ਪੱਤਰ ਪ੍ਰੇਰਕ
ਤਰਨ ਤਾਰਨ, 18 ਸਤੰਬਰ
ਜ਼ਿਲ੍ਹਾ ਮੈਜਿਸਟਰੇਟ ਨੇ 19 ਅਤੇ 28 ਸਤੰਬਰ ਨੂੰ ਮੀਟ ਦੀਆਂ ਦੁਕਾਨਾਂ ਤੇ ਸਲਾਟਰ ਹਾਊਸ ਖੋਲ੍ਹਣ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ|
ਜ਼ਿਲ੍ਹਾ ਮੈਜਿਸਟਰੇਟ ਸੰਦੀਪ ਕੁਮਾਰ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ 19 ਸਤੰਬਰ ਨੂੰ ਸੰਵਤਸਰੀ ਦਵਿਸ ਅਤੇ 28 ਸਤੰਬਰ ਨੂੰ ਅਨੰਤ ਚਤੁਰਦਸੀ ਦੇ ਪਵਿੱਤਰ ਤਿਉਹਾਰ ਮੌਕੇ ਮੀਟ ਦੀਆਂ ਦੁਕਾਨਾਂ ਤੇ ਸਲਾਟਰ ਹਾਊਸ ਖੋਲ੍ਹਣ ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।