ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਧਾਰੀਵਾਲ: ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਦੀ ਵਿਸ਼ੇਸ਼ ਮੀਟਿੰਗ ਇੱਥੇ ਇਤਿਹਾਸਕ ਗੁਰਦੁਆਰਾ ਬੁਰਜ ਸਹਿਬ ਧਾਰੀਵਾਲ ਨੇੜੇ ਖਾਲਸਾ ਜਸ਼ਨ ਪੁਆਇੰਟ ’ਚ ਜ਼ਿਲ੍ਹਾ ਪ੍ਰਧਾਨ ਡਾ. ਪਿਆਰਾ ਸਿੰਘ ਹੰਬੋਵਾਲ ਦੀ ਪ੍ਰਧਾਨਗੀ ਹੇਠ ਹੋਈ। ਐਸੋਸੀਏਸ਼ਨ ਦੀ 29ਵੀਂ ਵਰ੍ਹੇਗੰਢ ਮੌਕੇ ਇਸ ਜ਼ਿਲ੍ਹਾ ਪੱਧਰੀ ਮੀਟਿੰਗ...
Advertisement

ਧਾਰੀਵਾਲ: ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਦੀ ਵਿਸ਼ੇਸ਼ ਮੀਟਿੰਗ ਇੱਥੇ ਇਤਿਹਾਸਕ ਗੁਰਦੁਆਰਾ ਬੁਰਜ ਸਹਿਬ ਧਾਰੀਵਾਲ ਨੇੜੇ ਖਾਲਸਾ ਜਸ਼ਨ ਪੁਆਇੰਟ ’ਚ ਜ਼ਿਲ੍ਹਾ ਪ੍ਰਧਾਨ ਡਾ. ਪਿਆਰਾ ਸਿੰਘ ਹੰਬੋਵਾਲ ਦੀ ਪ੍ਰਧਾਨਗੀ ਹੇਠ ਹੋਈ। ਐਸੋਸੀਏਸ਼ਨ ਦੀ 29ਵੀਂ ਵਰ੍ਹੇਗੰਢ ਮੌਕੇ ਇਸ ਜ਼ਿਲ੍ਹਾ ਪੱਧਰੀ ਮੀਟਿੰਗ ਵਿੱਚ ਸੂਬੇ ਦੇ ਸੀਨੀਅਰ ਮੀਤ ਪ੍ਰਧਾਨ ਡਾ. ਅਵਤਾਰ ਸਿੰਘ ਕਿਲਾ ਲਾਲ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਬੁਲਾਰਿਆਂ ਨੇ ਸਮੂਹ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਇਕ ਮੰਚ ’ਤੇ ਇਕੱਠੇ ਹੋਣ ਦੀ ਅਪੀਲ ਕੀਤੀ ਤਾਂ ਜੋ ਮੰਗਾਂ ਮੰਨਵਾਉਣ ਲਈ ਸੰਘਰਸ਼ ਕੀਤਾ ਜਾ ਸਕੇ। ਸਮੂਹ ਮੈਡੀਕਲ ਪ੍ਰੈਕਟੀਸ਼ਨਰਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਮਸਲੇ ਹੱਲ ਕੀਤੇ ਜਾਣ। ਇਸ ਮੌਕੇ ਸਹਾਇਕ ਚੇਅਰਮੈਨ ਡਾ. ਸ਼ਾਮ ਲਾਲ ਦੀਨਾਨਗਰ, ਮੀਤ ਪ੍ਰਧਾਨ ਡਾ. ਸੰਤੋਖ ਭਗਤ ਬਿਧੀਪੁਰ, ਜ਼ਿਲ੍ਹਾ ਖ਼ਜ਼ਾਨਚੀ ਡਾ. ਕਸ਼ਮੀਰ ਸਿੰਘ ਕਾਹਲੋਂ ਤੇ ਮੁੱਖ ਭੁਪਿੰਦਰ ਸਿੰਘ ਦਰਗਾਬਾਦ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement
Advertisement