DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਗੁਰੂ ਗੋਬਿੰਦ ਸਿੰਘ ਮਾਡਰਨ ਸਕੂਲ ਬਖਤਪੁਰ ਵਿੱਚ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ। ਸਕੂਲ ਪ੍ਰਿੰਸੀਪਲ ਮੇਜਰ ਸਿੰਘ ਚਾਹਲ ਨੇ ਦੱਸਿਆ ਸਮਾਗਮ ਦੌਰਾਨ ਬੱਚਿਆਂ...

  • fb
  • twitter
  • whatsapp
  • whatsapp
featured-img featured-img
ਬੱਚਿਆਂ ਨੂੰ ਇਤਿਹਾਸਕ ਪੁਸਤਕਾਂ ਵੰਡਦੇ ਹੋਏ ਪ੍ਰਿੰਸੀਪਲ ਮੇਜਰ ਸਿੰਘ ਚਾਹਲ ਤੇ ਸਟਾਫ ਮੈਂਬਰ।
Advertisement
ਗੁਰੂ ਗੋਬਿੰਦ ਸਿੰਘ ਮਾਡਰਨ ਸਕੂਲ ਬਖਤਪੁਰ ਵਿੱਚ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ। ਸਕੂਲ ਪ੍ਰਿੰਸੀਪਲ ਮੇਜਰ ਸਿੰਘ ਚਾਹਲ ਨੇ ਦੱਸਿਆ ਸਮਾਗਮ ਦੌਰਾਨ ਬੱਚਿਆਂ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ ਅਤੇ ਕਵੀਸ਼ਰੀ, ਧਾਰਮਿਕ ਕਵਿਤਾਵਾਂ ਤੇ ਵਾਰਾਂ ਗਾਈਆਂ। ਸਮਾਗਮ ਦੀ ਸ਼ੁਰੂਆਤ ਅਧਿਆਪਕਾਂ ਅਤੇ ਬੱਚਿਆਂ ਵੱਲੋਂ ਸੁਖਮਨੀ ਸਾਹਿਬ ਦੇ ਜਾਪ ਨਾਲ ਕੀਤੀ। ਉਪਰੰਤ ਵਿਦਿਆਰਥਣ ਸਿਮਰਨਜੀਤ ਕੌਰ, ਸੁਮਨਪ੍ਰੀਤ ਕੌਰ, ਹਰਲੀਨ ਕੌਰ, ਪ੍ਰਭਜੋਤ ਸਿੰਘ, ਆਗਿਆਪਾਲ ਸਿੰਘ, ਮਨਮੀਤ ਸਿੰਘ ਤੇ ਸੁਖਮਨਪ੍ਰੀਤ ਕੌਰ ਨੇ ਕੀਰਤਨ ਕੀਤਾ। ਛੋਟੇ ਬੱਚਿਆਂ ਅੰਮ੍ਰਿਤ ਕੌਰ, ਅੰਮ੍ਰਿਤ ਗਿੱਲ, ਗੁਰਸਾਹਿਬਜੀਤ ਸਿੰਘ, ਸਾਂਚੀ, ਤਾਨੀਆਂ, ਜਪਰੀਤ ਕੌਰ ਅਤੇ ਗੁਰਰਹਿਮਤ ਕੌਰ ਨੇ ਮੂਲ ਮੰਤਰ ਦਾ ਪਾਠ ਕੀਤਾ। ਬਿਕਰਮਜੀਤ ਸਿੰਘ, ਸਮਰਪ੍ਰੀਤ ਸਿੰਘ, ਸਾਹਜਪ੍ਰੀਤ ਕੌਰ, ਮਨਸੀਰਤ ਕੌਰ ਤੇ ਪੁਨੀਤ ਕੌਰ ਨੇ ਬਾਬਾ ਬਕਾਲਾ ਵਿੱਚ ਓਸ ਸਮੇਂ ਲੱਗੀਆਂ ਬਾਈ ਮੰਜੀਆਂ ਵਾਲੀ ਕਵੀਸ਼ਰੀ ਸੁਣਾ ਕੇ ਸ਼ਹੀਦਾਂ ਨੂੰ ਸਿਜਦਾ ਕੀਤਾ। ਇਸ ਮੌਕੇ ਬੱਚਿਆਂ ਨੂੰ ਸਿੱਖ ਇਤਿਹਾਸ ਦੀਆਂ ਪੁਸਤਕਾਂ ਵੰਡੀਆਂ ਗਈਆਂ। ਇਸ ਮੌਕੇ ਸਕੂਲ ਡਾਇਰੈਕਟਰ ਡਾ. ਮਹਿੰਦਰਪਾਲ ਸਿੰਘ ਕਲੇਰ, ਪ੍ਰਧਾਨ ਰਣਜੀਤ ਕੌਰ, ਸੁਖਵੰਤ ਕੌਰ, ਕੁਲਦੀਪ ਕੌਰ, ਕੁਲਜਿੰਦਰ ਕੌਰ, ਮਨਪ੍ਰੀਤ ਕੌਰ, ਰਮਨਦੀਪ ਕੌਰ, ਰੁਪਿੰਦਰ ਕੌਰ, ਲਵਲੀਨ, ਮੈਡਮ ਸ਼ਿਲਪੀ ਤੇ ਸਰਿਤਾ ਆਦਿ ਹਾਜ਼ਰ ਸਨ।

Advertisement
Advertisement
×