ਵਾਰਿਸ ਪੰਜਾਬ ਦੇ ਆਗੂਆਂ ਦੀ ਮੀਟਿੰਗ
ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਖਡੂਰ ਸਾਹਿਬ ਤੋਂ ਇੰਚਾਰਜ ਭਾਈ ਕੁਲਦਮਨਰੂਪ ਸਿੰਘ ਖਾਲਸਾ ਦੀ ਅਗਵਾਈ ਹੇਠ ਹਲਕੇ ਦੇ ਸਮੂਹ ਸਰਕਲ ਇੰਚਾਰਜਾਂ ਦੀ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪਾਰਟੀ ਦੀਆਂ ਗਤੀਵਿਧੀਆਂ, ਜਥੇਬੰਦਕ ਮਜ਼ਬੂਤੀ ਅਤੇ ਆਉਣ ਵਾਲੇ ਸਮੇਂ ਦੀਆਂ...
Advertisement
ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਖਡੂਰ ਸਾਹਿਬ ਤੋਂ ਇੰਚਾਰਜ ਭਾਈ ਕੁਲਦਮਨਰੂਪ ਸਿੰਘ ਖਾਲਸਾ ਦੀ ਅਗਵਾਈ ਹੇਠ ਹਲਕੇ ਦੇ ਸਮੂਹ ਸਰਕਲ ਇੰਚਾਰਜਾਂ ਦੀ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪਾਰਟੀ ਦੀਆਂ ਗਤੀਵਿਧੀਆਂ, ਜਥੇਬੰਦਕ ਮਜ਼ਬੂਤੀ ਅਤੇ ਆਉਣ ਵਾਲੇ ਸਮੇਂ ਦੀਆਂ ਸਿਆਸੀ ਯੋਜਨਾਵਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੀ ਸ਼ੁਰੂਆਤ ਮੌਕੇ ਭਾਈ ਕੁਲਦਮਨਰੂਪ ਸਿੰਘ ਖਾਲਸਾ ਨੇ ਬਾਬਾ ਬਕਾਲਾ ਸਾਹਿਬ ਵਿਖੇ ਹੋਈ ਪੰਥਕ ਕਾਨਫਰੰਸ ਵਿੱਚ ਹਲਕਾ ਖਡੂਰ ਸਾਹਿਬ ਦੇ ਲੋਕਾਂ ਵੱਲੋਂ ਕੀਤੀ ਭਰਵੀਂ ਸ਼ਮੂਲੀਅਤ ਲਈ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਗਤੀਵਿਧੀਆਂ ਨੂੰ ਮਜ਼ਬੂਤ ਕਰਨ ਵਿੱਚ ਵਰਕਰਾਂ ਅਤੇ ਅਹੁਦੇਦਾਰਾਂ ਦਾ ਯੋਗਦਾਨ ਬੇਹੱਦ ਮਹੱਤਵਪੂਰਨ ਹੈ।
ਇਸ ਮੌਕੇ ਹਲਕੇ ਦੇ ਵੱਖ-ਵੱਖ ਜੋਨਾਂ ਵਿੱਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ, ਨਵੇਂ ਸਾਥੀਆਂ ਨੂੰ ਪਾਰਟੀ ਨਾਲ ਜੋੜਨ ਅਤੇ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਸਬੰਧੀ ਵਿਚਾਰ-ਚਰਚਾ ਕੀਤੀ ਗਈ।
Advertisement
Advertisement
Advertisement
×

