ਨਰਿੰਦਰ ਸਿੰਘ
ਭਿੱਖੀਵਿੰਡ, 9 ਜਨਵਰੀ
ਦਿਹਾਤੀ ਮਜ਼ਦੂਰ ਸਭਾ ਵੱਲੋਂ ਅੱਜ ਇੱਥੇ ਐੱਸਐੱਚਓ ਸਰਬਜੀਤ ਸਿੰਘ ਭਿੱਖੀਵਿੰਡ ਦਾ ਪੁਤਲਾ ਫੂਕਿਆ ਗਿਆ।
ਖੇਤ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਜਨਰਲ ਸਕੱਤਰ ਚਮਨ ਲਾਲ ਦਰਾਜਕੇ, ਤਹਿਸੀਲ ਪ੍ਰਧਾਨ ਹਰਜਿੰਦਰ ਸਿੰਘ ਚੂੰਘ ਤੇ ਸ਼ਿਵੰਦਰ ਸਿੰਘ ਚੱਕ ਨੇ ਕਿਹਾ ਕਿ ਐੱਸਐੱਚਓ (ਭਿੱਖੀਵਿੰਡ) ਦੀ ਕਥਿਤ ਸ਼ਹਿ ਪ੍ਰਾਪਤ ਪਿੰਡ ਸਾਂਧਰਾ ਦੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਭਗਵੰਤ ਸਿੰਘ ਦੇ ਘਰ ਉੱਪਰ ਹਮਲਾ ਕਰ ਕੇ ਉਨ੍ਹਾਂ ਦੀਆਂ ਔਰਤਾਂ ਨੂੰ ਕੁੱਟਿਆ ਗਿਆ ਅਤੇ ਘਰ ਦੀ ਭੰਨ-ਤੋੜ ਕੀਤੀ ਗਈ। ਆਗੂਆਂ ਨੇ ਐੱਸਐੱਸਪੀ ਤਰਨ ਤਾਰਨ ਤੋਂ ਮੰਗ ਕਰਦਿਆਂ ਕਿਹਾ ਕਿ ਗੁੰਡਾਗਰਦੀ ਕਰਵਾਉਣ ਵਾਲੇ ਐੱਸਐੱਚਓ ਭਿੱਖੀਵਿੰਡ ਨੂੰ ਮੁਅੱਤਲ ਕੀਤਾ ਜਾਵੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ ਦਵਾਇਆ ਜਾਵੇ। ਇਸ ਮੌਕੇ ਜਸਵੰਤ ਸਿੰਘ ਭਿੱਖੀਵਿੰਡ, ਮਨਦੀਪ ਸਿੰਘ ਕਲਸੀ, ਸੰਤੋਖ ਸਿੰਘ ਮੱਖੀ ਕਲਾਂ, ਸੁਖਦੇਵ ਸਿੰਘ ਬੱਬੀ,ਪ੍ਰਗਟ ਸਿੰਘ ਪਹਿਲਵਾਨਕੇ ਆਦਿ ਆਗੂ ਹਾਜ਼ਰ ਸਨ।