ਪੱਤਰ ਪ੍ਰੇਰਕ
ਤਰਨ ਤਾਰਨ, 15 ਅਪਰੈਲ
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਜ਼ਿਲ੍ਹਾ ਇਕਾਈ ਨੇ ਅੱਜ ਇਥੋਂ ਦੇ ਗਾਂਧੀ ਮਿਉਂਸਿਪਲ ਪਾਰਕ ਵਿੱਚ ਮੀਟਿੰਗ ਕਰ ਕੇ ਪਸ਼ੂ ਪਾਲਣ ਵਿਭਾਗ ਦੇ ਮੁਲਾਜ਼ਮਾਂ ਨੂੰ ਬੀਤੇ ਚਾਰ ਮਹੀਨਿਆਂ ਤੋਂ ਤਨਖਾਹਾਂ ਦਾ ਭੁਗਤਾਨ ਨਾ ਕੀਤੇ ਜਾਣ ਖਿਲਾਫ਼ ਰੋਸ ਜ਼ਾਹਰ ਕੀਤਾ| ਜਥੇਬੰਦੀ ਨੇ ਮੁਲਾਜ਼ਮਾਂ ਨੂੰ ਉਨ੍ਹਾਂ ਦੀਆਂ ਤਨਖਾਹਾਂ ਦੀ ਬਿਨਾਂ ਦੇਰੀ ਦੇ ਅਦਾਇਗੀ ਨਾ ਕਰਨ ’ਤੇ 20 ਅਪਰੈਲ ਨੂੰ ਇੱਥੇ ਜ਼ਿਲ੍ਹਾ ਪਰਿਸ਼ਦ ਦੇ ਦਫਤਰ ਸਾਹਮਣੇ ਧਰਨੇ ਦੀ ਚਿਤਾਵਨੀ ਦਿੱਤੀ| ਇਹ ਮੀਟਿੰਗ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਰਮੇਸ਼ ਕੁਮਾਰ ਸ਼ੇਰਗਿੱਲ ਦੀ ਅਗਵਾਈ ਵਿੱਚ ਕੀਤੀ ਗਈ।