾਰ ਵਲੋਂ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸੰਗਤ ਦੇ ਸਹਿਯੋਗ ਨਾਲ ਸਜਾਏ ਗਏ ਨਗਰ ਕੀਰਤਨ ਦੀ ਸ਼ੁਰੂਆਤ ਡੇਰੇ ਤੋਂ ਅਰਦਾਸ ਮਗਰੋਂ ਕੀਤੀ ਗਈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਕਿਹਾ ਕਿ ਗੁਰੂ ਤੇਗ਼ ਬਹਾਦਰ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਦੀ ਧਰਤੀ ਤੋਂ ਸਜਾਇਆ ਗਿਆ ਇਹ ਨਗਰ ਕੀਰਤਨ ਵੱਖ-ਵੱਖ ਪੜਾਵਾਂ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ 23, 24 ਅਤੇ 25 ਨਵੰਬਰ ਨੂੰ ਆਨੰਦਪੁਰ ਸਾਹਿਬ ਦੀ ਧਰਤੀ ’ਤੇ ਵੱਡੇ ਪੱਧਰ ’ਤੇ ਸਮਾਗਮ ਕਰਵਾਏ ਜਾ ਰਹੇ ਹਨ ਅਤੇ 24 ਨਵੰਬਰ ਨੂੰ ਵਿਸ਼ੇਸ਼ ਵਿਧਾਨ ਸਭਾ ਦਾ ਇਜਲਾਸ ਵੀ ਹੋਵੇਗਾ। ਉਨ੍ਹਾਂ ਸਮੂਹ ਸੰਗਤਾਂ ਨੂੰ ਪਰਿਵਾਰਾਂ ਸਮੇਤ ਆਨੰਦਪੁਰ ਸਾਹਿਬ ਪਹੁੰਚਣ ਦੀ ਅਪੀਲ ਕੀਤੀ।

Advertisement

ਇਸ ਮੌਕੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਵੱਖ-ਵੱਖ ਸਮਾਗਮ ਰਾਹੀਂ ਗੁਰੂ ਸਾਹਿਬ ਦੀ ਸ਼ਹਾਦਤ ਦੇ ਸੰਕਲਪ ਦਾ ਸੁਨੇਹਾ ਵਿਸ਼ਵ ਪੱਧਰ ’ਤੇ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਵੱਲੋਂ ਦਿੱਤੇ ਗਏ ਬਲੀਦਾਨ ਕਰਕੇ ਹੀ ਅੱਜ ਲੋਕ ਆਜ਼ਾਦੀ ਦਾ ਨਿੱਘ ਮਾਣ ਰਹੇ ਹਨ।

Advertisement
×