DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੰਤੋਖੀ ਜ਼ਿੰਦਗੀ ਜਿਉਣ ਲਈ ਪ੍ਰੇਰਿਤ ਕਰਦੀ ਹੈ ਸ਼ਹਾਦਤ: ਮਹਿਲ ਸਿੰਘ

ਗੁਰੂ ਤੇਗ਼ ਬਹਾਦਰ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸੈਮੀਨਾਰ

  • fb
  • twitter
  • whatsapp
  • whatsapp
featured-img featured-img
ਸੈਮੀਨਾਰ ਦੌਰਾਨ ਸੰਬੋਧਨ ਕਰਦੇ ਹੋਏ ਉੱਪ ਕੁਲਪਤੀ ਡਾ. ਮਹਿਲ ਸਿੰਘ।
Advertisement
ਖ਼ਾਲਸਾ ਕਾਲਜ ਵਿੱਚ ਗੁਰੂ ਤੇਗ਼ ਬਹਾਦਰ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ‘ਗੁਰੂ ਤੇਗ਼ ਬਹਾਦਰ ਜੀ: ਜੀਵਨ ਅਤੇ ਸ਼ਹਾਦਤ’ ਵਿਸ਼ੇ ’ਤੇ ਕੌਮੀ ਸੈਮੀਨਾਰ ਕਰਵਾਇਆ ਗਿਆ। ਪੰਜਾਬੀ ਵਿਭਾਗ ਦੇ ਮੁਖੀ ਡਾ. ਪਰਮਿੰਦਰ ਸਿੰਘ, ਸੈਮੀਨਾਰ ਕੋਆਰਡੀਨੇਟਰ ਡਾ. ਕੁਲਦੀਪ ਸਿੰਘ ਢਿੱਲੋਂ ਦੇ ਸਹਿਯੋਗ ਨਾਲ ਸਿੱਖ ਇਤਿਹਾਸ ਖੋਜ ਕੇਂਦਰ ਵਿੱਚ ਕਰਵਾਏ ਗਏ ਸੈਮੀਨਾਰ ਦਾ ਆਰੰਭ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਨਾਲ ਕੀਤਾ ਗਿਆ।

ਪ੍ਰਿੰ. ਡਾ. ਆਤਮ ਸਿੰਘ ਰੰਧਾਵਾ ਨੇ ਮੁੱਖ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਅਤੇ ਹੋਰਨਾਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਕਾਲਜ ਦੀ ਕੌਫੀ ਟੇਬਲ ਬੁੱਕ ਅਤੇ ਗੁਲਦਸਤੇ ਦੇ ਕੇ ਜੀ ਆਇਆਂ ਕਿਹਾ। ਅਮਰਜੀਤ ਦੇ ਨਾਟਕ 1675 ਸਮੇਤ ਤਿੰਨ ਪੁਸਤਕਾਂ ਨੂੰ ਰਿਲੀਜ਼ ਕਰਨ ਦੀ ਰਸਮ ਅਦਾ ਕੀਤੀ ਗਈ। ਡਾ. ਮਹਿਲ ਸਿੰਘ ਨੇ ਕਿਹਾ ਕਿ ਗੁਰੂ ਤੇਗ਼ ਬਹਾਦਰ ਦੀ ਸ਼ਹੀਦੀ ਦਾ ਸੰਦੇਸ਼ ਵਿਵਾਦਾਂ ਤੋਂ ਪਰੇ ਅਤੇ ਗੁਰਮਤਿ ਮਰਿਆਦਾ ਵਿੱਚ ਰਹਿ ਕੇ ਸੰਤੋਖੀ ਜ਼ਿੰਦਗੀ ਜਿਉਣ ਦੀ ਪ੍ਰੇਰਨਾ ਨਾਲ ਸਬੰਧਿਤ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਖ਼ਸੀਅਤ ਇਸ ਗੱਲ ਦੀ ਗਵਾਹੀ ਭਰਦੀ ਹੈ ਕਿ ਸਿੱਖੀ ਕੇਵਲ ਰੂਹਾਨੀ ਧਰਮ ਭਾਵਨਾ ਤਕ ਹੀ ਸੀਮਿਤ ਨਹੀਂ, ਸਗੋਂ ਸਮਾਜਿਕ ਧਰਮ ਹੈ ਜੋ ਸੁਚਾਰੂ ਜੀਵਨ ਜਾਚ ਦਾ ਅਧਾਰ ਹੈ। ਇਸ ’ਚ ਰਾਜਸੀ ਅਤੇ ਨੈਤਿਕ ਦੋਵੇਂ ਪੱਖ ਆ ਜਾਂਦੇ ਹਨ। ਇਹ ਚਿੰਤਾ ’ਤੇ ਚਿੰਤਨ ਕਰਨ ਦੀ ਭਾਵਨਾ ਦਾ ਤਿਆਗ ਕਰਕੇ ਭਾਣਾ ਮੰਨਣ ਦੀ ਭਾਵਨਾ ਦਾ ਸੰਦੇਸ਼ ਦਿੰਦੀ ਹੈ। ਡਾ. ਰੰਧਾਵਾ ਨੇ ਕਿਹਾ ਕਿ ਸੈਮੀਨਾਰ ਦਾ ਉਦੇਸ਼ ਗੁਰੂ ਤੇਗ਼ ਬਹਾਦਰ ਦੀਆਂ ਸਿੱਖਿਆਵਾਂ ਦੇ ਪਾਸਾਰ ਅਤੇ ਵਿਸਥਾਰ ਕਰਨ ਨਾਲ ਸਬੰਧਿਤ ਹੈ।

