ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਛੋਟਾ ਘੱਲੂਘਾਰਾ ਸਮਾਰਕ ’ਤੇ ਸ਼ਹੀਦੀ ਸਮਾਗਮ

ਪੱਤਰ ਪ੍ਰੇਰਕ ਕਾਹਨੂੰਵਾਨ, 30 ਜੂਨ ਛੋਟੇ ਘੱਲੂਘਾਰੇ ਵਿੱਚ ਸ਼ਹੀਦ ਹੋਏ ਹਜ਼ਾਰ ਸਿੰਘ-ਸਿੰਘਣੀਆਂ ਅਤੇ ਬੱਚਿਆਂ ਦੀ ਸ਼ਹੀਦੀ ਨੂੰ ਸਮਰਪਿਤ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਵੱਲੋਂ ਵਿਸ਼ੇਸ਼ ਸ਼ਹੀਦੀ ਸਮਾਗਮ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ, ਕਾਹਨੂੰਵਾਨ ਛੰਭ ਵਿਖੇ ਕਰਵਾਇਆ ਗਿਆ। ਇਸ ਸ਼ਹੀਦੀ ਸਮਾਗਮ ਵਿੱਚ ਮੰਤਰੀ ਬ੍ਰਮ...
Advertisement

ਪੱਤਰ ਪ੍ਰੇਰਕ

ਕਾਹਨੂੰਵਾਨ, 30 ਜੂਨ

Advertisement

ਛੋਟੇ ਘੱਲੂਘਾਰੇ ਵਿੱਚ ਸ਼ਹੀਦ ਹੋਏ ਹਜ਼ਾਰ ਸਿੰਘ-ਸਿੰਘਣੀਆਂ ਅਤੇ ਬੱਚਿਆਂ ਦੀ ਸ਼ਹੀਦੀ ਨੂੰ ਸਮਰਪਿਤ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਵੱਲੋਂ ਵਿਸ਼ੇਸ਼ ਸ਼ਹੀਦੀ ਸਮਾਗਮ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ, ਕਾਹਨੂੰਵਾਨ ਛੰਭ ਵਿਖੇ ਕਰਵਾਇਆ ਗਿਆ। ਇਸ ਸ਼ਹੀਦੀ ਸਮਾਗਮ ਵਿੱਚ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ, ਚੇਅਰਮੈਨ ਰਮਨ ਬਹਿਲ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਾਯਮਾ, ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਜਨਰਲ ਸਕੱਤਰ ਤਜਿੰਦਰਪਾਲ ਸਿੰਘ ਸੰਧੂ, ਐੱਸ.ਡੀ.ਐੱਮ. ਅਮਨਦੀਪ ਕੌਰ ਘੁੰਮਣ, ਐੱਸ.ਪੀ. ਪ੍ਰਿਥੀਪਾਲ ਸਿੰਘ, ਤਹਿਸੀਲਦਾਰ ਜਗਤਾਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਇਲਾਕੇ ਦੀ ਸੰਗਤ ਹਾਜ਼ਰ ਸੀ।

ਸ਼ਹੀਦੀ ਸਮਾਗਮ ਦੌਰਾਨ ਛੋਟਾ ਘੱਲੂਘਾਰਾ ਦੇ ਸ਼ਹੀਦਾਂ ਨੂੰ ਸਮਰਪਿਤ ਸੁਖਮਨੀ ਸਾਹਿਬ ਦਾ ਜਾਪ ਕੀਤਾ ਗਿਆ ਅਤੇ ਭੋਗ ਉਪਰੰਤ ਰਾਗੀ ਜਥੇ ਵੱਲੋਂ ਕੀਰਤਨ ਕੀਤਾ ਗਿਆ। ਇਸ ਮੌਕੇ ਛੋਟਾ ਘੱਲੂਘਾਰਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ 18ਵੀਂ ਸਦੀ ਦੇ ਕੁਰਬਾਨੀਆਂ ਭਰੇ ਸਿੱਖ ਇਤਿਹਾਸ ਉੱਪਰ ਹਮੇਸ਼ਾ ਮਾਣ ਰਹੇਗਾ। ਜ਼ਿਲ੍ਹਾ ਹੈਰੀਟੇਜ ਸੁਸਾਇਟੀ ਵੱਲੋਂ ਵਿਸ਼ੇਸ਼ ਸ਼ਹੀਦੀ ਸਮਾਗਮ ਕਰਵਾਇਆ ਜਾ ਰਿਹਾ ਹੈ, ਇਹ ਸ਼ਲਾਘਾਯੋਗ ਉਪਰਾਲਾ ਹੈ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਬ੍ਰਮ ਸ਼ੰਕਰ ਜਿੰਪਾ ਦਾ ਕਾਹਨੂੰਵਾਨ ਸ਼ਹੀਦੀ ਸਮਾਰਕ ਵਿਖੇ ਪਹੁੰਚਣ ’ਤੇ ਧੰਨਵਾਦ ਕੀਤਾ।

ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਵੀ ਸ਼ਹੀਦਾਂ ਨੂੰ ਸਿਜਦਾ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਉਨ੍ਹਾਂ ਨੇ ਛੋਟੇ ਘੱਲੂਘਾਰੇ ਉੱਪਰ ਬਣੀ ਦਸਤਾਵੇਜ਼ੀ ਫ਼ਿਲਮ ਵੀ ਦੇਖੀ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਕ੍ਰਿਪਾਲ ਸਿੰਘ ਢਿੱਲੋਂ, ਡਿਪਟੀ ਡਾਇਰੈਕਟਰ ਡਾ. ਸ਼ਾਮ ਸਿੰਘ ਆਦਿ ਹਾਜ਼ਰ ਸਨ।

Advertisement
Tags :
ਸ਼ਹੀਦੀਸਮਾਗਮਸਮਾਰਕਘੱਲੂਘਾਰਾਛੋਟਾ
Show comments