ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸਪੀਕਰ ਸੀਪੀ ਜੋਸ਼ੀ ਵੱਲੋਂ ਅੱਜ ਮਜੀਠਾ ਹਲਕੇ ਦੇ ਬਲਾਕ ਪ੍ਰਧਾਨਾਂ, ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਅਹੁਦੇਦਾਰਾਂ, ਸੀਨੀਅਰ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਸੰਗਠਨ ਸਿਰਜਣ ਅਭਿਆਨ ਤਹਿਤ ਮੀਟਿੰਗ ਕੀਤੀ ਗਈ। ਇਹ ਮੀਟਿੰਗ ਰੈਲੀ ਦਾ ਰੂਪ ਧਾਰ ਗਈ।ਗ਼ੌਰਤਲਬ ਹੈ ਕਿ ਕਾਂਗਰਸ ਪਾਰਟੀ ਵੱਲੋਂ ਸੀ ਪੀ ਜੋਸ਼ੀ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਵਜੋਂ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਅੰਮ੍ਰਿਤਸਰ ਦਿਹਾਤੀ ਦੇ ਛੇ ਵਿਧਾਨ ਸਭਾ ਹਲਕਿਆਂ ਵਿੱਚ ਬਲਾਕ ਪ੍ਰਧਾਨ, ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਅਹੁਦੇਦਾਰਾਂ ਤੇ ਸੀਨੀਅਰ ਕਾਂਗਰਸੀ ਆਗੂਆਂ ਤੋਂ ਜ਼ਮੀਨੀ ਪੱਧਰ ’ਤੇ ਸਮੱਸਿਆਵਾਂ ਜਾਨਣ ਲਈ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਹੋਇਆ ਹੈ। ਇਸ ਲੜੀ ਤਹਿਤ ਹਲਕਾ ਮਜੀਠਾ ਦੇ ਕਾਂਗਰਸ ਪਾਰਟੀ ਦੇ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਦੀ ਅਗਵਾਈ ਵਿੱਚ ਮੀਟਿੰਗ ਕੱਥੂਨੰਗਲ ਵਿੱਚ ਕੀਤੀ ਗਈ।ਸੀਪੀ ਜੋਸ਼ੀ ਨੇ ਸਾਰੇ ਆਗੂਆਂ ਤੇ ਵਰਕਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਰਾਹੁਲ ਗਾਂਧੀ ਦੀ ਸੰਗਠਨ ਨੂੰ ਮਜ਼ਬੂਤ ਕਰਨ ਦੀ ਰਣਨੀਤੀ ਤੋਂ ਸਾਰਿਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਇਹ ਪ੍ਰਕਿਰਿਆ ਹਰ ਵਿਧਾਨ ਸਭਾ ਹਲਕੇ ਵਿੱਚ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ ਇਸ ਦੀ ਰਿਪੋਰਟ ਬਣਾ ਕੇ ਕਾਂਗਰਸ ਹਾਈ ਕਮਾਂਡ ਨੂੰ ਦਿੱਲੀ ਭੇਜੀ ਜਾਵੇਗੀ।ਹਲਕਾ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਨੇ ਕਿਹਾ ਕਿ ਇਸ ਵਾਰ ਹਲਕੇ ਮਜੀਠੇ ਵਿੱਚ ਵੀ ਕਾਂਗਰਸ ਪਾਰਟੀ ਜਿੱਤ ਦਾ ਝੰਡਾ ਗੱਡੇਗੀ। ਇਸ ਮੌਕੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ, ਕੋਆਰਡੀਨੇਟਰ ਬਲਜੀਤ ਸਿੰਘ ਪਾੜਾ, ਬਲਬੀਰ ਸਿੰਘ ਪਹਿਲਵਾਨ, ਬਲਾਕ ਕਾਂਗਰਸ ਮਜੀਠਾ ਦੇ ਪ੍ਰਧਾਨ ਨਵਤੇਜਪਾਲ ਸਿੰਘ, ਬਲਾਕ ਕਾਂਗਰਸ ਮਜੀਠਾ ਟੂ ਦੇ ਪ੍ਰਧਾਨ ਸਤਨਾਮ ਸਿੰਘ ਕਾਜੀਕੋਟ, ਮਜੀਠਾ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਨਵਦੀਪ ਸਿੰਘ ਸੋਨਾ, ਸਾਬਕਾ ਚੇਅਰਮੈਨ ਗੁਰਮੀਤ ਸਿੰਘ ਭੀਲੋਵਾਲ, ਸਾਬਕਾ ਚੇਅਰਮੈਨ ਜਗਦੇਵ ਸਿੰਘ ਬੱਗਾ, ਕਿਸਾਨ ਵਿੰਗ ਮਜੀਠਾ ਦੇ ਪ੍ਰਧਾਨ ਹਰਮਨ ਸਿੰਘ ਗਿੱਲ, ਬਲਾਕ ਪ੍ਰਧਾਨ ਪਰਮਜੀਤ ਸਿੰਘ ਭੋਏਵਾਲ, ਬਲਾਕ ਪ੍ਰਧਾਨ ਸੁਖਜਿੰਦਰ ਸਿੰਘ ਭੰਗਾਲੀ ਤੇ ਹੋਰ ਵੀ ਆਗੂ ਹਾਜ਼ਰ ਸਨ।