Advertisement

ਚਿੰਤਕ ਅਤੇ ਲੇਖਕ ਅਮਰਜੀਤ ਸਿੰਘ ਗਰੇਵਾਲ ਨੇ ਗੁਰੂ ਸਾਹਿਬ ਦੀ ਬਾਣੀ ਦੀ ਵਿਸ਼ਵ ਪੱਧਰ ਦੀ ਦਾਰਸ਼ਨਿਕਤਾ ਬਾਰੇ ਵਿਚਾਰ-ਚਰਚਾ ਕਰਦਿਆਂ ਕਿਹਾ ਕਿ ਅੱਜ ਦਾ ਸਮਾਜ ਕਈ ਤਰ੍ਹਾਂ ਦੀਆਂ ਚੁਣੌਤੀਆਂ ਨਾਲ ਘਿਰਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ’ਚ ਘਿਰੇ ਮਨੁੱਖ ਦੀ ਹੋਂਦ ਖਤਰੇ ’ਚ ਜਾ ਚੁੱਕੀ ਹੈ। ਇਸ ਸਮੱਸਿਆ ’ਚੋਂ ਬਾਹਰ ਨਿਕਲਣ ਦੇ ਸਾਧਨ ਵਜੋਂ ਗੁਰੂ ਸਾਹਿਬ ਦੀ ਬਾਣੀ ਦੀ ਵਿਸ਼ੇਸ਼ ਮਹੱਤਤਾ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਗ੍ਰੰਥ ਸਾਹਿਬ ਵਿਭਾਗ ਦੇ ਡਾਇਰੈਕਟਰ ਡਾ. ਅਮਰਜੀਤ ਸਿੰਘ ਨੇ ਗੁਰੂ ਸਾਹਿਬ ਦੀ ਸ਼ਹੀਦੀ ਦੇ ਕਾਰਨਾਂ ਅਤੇ ਉਦੇਸ਼ ਤੋਂ ਜਾਣੂ ਕਰਵਾਇਆ।

Advertisement

ਸੈਮੀਨਾਰ ਮੌਕੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਕਿਹਾ ਕਿ ਗੁਰੂ ਸਾਹਿਬ ਦੀ ਬਾਣੀ ਬਹੁ-ਵਿਧਾਵੀ ਅਤੇ ਬਹੁ-ਪਸਾਰੀ ਹੈ। ਉਨ੍ਹਾਂ ਕਿਹਾ ਕਿ ਦੁਨੀਆਂ ਦੀਆਂ ਰਵਾਇਤਾਂ ਤੋਂ ਉੱਲਟ ਆਪਣੇ ਸੀਸ ਦੀ ਕੁਰਬਾਨੀ ਵਿਲੱਖਣ ਕੁਰਬਾਨੀ ਹੈ ਜਿਸਦੀ ਇਤਿਹਾਸ ਹੋਰ ਕਿਤੇ ਵੀ ਕੋਈ ਮਿਸਾਲ ਨਹੀਂ ਮਿਲਦੀ। ਪ੍ਰੋ. ਅਵਤਾਰ ਸਿੰਘ ਅਤੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ. ਕੰਵਲਜੀਤ ਸਿੰਘ ਨੇ ਵੀ ਗੁਰੂ ਸਾਹਿਬ ਜੀ ਦੀ ਸ਼ਹੀਦੀ ਦੀ ਮਹੱਤਤਾ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਪੰਜਾਬੀ ਅਧਿਐਨ ਵਿਭਾਗ ਦੇ ਸਾਬਕਾ ਮੁਖੀ ਅਤੇ ਪ੍ਰੋਫ਼ੈਸਰ ਡਾ. ਰਮਿੰਦਰ ਕੌਰ ਨੇ ਸੈਮੀਨਾਰ ਦੀ ਪ੍ਰਧਾਨਗੀ ਕੀਤੀ। ਮੰਚ ਸੰਚਾਲਨ ਸੈਮੀਨਾਰ ਦੇ ਕੋਆਰਡੀਨੇਟਰ ਡਾ. ਕੁਲਦੀਪ ਸਿੰਘ ਨੇ ਕੀਤਾ।

Advertisement
×